PUNJABMAILUSA.COM

ਹੁਣ ਸੁਖਬੀਰ ਵੀ ਪੁੱਜੇ ਡੇਰਾ ਬਿਆਸ

ਹੁਣ ਸੁਖਬੀਰ ਵੀ ਪੁੱਜੇ ਡੇਰਾ ਬਿਆਸ

ਹੁਣ ਸੁਖਬੀਰ ਵੀ ਪੁੱਜੇ ਡੇਰਾ ਬਿਆਸ
March 20
20:43 2016

sukh
ਨਸ਼ਿਆਂ ਲਈ ਪੰਜਾਬੀਆਂ ਨੂੰ ਬਦਨਾਮ ਕਰਨ ਵਾਲਾ ਰਾਹੁਲ ਪੰਜਾਬ ਦਾ ਦੁਸ਼ਮਣ ਕਰਾਰ
ਅੰਮ੍ਰਿਤਸਰ, 20 ਮਾਰਚ (ਪੰਜਾਬ ਮੇਲ)- ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਡੇਰਿਆਂ ਦੀਆ ਵੋਟਾਂ ਹਥਿਆਉਣ ਦੇ ਮੰਤਵ ਨਾਲ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਤੇਜ਼ ਕਰ ਦਿੱਤੇ ਹਨ, ਜਿਸ ਨਾਲ ਡੇਰਾ ਸਿਆਸਤ ਭਖ਼ ਗਈ ਹੈ। ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਬੀਤੇ ਦਿਨ ਡੇਰਾ ਰਾਧਾ ਸੁਆਮੀ, ਬਿਆਸ ਦਾ ਦੌਰਾ ਕਰਨ ਤੋਂ ਫ਼ੌਰੀ ਬਾਅਦ ਅੱਜ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਡੇਰਾ ਬਿਆਸ ਪਹੁੰਚ ਗਏ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ੍ਰੀ ਮਜੀਠੀਆ ਦੀ ਪਤਨੀ ਵੀ ਸੀ। ਉਨ੍ਹਾਂ ਲਗਪਗ ਦੋ ਘੰਟੇ ਡੇਰੇ ’ਚ ਬਿਤਾਏ।
ਗ਼ੌਰਤਲਬ ਹੈ ਕਿ ਬੀਤੇ ਦਿਨ ਸ੍ਰੀ ਰਾਹੁਲ ਗਾਂਧੀ ਨੇ ਵੀ ਲੰਮਾ ਸਮਾਂ ਡੇਰੇ ’ਚ ਬਿਤਾਇਆ ਸੀ। ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਡੇਰੇ ਦਾ ਦੌਰਾ ਕਰ ਚੁੱਕੇ ਹਨ। ਅੱਜ ਸ੍ਰੀ ਬਾਦਲ ਤੇ ਡੇਰਾ ਮੁਖੀ ਦੀ ਮੁਲਾਕਾਤ ਦੇ ਵੇਰਵੇ ਭਾਵੇਂ ਨਹੀਂ ਮਿਲੇ, ਪਰ ਸ੍ਰੀ ਗਾਂਧੀ ਦੇ ਦੌਰੇ ਤੋਂ ਤੁਰੰਤ ਬਾਅਦ ਉਨ੍ਹਾਂ ਵੱਲੋਂ ਕੀਤੇ ਇਸ ਦੌਰੇ ਨੂੰ ਸਿਆਸੀ ਹਲਕਿਆਂ ਵਿਚ ਅਹਿਮ ਦਸਿਆ ਜਾ ਰਿਹਾ ਹੈ। ਡੇਰਾ ਬਿਆਸ ਭਾਵੇਂ ਸਿਆਸਤ ਤੋਂ ਦੂਰ ਹੈ ਪਰ ਡੇਰੇ ਦਾ ਵੱਡਾ ਪ੍ਰਭਾਵ ਹੋਣ ਕਾਰਨ ਹਰੇਕ ਸਿਆਸੀ ਪਾਰਟੀ ਇਸ ਪ੍ਰਭਾਵ ਦਾ ਲਾਹਾ ਲੈਣਾ ਚਾਹੁੰਦੀ ਹੈ। ਸ੍ਰੀ ਮਜੀਠੀਆ ਦੀ ਪਤਨੀ ਦੀ ਡੇਰਾ ਮੁਖੀ ਨਾਲ ਰਿਸ਼ਤੇਦਾਰੀ ਵੀ ਹੈ।
ਉਪ ਮੁੱਖ ਮੰਤਰੀ ਨੇ ਡੇਰਾ ਬਿਆਸ ਰਵਾਨਾ ਹੋਣ ਤੋਂ ਪਹਿਲਾਂ ਸਵੇਰੇ ਹਰਿਮੰਦਰ ਸਾਹਿਬ ਵੀ ਮੱਥਾ ਟੇਕਿਆ। ਇਸ ਮੌਕੇ ਪੱਤਰਕਾਰਾਂ ਦੇ ਡੇਰਾ ਸਿਆਸਤ ਬਾਰੇ ਸਵਾਲ ਦਾ ਉਨ੍ਹਾਂ ਸਿੱਧਾ ਜਵਾਬ ਦੇਣ ਦੀ ਥਾਂ ਇਹੋ ਆਖਿਆ ਕਿ ਉਨ੍ਹਾਂ ਅਤੇ ਮੁੱਖ ਮੰਤਰੀ ਦਾ ਸਭ ਤੋਂ ਵੱਡਾ ਡੇਰਾ ‘ਵਿਕਾਸ’ ਹੀ ਹੈ। ਸ੍ਰੀ ਗਾਂਧੀ ਵਲੋਂ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਉਭਾਰੇ ਜਾਣ ਤੋਂ ਔਖੇ ਸ੍ਰੀ ਬਾਦਲ ਨੇ ਆਖਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਲਈ ‘ਬਦਨਾਮ’ ਕਰਨ ਵਾਲੇ ਰਾਹੁਲ ਗਾਂਧੀ ਸੂਬੇ ਦੇ ‘ਸਭ ਤੋਂ ਵੱਡੇ ਦੁਸ਼ਮਣ’ ਹਨ। ਉਨ੍ਹਾਂ ਕਿਹਾ ਕਿ ਜੇ ਸ੍ਰੀ ਗਾਂਧੀ ਨੂੰ ਲਗਦਾ ਹੈ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਭਿਆਨਕ ਹੈ ਤਾਂ ਉਹ ਪਹਿਲਾਂ ਯੂਥ ਕਾਂਗਰਸ ਨੇਤਾਵਾਂ ਦਾ ਡੋਪ ਟੈਸਟ ਕਰਵਾਉਣ।
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਵਿਰੁੱਧ ਆਮਦਨ ਕਰ ਦਾ ਕੇਸ ਦਰਜ ਹੋਣ ਬਾਰੇ ਉਨ੍ਹਾਂ ਕਿਹਾ ਕਿ ੲਿਹ ਸੰਮਨ ਜਾਰੀ ਹੋਣ ਨਾਲ ਸੱਚਾਈ ਸਾਹਮਣੇ ਆ ਗਈ ਹੈ ਕਿ ਕੈਪਟਨ ਪਰਿਵਾਰ ਦੇ ਵਿਦੇਸ਼ੀ ਬੈਂਕਾਂ ਵਿਚ ਖ਼ਾਤੇ ਅਤੇ ਜਾਇਦਾਦ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਉਨ੍ਹਾਂ ਕਿਹਾ ਕਿ ਸੂਬੇ ਵਿਚ ਇਸ ਨਹਿਰ ਦੀ ਨਾ ਹੀ ਲੋੜ ਸੀ, ਨਾ ਹੈ ਅਤੇ ਨਾ ਹੀ ਇਹ ਨਹਿਰ ਬਣਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਵਿਚ ਵਿਚਰਨ ਵਾਲੀ ਪਾਰਟੀ ਹੈ ਅਤੇ ਇਹ ਹਮੇਸ਼ਾ ਚੋਣਾਂ ਲਈ ਤਿਆਰ ਹੈ। ਮਗਰੋਂ ਉਨ੍ਹਾਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article