PUNJABMAILUSA.COM

ਹੈਰੀ ਮਾਨ ਅਤੇ ਦੀਪਇੰਦਰ ਢਿੱਲੋਂ ਕਾਂਗਰਸ ‘ਚ ਹੋਏ ਸ਼ਾਮਲ

ਹੈਰੀ ਮਾਨ ਅਤੇ ਦੀਪਇੰਦਰ ਢਿੱਲੋਂ ਕਾਂਗਰਸ ‘ਚ ਹੋਏ ਸ਼ਾਮਲ

ਹੈਰੀ ਮਾਨ ਅਤੇ ਦੀਪਇੰਦਰ ਢਿੱਲੋਂ ਕਾਂਗਰਸ ‘ਚ ਹੋਏ ਸ਼ਾਮਲ
February 08
21:15 2016

3
ਚੰਡੀਗਡ਼੍ਹ, 8 ਫਰਵਰੀ (ਪੰਜਾਬ ਮੇਲ)- ਸਿਆਸੀ ਪਾਰਟੀਆਂ ਵਿੱਚ ਦਲ ਬਦਲੀ ਦੇ ਵਰਤਾਰੇ ਨੂੰ ਦਰੁਸਤ ਕਰਾਰ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੇੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੂਚਨਾ ਕਮਿਸ਼ਨਰ ਹਰਿੰਦਰ ਸਿੰਘ ਹੈਰੀ ਮਾਨ ਅਤੇ ਪਟਿਆਲਾ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਦੀਪਇੰਦਰ ਸਿੰਘ ਢਿੱਲੋਂ ਦੀ ਕਾਂਗਰਸ ਵਿੱਚ ਵਾਪਸੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ, ‘ਦਲ ਬਦਲੀ ਜਮਹੂਰੀ ਪ੍ਰਕਿਰਿਆ ਦਾ ਹਿੱਸਾ ਹੈ। ਇਸ ਵਿੱਚ ਕੁਝ ਵੀ ਮਾਡ਼ਾ ਨਹੀਂ ਹੈ। ਉਹ ਖ਼ੁਦ ਕਿਸੇ ਸਮੇਂ ਅਕਾਲੀ ਦਲ ਵਿੱਚ ਰਹੇ ਸਨ ਪਰ ਬਾਅਦ ’ਚ ਪਾਰਟੀ ਛੱਡ ਦਿੱਤੀ ਸੀ। ਵਿਧਾਨ ਸਭਾ ਚੋਣਾਂ ਨੇਡ਼ੇ ਆਉਣ ਨਾਲ ਅਕਾਲੀ ਦਲ ਨੇ ਅਜੇ ਟੁੱਟਣਾ ਹੈ।’ ਅੱਜ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਦੇ ਵਰਕਰਾਂ ਨਾਲ ਖਚਾਖਚ ਭਰੇ ਹਾਲ ਵਿੱਚ ਦੋਵੇਂ ਆਗੂਅਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਉਤੇ ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦਾ ਆਪਣੇ ਇਲਾਕਿਆਂ ਵਿੱਚ ਅਾਧਾਰ ਹੈ ਅਤੇ ਇਨ੍ਹਾਂ ਦੇ ਆਉਣ ਨਾਲ ਕਾਂਗਰਸ ਮਜ਼ਬੁੂਤ ਹੋਵੇਗੀ।
ਉਨ੍ਹਾਂ ਸਪੱਸ਼ਟ ਕਰਦਿਅਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਕਿਸੇ ਨੂੰ ਟਿਕਟ ਦੇਣ ਦਾ ਵਾਅਦਾ ਨਹੀਂ ਕੀਤਾ ਗਿਆ। ਨਾਲੇ ਟਿਕਟ ਦੇਣ ਦਾ ਫੈਸਲਾ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਨੇ ਕਰਨਾ ਹੁੰਦਾ ਹੈ। ਇਸ ਲਈ ਉਹ ਕਿਸੇ ਨਾਲ ਵਾਅਦਾ ਨਹੀਂ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਨੇ ਹੈਰੀ ਮਾਨ ਤੇ ਢਿੱਲੋਂ ਦੇ ਫੈਸਲੇ ਨੂੰ ਦਲੇਰਾਨਾ ਦੱਸਦਿਆਂ ਕਿਹਾ ਕਿ ਕਈ ਆਗੂ ਤਾਂ ਅਕਾਲੀਆਂ ਤੋਂ ਡਰਦੇ ਹੀ ਪਾਲਾ ਬਦਲਣ ਦਾ ਹੀਆ ਨਹੀਂ ਕਰ ਸਕੇ ਕਿਉਂਕਿ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਅਕਾਲੀ ਪੁਲੀਸ ਮਗਰ ਪਾ ਦੇਣਗੇ। ਆਮ ਆਦਮੀ ਪਾਰਟੀ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਨੂੰ ਸੂਬੇ ਵਿੱਚ ਗਡ਼ਬਡ਼ ਨੂੰ ਹਵਾ ਨਹੀਂ ਦੇਣੀ ਚਾਹੀਦੀ ਅਤੇ ਇਕ ਜਮਹੂਰੀ ਪਾਰਟੀ ਵਜੋਂ ਸੂਬੇ ਦੀ ਸਿਆਸਤ ਵਿੱਚ ਦਾਖ਼ਲ ਹੋਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਗਡ਼ਬਡ਼ ਸਮੇਂ ਬਹੁਤ ਜ਼ਿਆਦਾ ਨੁਕਸਾਨ ਉਠਾਇਆ ਹੈ ਅਤੇ ਸੂਬਾ ਹੋਰ ਨੁਕਸਾਨ ਸਹਿਣ ਦੀ ਹਾਲਤ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਤੇ ਨੌਜਵਾਨ ਪੀਡ਼੍ਹੀ ਸ਼ਾਂਤੀ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਤੇ ਨੌਜਵਾਨਾਂ ਨਾਲ ਜਦੋਂ ਗੱਲ ਕਰਦੇ ਹਨ ਤਾਂ ਉਹ ਰੁਜ਼ਗਾਰ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਪਿੰਡਾਂ ਵਿੱਚ ਲਡ਼ਕੀਆਂ ਲਈ ਵੱਖ ਕਲੱਬਾਂ ਬਣਾਈਆਂ ਜਾਣਗੀਆਂ। ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਵੀ ਦੋਵਾਂ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਮਜ਼ਬੂਤ ਹੋਵੇਗੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਗੱਠਜੋਡ਼ ਨੂੰ ਹਰਾ ਦੇਵੇਗੀ। ਜ਼ਿਲ੍ਹਾ ਪਟਿਆਲਾ ਕਾਂਗਰਸ ਦੇ ਪ੍ਰਧਾਨ ਹਰਦਿਆਲ ਕੰਬੋਜ, ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਵੀ ਦੋਵਾਂ ਆਗੂਆਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਦੀ ਗ਼ੈਰਹਾਜ਼ਰੀ ਰਡ਼ਕਦੀ ਰਹੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article