PUNJABMAILUSA.COM

ਹੁਸ਼ਿਆਰਪੁਰ ਵਿਖੇ ਮਾਮੂਲੀ ਝਗੜੇ ਕਾਰਨ ਮੌਜੂਦਾ ਸਰਪੰਚ ਦਾ ਕਤਲ

ਹੁਸ਼ਿਆਰਪੁਰ ਵਿਖੇ ਮਾਮੂਲੀ ਝਗੜੇ ਕਾਰਨ ਮੌਜੂਦਾ ਸਰਪੰਚ ਦਾ ਕਤਲ

ਹੁਸ਼ਿਆਰਪੁਰ ਵਿਖੇ ਮਾਮੂਲੀ ਝਗੜੇ ਕਾਰਨ ਮੌਜੂਦਾ ਸਰਪੰਚ ਦਾ ਕਤਲ
June 12
16:48 2018

ਹੁਸ਼ਿਆਰਪੁਰ, 12 ਜੂਨ (ਪੰਜਾਬ ਮੇਲ)- ਇਥੋਂ ਦੇ ਪਿੰਡ ਲਾਂਬੜਾ ਕਾਂਗੜੀ ‘ਚ ਮੌਜੂਦਾ ਸਰਪੰਚ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਕਾਰਵਾਈ ‘ਚ ਦੇਰੀ ਹੋਣ ਦੀ ਸਜ਼ਾ ਦਾ ਖਾਮਿਆਜ਼ਾ ਆਪਣੀ ਜਾਨ ਦੇ ਕੇ ਚੁਕਾਉਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦਵਿੰਦਰ ਨੂੰ ਪਿੰਡ ਵਾਸੀ ਜਗਮੋਹਨ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ, ਜਿਸ ‘ਚ ਉਸ ਨੇ ਆਪਣੇ ਗੁਆਂਢੀ ਦੇ ਘਰ ‘ਚ ਲੱਗੇ ਦਰੱਖਤ ਬਾਰੇ ਕਈ ਵਾਰ ਕਿਹਾ ਸੀ ਕਿ ਉਨ੍ਹਾਂ ਦੇ ਦਰੱਖਤ ਦੇ ਪੱਤੇ ਉਨ੍ਹਾਂ ਦੇ ਘਰ ‘ਚ ਡਿੱਗਦੇ ਹਨ। ਅਚਾਨਕ ਹਨੇਰੀ ਆਉਣ ਕਰਕੇ ਇਕ ਦਰੱਖਤ ਦੀ ਟਾਹਣੀ ਟੁੱਟ ਕੇ ਪਿੰਡ ਵਾਸੀ ਜਗਮੋਹਨ ਦੇ ਘਰ ਡਿੱਗ ਗਈ। ਇਸ ਦੀ ਸ਼ਿਕਾਇਤ ਜਗਮੋਹਨ ਨੇ ਕਈ ਵਾਰ ਸਰਪੰਚ ਨੂੰ ਕੀਤੀ ਸੀ ਪਰ ਸਰਪੰਚ ਨੇ ਸਮਾਂ ਨਾ ਮਿਲਣ ਦੇ ਕਾਰਨ ਉਸ ਦੀ ਸ਼ਿਕਾਇਤ ‘ਤੇ ਧਿਆਨ ਨਾ ਦਿੱਤਾ, ਜਿਸ ਦਾ ਜਗਮੋਹਨ ਨੂੰ ਗੁੱਸਾ ਸੀ। ਬੀਤੀ ਸ਼ਾਮ ਜਦੋਂ ਪਿੰਡ ਦੇ ਕੁਝ ਨੌਜਵਾਨਾਂ ਨੇ ਸ਼ਬੀਲ ਲਗਾ ਰੱਖੀ ਸੀ ਤਾਂ ਸਰਪੰਚ ਵੀ ਇਥੇ ਪਹੁੰਚਿਆ। ਜਿਵੇਂ ਹੀ ਸਰਪੰਚ ਘਰ ਵੱਲ ਜਾਣ ਲੱਗਾ ਤਾਂ ਪਿੱਛੇ ਤੋਂ ਆਵਾਜ਼ ਪੈਣ ‘ਤੇ ਰੁੱਕ ਗਿਆ ਅਤੇ ਦੌਰਾਨ ਘਾਤ ਲਗਾ ਕੇ ਬੈਠੇ ਜਗਮੋਹਨ ਸਿੰਘ ਨੇ ਦਵਿੰਦਰ ‘ਤੇ ਕਹੀ ਨਾਲ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਦਵਿੰਦਰ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ।
ਉਥੇ ਮੌਜੂਦ ਲੋਕਾਂ ਵੱਲੋਂ ਸਰਪੰਚ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਗੰਭੀਰ ਹਾਲਤ ਦੇਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਇਥੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਦਵਿੰਦਰ ਨੇ ਦਮ ਤੋੜ ਦਿੱਤਾ। ਦਵਿੰਦਰ ਦੇ ਭਰਾ ਅਤੇ ਪਿੰਡ ਵਾਸੀਆਂ ਮੁਤਾਬਕ ਦਰੱਖਤਾਂ ਦੀ ਸ਼ਿਕਾਇਤ ਦੀ ਰੰਜਿਸ਼ ਦੇ ਚਲਦਿਆਂ ਹੱਤਿਆ ਕੀਤੀ ਗਈ ਹੈ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਬੁੱਲੋਵਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਕਤਲ ਕਰਨ ਵਾਲਾ ਵਿਅਕਤੀ ਪੁਲਿਸ ਦੀ ਗ੍ਰਿਫਤ ‘ਚੋਂ ਬਾਹਰ ਹੈ ਅਤੇ ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article