PUNJABMAILUSA.COM

ਹੁਣ ਸਮਲਿੰਗੀ ਹੋਣਾ ਅਪਰਾਧ ਨਹੀਂ: ਸੁਪਰੀਮ ਕੋਰਟ

ਹੁਣ ਸਮਲਿੰਗੀ ਹੋਣਾ ਅਪਰਾਧ ਨਹੀਂ: ਸੁਪਰੀਮ ਕੋਰਟ

ਹੁਣ ਸਮਲਿੰਗੀ ਹੋਣਾ ਅਪਰਾਧ ਨਹੀਂ: ਸੁਪਰੀਮ ਕੋਰਟ
September 06
21:50 2018

ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਇਤਿਹਾਸਕ ਫ਼ੈਸਲੇ ’ਚ ਸਮਲਿੰਗੀ ਸਬੰਧਾਂ ਨੂੰ ਦਿੱਤੀ ਕਾਨੂੰਨੀ ਮਾਨਤਾ, 2013 ਦੇ ਆਪਣੇ ਹੀ ਫ਼ੈਸਲੇ ਨੂੰ ਉਲਟਾਇਆ

ਨਵੀਂ ਦਿੱਲੀ, 6 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਅੱਜ ਇਕ ਇਤਿਹਾਸਕ ਫੈਸਲੇ ਵਿੱਚ ਬਰਤਾਨਵੀ ਹਕੂਮਤ ਦੇ ਦੌਰ ਤੋਂ ਚੱਲੇ ਆ ਰਹੇ ਕਾਨੂੰਨ ਨੂੰ ਰੱਦ ਕਰਦਿਆਂ ਸਹਿਮਤੀ ਨਾਲ ਬਣਾਏ ਜਾਣ ਵਾਲੇ ਸਮਲਿੰਗੀ ਸਬੰਧਾਂ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਬੈਂਚ ਨੇ ਸਾਫ਼ ਕਰ ਦਿੱਤਾ ਕਿ ਸਮਾਨ ਲਿੰਗ ਵਾਲੇ ਵਿਅਕਤੀਆਂ ’ਚ ਜਿਨਸੀ ਸਬੰਧ ਗੁਨਾਹ ਨਹੀਂ ਹੈ। ਸਮਲਿੰਗੀ ਕਾਰਕੁਨਾਂ ਨੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਭਾਰਤ ਸਮਲਿੰਗੀ ਸਬੰਧਾਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ 26ਵਾਂ ਮੁਲਕ ਬਣ ਗਿਆ ਹੈ। ਇਸ ਦੇ ਨਾਲ ਹੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਜਾਨਵਰਾਂ ਅਤੇ ਬੱਚਿਆਂ ਨਾਲ ਗੈਰਕੁਦਰਤੀ ਜਿਨਸੀ ਸਬੰਧਾਂ ਨਾਲ ਸਿੱਝਣ ਵਾਲੀਆਂ ਧਾਰਾ 377 ਵਿਚਲੀਆਂ ਵਿਵਸਥਾਵਾਂ ਪਹਿਲਾਂ ਵਾਂਗ ਹੀ ਅਮਲ ਵਿੱਚ ਰਹਿਣਗੀਆਂ।
ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਸੰਵਿਧਾਨਕ ਬੈਂਚ ਨੇ 493 ਸਫ਼ਿਆਂ ਦੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਭਾਰਤੀ ਪੀਨਲ ਕੋਡ ਦੀ ਧਾਰਾ 377 ਦਾ ਕੁਝ ਹਿੱਸਾ, ਜੋ ਸਹਿਮਤੀ ਨਾਲ ਬਣਾਏ ਗੈਰਕੁਦਰਤੀ ਜਿਨਸੀ ਸਬੰਧਾਂ ਨੂੰ ਅਪਰਾਧ ਦੀ ਸ਼੍ਰੇਣੀ ਵਿੱਚ ਰੱਖਦਾ ਹੈ, ਗੈਰਵਾਜਬ, ਗ਼ੈਰ ਨਿਆਂਯੋਗ ਤੇ ਖੁੱਲ੍ਹੇਆਮ ਆਪਹੁਦਰੀ ਵਾਲਾ ਹੈ। ਪੰਜ ਮੈਂਬਰੀ ਸੰਵਿਧਾਨਕ ਬੈਂਚ ਵਿੱਚ ਸ਼ਾਮਲ ਜਸਟਿਸ ਇੰਦੂ ਮਲਹੋਤਰਾ ਨੇ ਕਿਹਾ, ‘ਸਮਲਿੰਗੀ ਭਾਈਚਾਰੇ ਲਈ ਉਨ੍ਹਾਂ ਦੇ ਹੱਕ ਯਕੀਨੀ ਬਣਾਉਣ ਵਿੱਚ ਹੋਈ ਦੇਰੀ ਲਈ ਇਤਿਹਾਸ ਨੂੰ ਭਾਈਚਾਰੇ ਦੇ ਮੈਂਬਰਾਂ ਤੋਂ ਖਿਮਾ ਮੰਗਣੀ ਚਾਹੀਦੀ ਹੈ। ਇਸ ਦੇਰੀ ਕਰਕੇ ਉਨ੍ਹਾਂ ਨੂੰ ਡਰ ਤੇ ਖ਼ੌਫ਼ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪਿਆ।’ ਸਿਖਰਲੀ ਅਦਾਲਤ ਨੇ ਇਕਮੱਤ ਹੋ ਕੇ ਦਿੱਤੇ ਆਪਣੇ ਚਾਰ ਵੱਖ ਵੱਖ ਫ਼ੈਸਲਿਆਂ ਵਿੱਚ 2013 ਦੇ ਆਪਣੇ ਹੀ ਇਕ ਫ਼ੈਸਲੇ, ਜਿਸ ਵਿੱਚ ਸਹਿਮਤੀ ਨਾਲ ਬਣਾਏ ਗੈਰਕੁਦਰਤੀ ਸਬੰਧਾਂ ਨੂੰ ਮੁੜ ਅਪਰਾਧਿਕ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਸੀ, ਨੂੰ ਖਾਰਜ ਕਰ ਦਿੱਤਾ। ਬੈਂਚ ਵਿੱਚ ਸ਼ਾਮਲ ਜਸਟਿਸ ਆਰ.ਐਫ਼.ਨਾਰੀਮਨ, ਏ.ਐਮ. ਖਾਨਵਿਲਕਰ ਤੇ ਡੀਵਾਈ ਚੰਦਰਚੂੜ ਨੇ ਧਾਰਾ 377 ਵਿੱਚ ਬਰਾਬਰੀ ਦੇ ਹੱਕ ਤੇ ਸਤਿਕਾਰ ਨਾਲ ਜਿਊਣ ਦੇ ਹੱਕ ਦੀ ਉਲੰਘਣਾ ਕਰਦੇ ਹਿੱਸੇ ’ਤੇ ਲੀਕ ਫੇਰ ਦਿੱਤੀ। ਸਬੰਧਤ ਪਟੀਸ਼ਨਾਂ ਦਾ ਯਕਮੁਸ਼ਤ ਨਿਬੇੜਾ ਕਰਦਿਆਂ ਸੰਵਿਧਾਨਕ ਬੈਂਚ ਨੇ ਮੰਨਿਆ ਕਿ ਧਾਰਾ 377 ਸਮਲਿੰਗੀ ਭਾਈਚਾਰੇ (ਲੈਸਬੀਅਨ, ਗੇਅ, ਬਾਇਸੈਕਸੁਅਲ, ਟਰਾਂਸਜੈਂਡਰ ਤੇ ਕੁਈਰ) ਨੂੰ ਪ੍ਰੇਸ਼ਾਨ ਕਰਨ ਤੇ ਉਨ੍ਹਾਂ ਨਾਲ ਪੱਖਪਾਤ ਕਰਨ ਲਈ ਹਥਿਆਰ ਵਜੋਂ ਵਰਤੀ ਜਾਂਦੀ ਸੀ। ਸੁਪਰੀਮ ਕੋਰਟ ਦਾ ਇਹ ਇਤਿਹਾਸਕ ਫ਼ੈਸਲਾ ਨਰਤਕ ਨਵਤੇਜ ਜੌਹਰ, ਪੱਤਰਕਾਰ ਸੁਨੀਲ ਮਹਿਤਾ, ਸ਼ੈੱਫ਼ ਰਿਤੂ ਡਾਲਮੀਆ, ਹੋਟਲ ਕਾਰੋਬਾਰੀ ਅਮਨ ਨਾਥ ਤੇ ਕੇਸ਼ਵ ਸੂਰੀ ਅਤੇ ਕਾਰੋਬਾਰੀ ਆਇਸ਼ਾ ਕਪੂਰ ਤੇ ਆਈਆਈਟੀ’ਜ਼ ਦੇ 20 ਸਾਬਕਾ ਤੇ ਮੌਜੂਦਾ ਵਿਦਿਆਰਥੀਆਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਾਇਆ ਗਿਆ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਿਨ੍ਹਾਂ ਆਪਣੇ ਤੇ ਜਸਟਿਸ ਖਾਨਵਿਲਕਰ ਲਈ ਫ਼ੈਸਲਾ ਲਿਖਿਆ, ਨੇ ਕਿਹਾ ਕਿ ਸਵੈ-ਅਭਿਵਿਅਕਤੀ ਦੇ ਅਧਿਕਾਰ ਤੋਂ ਇਨਕਾਰ ਮੌਤ ਨੂੰ ਸੱਦਾ ਦੇਣ ਦੇ ਤੁਲ ਹੈ। ਜਸਟਿਸ ਚੰਦਰਚੂੜ ਨੇ ਆਪਣੇ ਫ਼ੈਸਲੇ ਦਾ ਮੁੱਖ ਹਿੱਸਾ ਪੜ੍ਹਦਿਆਂ ਕਿਹਾ ਕਿ ਧਾਰਾ 377 ਦੇ ਚਲਦਿਆਂ ਸਮਲਿੰਗੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਦਾ ਸ਼ੋਸ਼ਣ ਕੀਤਾ ਗਿਆ। ਦੇਸ਼ ਦੇ ਹੋਰਨਾਂ ਨਾਗਰਿਕਾਂ ਵਾਂਗ ਉਨ੍ਹਾਂ ਕੋਲ ਵੀ ਸੰਵਿਧਾਨਕ ਹੱਕ ਹਨ। ਸੰਵਿਧਾਨ ਵਿੱਚ ਵਿਰੋਧ ਨੂੰ ਸੁਸਾਇਟੀ ਦੇ ਸੇਫ਼ਟੀ ਵਾਲਵ ਵਜੋਂ ਉਤਸ਼ਾਹਿਤ ਕੀਤੇ ਜਾਣ ਦੀ ਪੜਚੋਲ ਕਰਦਿਆਂ ਉਨ੍ਹਾਂ ਕਿਹਾ, ‘ਅਸੀਂ ਇਤਿਹਾਸ ਨਹੀਂ ਬਦਲ ਸਕਦੇ, ਪਰ ਚੰਗੇ ਭਵਿੱਖ ਲਈ ਰਾਹ ਪੱਧਰਾ ਜ਼ਰੂਰ ਕਰ ਸਕਦੇ ਹਾਂ।’ ਕਾਬਿਲੇਗੌਰ ਹੈ ਕਿ ਸਮਲਿੰਗੀ ਸਬੰਧਾਂ ਨੂੰ ਕਾਨੂੰਨੀ ਮਾਨਤਾ ਦੇਣ ਲਈ ਪਹਿਲੀ ਵਾਰ ਸਾਲ 2001 ਵਿੱਚ ਨਾਜ਼ ਫਾਊਂਡੇਸ਼ਨ ਨਾਂ ਦੀ ਐਨਜੀਓ ਨੇ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ। 2009 ਵਿੱਚ ਦਿੱਲੀ ਹਾਈ ਕੋਰਟ ਨੇ ਸਹਿਮਤੀ ਨਾਲ ਸਮਲਿੰਗੀ ਸਬੰਧਾਂ ਨੂੰ ਅਪਰਾਧ ਦੀ ਸ਼੍ਰੇਣੀ ’ਚੋਂ ਬਾਹਰ ਕੱਢਣ ਦਾ ਫ਼ੈਸਲਾ ਸੁਣਾਇਆ ਸੀ, ਜਿਸ ਨੂੰ ਸਿਖਰਲੀ ਅਦਾਲਤ ਨੇ ਸਾਲ 2013 ਵਿੱਚ ਉਲਟਾ ਦਿੱਤਾ।
ਇਸ ਦੌਰਾਨ ਦੇਸ਼ ਭਰ ਵਿੱਚ ਸਮਲਿੰਗੀ ਭਾਈਚਾਰੇ ਦੇ ਮੈਂਬਰ ਫੈਸਲੇ ਦੀ ਉਡੀਕ ਵਿੱਚ ਆਪਣੇ ਟੈਲੀਵਿਜ਼ਨਾਂ ਦੇ ਮੂਹਰੇ ਬੈਠੇ ਰਹੇ। ਇਤਿਹਾਸਕ ਫ਼ੈਸਲਾ ਆਉਂਦਿਆਂ ਹੀ ਉਨ੍ਹਾਂ ਦੀਆਂ ਅੱਖਾਂ ’ਚੋਂ ਹੰਝੂ ਵਹਿ ਤੁਰੇ ਤੇ ਲੋਕਾਂ ਨੇ ਇਕ ਦੂਜੇ ਨੂੰ ਜੱਫੀਆਂ ਪਾ ਕੇ ਜਸ਼ਨ ਮਨਾਏ। ਕਈਆਂ ਨੇ ਕੇਕ ਕੱਟੇ ਤੇ ਇੰਦਰਧਨੁਸ਼ੀ ਰੰਗ ਦੀਆਂ ਛਤਰੀਆਂ ਲਹਿਰਾਈਆਂ। ਸਮਲਿੰਗੀ ਭਾਈਚਾਰੇ ਲਈ ਡੇਲਟਾ ਐਪ ਨਾਂ ਦਾ ਨੈੱਟਵਰਕਿੰਗ ਪਲੈਟਫਾਰਮ ਘੜਨ ਵਾਲੇ ਇਸ਼ਾਨ ਸੇਠੀ ਨੇ ਕਿਹਾ, ‘ਭਾਰਤ ਦੇ ਨਿਆਂ ਪ੍ਰਬੰਧ ਵਿੱਚ ਸਾਡਾ ਭਰੋਸਾ ਬਹਾਲ ਰੱਖਣ ਲਈ ਸੁਪਰੀਮ ਕੋਰਟ ਨੂੰ ਵਧਾਈਆਂ। ਅਖੀਰ ਨੂੰ ਅਸੀਂ ਸਮਾਜ ਦਾ ਅਨਿੱਖੜਵਾਂ ਅੰਗ ਬਣ ਗਏ ਹਾਂ। ਅਸੀਂ ਹੁਣ ਅਜਿਹਾ ਮੁਲਕ ਬਣ ਗਏ ਹਾਂ ਜਿੱਥੇ ਪਿਆਰ ਨੂੰ ਲਿੰਗ ਦੇ ਅਧਾਰ ’ਤੇ ਪਰਿਭਾਸ਼ਤ ਨਹੀਂ ਕੀਤਾ ਜਾ ਸਕਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article