PUNJABMAILUSA.COM

ਹੁਸ਼ਿਆਰਪੁਰ ਨੇ ਕੈਨੇਡਾ ਸਰਕਾਰ ਨੂੰ ਦਿੱਤੇ 2 ਮੰਤਰੀ

ਹੁਸ਼ਿਆਰਪੁਰ ਨੇ ਕੈਨੇਡਾ ਸਰਕਾਰ ਨੂੰ ਦਿੱਤੇ 2 ਮੰਤਰੀ

ਹੁਸ਼ਿਆਰਪੁਰ ਨੇ ਕੈਨੇਡਾ ਸਰਕਾਰ ਨੂੰ ਦਿੱਤੇ 2 ਮੰਤਰੀ
November 06
21:46 2015

1
ਹੁਸ਼ਿਆਰਪੁਰ, 6 ਨਵੰਬਰ (ਪੰਜਾਬ ਮੇਲ)- ਕੈਨੇਡਾ ਦੀ ਨਵੀਂ ਸਰਕਾਰ ‘ਚ ਪਹਿਲੀ ਵਾਰ ਇਕੱਠੇ ਪੰਜਾਬੀ ਮੂਲ ਦੇ 4 ਸੰਸਦ ਮੈਂਬਰਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ, ਜਿਸ ਵਿਚੋਂ 2 ਕਰਨਲ ਹਰਜੀਤ ਸਿੰਘ ਸੱਜਣ ਤੇ ਨਵਦੀਪ ਸਿੰਘ ਬੈਂਸ ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਦੇ ਕਸਬਾ ਮਾਹਿਲਪੁਰ ਦੇ ਰਹਿਣ ਵਾਲੇ ਹਨ। ਕੈਨੇਡਾ ਸਰਕਾਰ ‘ਚ ਪਹਿਲੀ ਵਾਰ ਜ਼ਿਲੇ ਦੇ 2 ਮੰਤਰੀ ਬਣਾਉਣ ਦੀ ਸੂਚਨਾ ਮਿਲਦਿਆਂ ਹੀ ਨਵ-ਨਿਯੁਕਤ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪਿੰਡ ਬੰਬੇਲੀ ਤੇ ਸਾਇੰਸ ਐਂਡ ਇਕਨਾਮਿਕ ਮੰਤਰੀ ਨਵਦੀਪ ਸਿੰਘ ਬੈਂਸ ਦੇ ਜੱਦੀ ਪਿੰਡ ਲਹਿਲੀ ਕਲਾਂ ਅਤੇ ਮਾਹਿਲਪੁਰ ਦੇ ਨਾਲ ਹੀ ਸਹੁਰੇ ਪਿੰਡ ਨੰਦਾਚੌਰ (ਨਜ਼ਦੀਕ ਬੁੱਲ੍ਹੋਵਾਲ) ਵਿਖੇ ਖੁਸ਼ੀ ਦੀ ਲਹਿਰ ਦੌੜ ਗਈ।
ਸੱਤਾਧਾਰੀ ਲਿਬਰਲ ਪਾਰਟੀ ਦੀ ਸਰਕਾਰ ਤੋਂ ਪੰਜਾਬੀ ਖੁਸ਼
ਵਰਨਣਯੋਗ ਹੈ ਕਿ ਕੁੱਲ 338 ਸੀਟਾਂ ਵਿਚੋਂ 184 ਸੀਟਾਂ ‘ਤੇ ਜਿੱਤੀ ਲਿਬਰਲ ਪਾਰਟੀ ਦੀ ਹੂਨ ਜਸਟਿਨ ਦੀ ਅਗਵਾਈ ਵਿਚ ਸਰਕਾਰ ਬਣੀ ਹੈ, ਜਿਸ ਵਿਚ ਪਹਿਲੀ ਵਾਰ ਇਕੋ ਵਾਰ ਚਾਰ ਪੰਜਾਬੀ ਮੂਲ ਦੇ ਸੰਸਦ ਮੈਂਬਰ ਸ਼ਾਮਲ ਹੋਏ ਹਨ। ਲਿਬਰਲ ਸਰਕਾਰ ਨੂੰ ਬਣਾਉਣ ਵਿਚ ਪੰਜਾਬੀ ਮੂਲ ਅਪ੍ਰਵਾਸੀ ਭਾਰਤੀਆਂ ਨੇ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ, ਜਿਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਕੰਜ਼ਰਵੇਟਿਵ ਸਰਕਾਰ ਦੀ ਸਾਖ਼ ਖਿਸਕਣ ਦੀ ਇਕ ਵਜ੍ਹਾ ‘ਚ ਇਕ ਨਵਾਂ ਇਮੀਗ੍ਰੇਸ਼ਨ ਕਾਨੂੰਨ ਸੀ-24 ਵੀ ਹੈ, ਜਿਸ ਨੇ ਕੈਨੇਡਾ ਤੋਂ ਬਾਹਰ ਪੈਦਾ ਹੋਏ ਲੋਕਾਂ ਦੀ ਸਿਟੀਜ਼ਨਸ਼ਿਪ ਨੂੰ ਖਤਰੇ ਵਿਚ ਪਾ ਦਿੱਤਾ ਹੈ। ਇਸ ਬਿੱਲ ਨੇ ਉਨ੍ਹਾਂ ਕੈਨੇਡੀਅਨਾਂ ਨੂੰ ਇਕਜੁੱਟ ਕਰ ਦਿੱਤਾ ਹੈ, ਜੋ ਕੈਨੇਡਾ ਦੇ ਨਾਗਰਿਕ ਤਾਂ ਹਨ ਪ੍ਰੰਤੂ ਕੈਨੇਡਾ ਤੋਂ ਬਾਹਰ ਪੈਦਾ ਹੋਏ ਹਨ।
ਕੀ ਹੈ ਸੀ-24 ਬਿੱਲ
ਸੀ-24 ਇਕ ਨਵਾਂ ਬਿੱਲ ਹੈ, ਜਿਸ ਨੂੰ ਹਾਰਪਰ ਸਰਕਾਰ ਨੇ ਪੇਸ਼ ਕਰ ਕੇ ਕਾਨੂੰਨ ਬਣਾਉਣ ਦੀ ਤਿਆਰੀ ਕਰ ਲਈ ਸੀ, ਇਸ ਤਹਿਤ ਕੈਨੇਡਾ ਤੋਂ ਬਾਹਰ ਪੈਦਾ ਹੋਏ ਜਿਨ੍ਹਾਂ ਕੈਨੇਡੀਅਨਜ਼ ਨੇ ਕੈਨੇਡੀਅਨ ਸਿਟੀਜ਼ਨਸ਼ਿਪ ਲਈ ਹੈ, ਉਨ੍ਹਾਂ ਦੇ ਪੜ੍ਹਾਈ, ਰੋਜ਼ਗਾਰ ਜਾਂ ਪਰਿਵਾਰ ਨੂੰ ਮਿਲਣ ਲਈ ਕੈਨੇਡਾ ਤੋਂ ਬਾਹਰ ਜਾਣ ‘ਤੇ ਕੈਨੇਡਾ ਸਰਕਾਰ ਕਦੇ ਵੀ ਸਿਟੀਜ਼ਨਸ਼ਿਪ ਵਾਪਸ ਲੈ ਸਕਦੀ ਹੈ। ਜਦ ਕਿ ਕੈਨੇਡਾ ਵਿਚ ਪੈਦਾ ਹੋਣ ਵਾਲੇ ਸਿਟੀਜ਼ਨ ‘ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ। ਅਜਿਹੇ ਵਿਚ ਕੈਨੇਡਾ ਦੀ 30 ਫੀਸਦੀ ਆਬਾਦੀ ਦੀ ਸਿਟੀਜ਼ਨਸ਼ਿਪ ਖਤਰੇ ਵਿਚ ਆ ਗਈ ਹੈ ਕਿਉਂਕਿ ਉਹ ਕੈਨੇਡਾ ਤੋਂ ਬਾਹਰ ਦੂਸਰੇ ਦੇਸ਼ਾਂ ਵਿਚ ਪੈਦਾ ਹੋਏ ਹਨ। ਕੈਨੇਡਾ ਨੂੰ ਵੈਸੇ ਵੀ ਪ੍ਰਵਾਸੀਆਂ ਦਾ ਦੇਸ਼ ਕਿਹਾ ਜਾਂਦਾ ਹੈ, ਜਿਸ ਵਿਚ 172 ਦੇਸ਼ਾਂ ਤੋਂ ਆਏ ਹੋਏ ਲੋਕ ਰਹਿੰਦੇ ਹਨ। ਪੰਜਾਬੀ ਵੋਟਰ ਵੀ ਇਸ ਮਾਮਲੇ ‘ਤੇ ਇਕਜੁਟ ਹੋ ਕੇ ਲਿਬਰਲ ਪਾਰਟੀ ਨਾਲ ਆ ਗਏ ਹਨ ਤੇ ਸਮੀਕਰਨ ਬਦਲ ਗਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article