PUNJABMAILUSA.COM

ਹੁਣ 24 ਘੰਟਿਆਂ ‘ਚ ਹਵਾਈ ਟਿਕਟ ਰੱਦ ਕਰਨ ‘ਤੇ ਨਹੀਂ ਦੇਣਾ ਪਵੇਗਾ ਚਾਰਜ!

ਹੁਣ 24 ਘੰਟਿਆਂ ‘ਚ ਹਵਾਈ ਟਿਕਟ ਰੱਦ ਕਰਨ ‘ਤੇ ਨਹੀਂ ਦੇਣਾ ਪਵੇਗਾ ਚਾਰਜ!

ਹੁਣ 24 ਘੰਟਿਆਂ ‘ਚ ਹਵਾਈ ਟਿਕਟ ਰੱਦ ਕਰਨ ‘ਤੇ ਨਹੀਂ ਦੇਣਾ ਪਵੇਗਾ ਚਾਰਜ!
May 23
10:06 2018

ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)-ਕੇਂਦਰ ਸਰਕਾਰ ਨੇ ਹਵਾਈ ਯਾਤਰਾ ਕਰਨ ਵਾਲਿਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਸਰਕਾਰ ਨੇ ਫਲਾਈਟ ਟਿਕਟ ਕੈਂਸਲ ਕਰਨ ‘ਚ ਜਹਾਜ਼ ਕੰਪਨੀਆਂ ਦੀ ਮਨਮਾਨੀ ਖਤਮ ਕਰਨ ਅਤੇ ਅਚਾਨਕ ਫਲਾਈਟ ਰੱਦ ਹੋਣ ‘ਤੇ ਅਗਲੀ ਫਲਾਈਟ ਦੀ ਟਿਕਟ ਦੇਣ ਦੀ ਸਮੱਸਿਆ ਤੋਂ ਛੁੱਟਕਾਰਾ ਦਿਲਾਉਣ ਲਈ ਪੈਸੇਂਜਰ ਚਾਰਟਰ ਦਾ ਡ੍ਰਾਫਟ ਜਾਰੀ ਕੀਤਾ ਹੈ। ਕੇਂਦਰੀ ਕੈਬਿਨੇਟ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਮੰਗਲਵਾਰ ਨੂੰ ਡ੍ਰਾਫਟ ਦੇ ਪ੍ਰਬੰਧਾਂ ਦੀ ਜਾਣਕਾਰੀ ਦਿੰਦੇ ਹੋਏ ਨਾਗਰਿਕ ਉਡਾਨ ਸੂਬਾ ਮੰਤਰੀ ਜੈਅੰਤ ਸਿਨਹਾ ਨੇ ਦੱਸਿਆ ਕਿ ਫਲਾਈਟ ਬੁੱਕਿੰਗ ਤੋਂ ਬਾਅਦ 24 ਘੰਟੇ ਦਾ ਲਾਕ-ਇਨ ਆਪਸ਼ਨ ਹੋਵੇਗਾ। ਇਸ ਤੋਂ ਬਾਅਦ ਅਤੇ ਜਹਾਜ਼ ਦੇ ਉਡਾਨ ਭਰਨ ਤੋਂ 96 ਘੰਟੇ ਪਹਿਲਾਂ ਤੱਕ ਟਿਕਟ ਕੈਂਸਲ ਕਰਨ ‘ਤੇ ਕੋਈ ਚਾਰਜ ਨਹੀਂ ਦੇਣਾ ਹੋਵੇਗਾ। ਏਅਰਲਾਈਨਜ਼ ਅਤੇ ਉਸ ਦੇ ਏਜੰਟ ਕਿਸੇ ਵੀ ਹਾਲਤ ‘ਚ ਯਾਤਰੀਆਂ ਤੋਂ ਫਲਾਈਟ ਟਿਕਟ ਕੈਂਸਲੇਸ਼ਨ ਚਾਰਜ ਬੇਸਿਕ ਫੇਅਰ ਅਤੇ ਫਿਊਲ ਚਾਰਜ ਤੋਂ ਜ਼ਿਆਦਾ ਨਹੀਂ ਲੈ ਸਕਣਗੇ। ਨਾਲ ਹੀ ਫਲਾਈਟ ਟਿਕਟ ਦਾ ਕੈਂਸਲੇਸ਼ਨ ਚਾਰਜ ਟਿਕਟ ‘ਤੇ ਪ੍ਰਿੰਟ ਕੀਤਾ ਜਾਵੇਗਾ। ਇਸ ਦੇ ਨਾਲ ਹੀ 24 ਘੰਟੇ ਦੇ ਅੰਦਰ ਟਿਕਟ ‘ਚ ਨਾਮ ਅਤੇ ਪਤਾ ਵਰਗੇ ਬਦਲਾਅ ਵੀ ਫਰੀ ‘ਚ ਕਰਵਾਏ ਜਾ ਸਕਣਗੇ।
ਉਨ੍ਹਾਂ ਨੇ ਪੇਪਰਲੇਸ ਯਾਤਰਾ ਲਈ ਬਾਓਮੈਟ੍ਰਿਕ ਆਧਾਰਿਤ ‘ਡਿਜੀ-ਯਾਤਰਾ’ ਦੀ ਵੀ ਸ਼ੁਰੂਆਤ ਕੀਤੀ ਹੈ। ਇਸ ਨਾਲ ਘਰੇਲੂ ਹਵਾਈ ਯਾਤਰੀਆਂ ਨੂੰ ਵੀ ਜਲਦ ਹੀ ਏਅਰਪੋਰਟ ‘ਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਬੋਡਿੰਗ ਦੀ ਸੁਵਿਧਾ ਮਿਲ ਸਕੇਗੀ।
ਨਾਗਰਿਕ ਉਡਾਨ ਸੂਬਾ ਮੰਤਰੀ ਨੇ ਕਿਹਾ ਕਿ ਜੇਕਰ ਜਹਾਜ਼ ਕੰਪਨੀਆਂ ਦੀ ਗਲਤੀ ਤੋਂ ਫਲਾਈਟ ‘ਚ ਦੇਰੀ ਹੁੰਦੀ ਹੈ, ਤਾਂ ਉਨ੍ਹਾਂ ਨੇ ਯਾਤਰੀਆਂ ਨੂੰ ਇਸ ਦਾ ਹਰਜਾਨਾ ਦੇਣਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਫਲਾਈਟ ਅਗਲੇ ਦਿਨ ਤੱਕ ਲਈ ਡਿਲੇਅ ਹੁੰਦੀ ਹੈ, ਤਾਂ ਬਿਨਾ ਕਿਸੇ ਵਾਧੂ ਚਾਰਜ ਲਈ ਯਾਤਰੀਆਂ ਦੇ ਹੋਟਲ ‘ਚ ਰੁਕਣ ਦੀ ਵਿਵਸਥਾ ਕਰਨੀ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article