PUNJABMAILUSA.COM

ਹੁਣ ਹਾਥੀਆਂ ਨੂੰ ਬੇਹੋਸ਼ ਕਰਨ ਵਾਲੀ ਦਵਾਈ ਦੇ ਟੀਕੇ ਲਾਉਣ ਲੱਗੇ ਨਸ਼ੇੜੀ

ਹੁਣ ਹਾਥੀਆਂ ਨੂੰ ਬੇਹੋਸ਼ ਕਰਨ ਵਾਲੀ ਦਵਾਈ ਦੇ ਟੀਕੇ ਲਾਉਣ ਲੱਗੇ ਨਸ਼ੇੜੀ

ਹੁਣ ਹਾਥੀਆਂ ਨੂੰ ਬੇਹੋਸ਼ ਕਰਨ ਵਾਲੀ ਦਵਾਈ ਦੇ ਟੀਕੇ ਲਾਉਣ ਲੱਗੇ ਨਸ਼ੇੜੀ
June 29
22:02 2018

ਫਿਰੋਜ਼ਪੁਰ, 29 ਜੂਨ (ਪੰਜਾਬ ਮੇਲ)- ਜ਼ਿਲੇ ’ਚ ਪਿਛਲੇ ਕਾਫੀ ਸਮੇਂ ਤੋਂ ਤਰ੍ਹਾਂ-ਤਰ੍ਹਾਂ ਦਾ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ ਬਡ਼ੀ ਤੇਜ਼ੀ ਨਾਲ ਵਧ ਰਹੀ ਹੈ ਤੇ ਨਸ਼ੇ ਦੇ ਕਾਰਨ ਫਿਰੋਜ਼ਪੁਰ ’ਚ ਲੁੱਟਾਂ-ਖੋਹਾਂ, ਮੋਟਰਸਾਈਕਲ ਤੇ ਸਕੂਟਰ ਚੋਰੀ, ਲੋਕਾਂ ਦੇ ਮੋਬਾਇਲ ਫੋਨ ਤੇ ਅੌਰਤਾਂ ਦੇ ਪਰਸ, ਸੋਨੇ ਦੀਆਂ ਚੇਨੀਆ ਖੋਹਣ ਆਦਿ ਦੀਅਾਂ ਘਟਨਾਵਾਂ ਤੇਜ਼ੀ ਨਾਲ ਵਧ ਰਹੀਆਂ ਹਨ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਨਸ਼ਾ ਕਰਨ ਵਾਲੇ ਇਕ ਲਡ਼ਕੇ ਦੇ ਅਨੁਸਾਰ ਅਫੀਮ, ਸ਼ਰਾਬ, ਸਮੈਕ, ਹੈਰੋਇਨ, ਨਸ਼ੇ ਵਾਲੇ ਟੀਕੇ, ਨਸ਼ੇ ਵਾਲੀਆਂ ਗੋਲੀਆਂ ਤੇ ਬ੍ਰੈੱਡ ’ਚ ਮਿਲਾ ਕੇ ਆਇਓਡੈਕਸ ਖਾਣ ਦੇ ਨਾਲ-ਨਾਲ ਹੁਣ ਨਸ਼ੇਡ਼ੀਆਂ ’ਚ ਹਾਥੀ ਨੂੰ ਬੇਹੋਸ਼ ਕਰਨ ਵਾਲੀ ਦਵਾਈ ਦੀ ਵਰਤੋਂ ਕੀਤੀ ਜਾਣ ਲੱਗੀ ਹੈ। ਨਸ਼ੇਡ਼ੀ ਨੇ ਦੱਸਿਆ ਕਿ ਅਫੀਮ, ਸਮੈਕ ਤੇ ਹੈਰੋਇਨ ਆਦਿ ਦਾ ਨਸ਼ਾ ਬਹੁਤ ਮਹਿੰਗਾ ਹੋ ਗਿਆ ਹੈ ਤੇ ਜ਼ਿੰਦਾ ਰਹਿਣ ਲਈ ਰੋਜ਼ਾਨਾ 2-3 ਵਾਰ ਨਸ਼ੇ ਦੀ ਡੋਜ਼ ਲੈਣੀ ਉਨ੍ਹਾਂ ਦੀ ਮਜਬੂਰੀ ਬਣ ਗਈ ਹੈ। ਉਸ ਨੇ ਨਾਂ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਹੈਰੋਇਨ ਤੇ ਸਮੈਕ ਨੂੰ ਛੱਡ ਕੇ ਹਾਥੀ ਨੂੰ ਬੇਹੋਸ਼ ਕਰਨ ਵਾਲੀ ਦਵਾਈ ‘ਫੈਂਟਾਨਿਲ’ ਦੀ ਡਿਮਾਂਡ ਅੱਜਕਲ ਨਸ਼ੇਡ਼ੀਆਂ ’ਚ ਵਧਣ ਲੱਗੀ ਹੈ ਕਿਉਂਕਿ ਇਸ ਦਵਾਈ ’ਚ ਹੈਰੋਇਨ ਤੇ ਸਮੈਕ ਤੋਂ ਵੀ ਜ਼ਿਆਦਾ ਨਸ਼ਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਦੀ ਸਖਤੀ ਤੇ ਲੋਕਾਂ ਦੇ ਵਧਦੇ ਵਿਰੋਧ ਨੂੰ ਦੇਖਦੇ ਹੋਏ ਹੁਣ ਨਸ਼ੇ ਦੇ ਸੌਦਾਗਰ ਅਫੀਮ, ਸਮੈਕ ਤੇ ਹੈਰੋਇਨ ਦੀ ਜਗ੍ਹਾ ਇਹ ‘ਫੈਂਟਾਨਿਲ’ ਦਵਾਈ ਦੀ ਡੋਜ਼ ਵੇਚ ਰਹੇ ਹਨ। ਨਸ਼ੇਡ਼ੀ ਨੇ ਦੱਸਿਆ ਕਿ ਨਸ਼ਾ ਕਰਨ ਵਾਲੇ ਲਡ਼ਕਿਆਂ ਵੱਲੋਂ ਆਪਣੇ ਸਰੀਰ ਦੇ ਗੁਪਤ ਅੰਗਾਂ ’ਤੇ ਇਸ ਦਵਾਈ ਦੇ ਟੀਕੇ ਲਾਏ ਜਾਂਦੇ ਹਨ। ਇਸ ਦਵਾਈ ’ਚ ਨਸ਼ੇ ਦੀ ਮਾਤਰਾ ਕਿਤੇ ਜ਼ਿਆਦਾ ਹੁੰਦੀ ਹੈ ਤੇ ਨਸ਼ਾ ਕਰਨ ਵਾਲੇ ਪਹਿਲਾਂ ਦੀ ਤਰ੍ਹਾਂ ਨਸ਼ੇ ਦੀ ਡੋਜ਼ ਲੈਂਦੇ ਰਹਿੰਦੇ ਹਨ ਤੇ ਓਵਰਡੋਜ਼ ਨਾਲ ਇਕ ਦਿਨ ਮੌਤ ਦੇ ਮੂੰਹ ’ਚ ਚਲੇ ਜਾਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article