PUNJABMAILUSA.COM

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

 Breaking News

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ
October 09
10:19 2019

ਪਨਾਹ ਮੰਗਣ ਵਾਲਿਆਂ, ਰਫ਼ਿਊਜੀਆਂ ਜਾਂ ਬੱਚਿਆਂ ‘ਤੇ ਲਾਗੂ ਨਹੀਂ ਹੋਣਗੇ ਨਵੇਂ ਨਿਯਮ
ਅਮਰੀਕਾ ਰਹਿ ਰਹੇ ਪ੍ਰਵਾਸੀਆਂ ਦੇ ਜੀਵਨ ਸਾਥੀ ਤੇ ਮਾਪੇ ਨਵੇਂ ਨਿਯਮਾਂ ਦੇ ਘੇਰੇ ‘ਚ!

ਵਾਸ਼ਿੰਗਟਨ, 9 ਅਕਤੂਬਰ (ਪੰਜਾਬ ਮੇਲ)- ਟਰੰਪ ਸਰਕਾਰ ਪ੍ਰਵਾਸੀਆਂ ‘ਤੇ ਸਖਤੀ ਲਈ ਦਿਨੋਂ-ਦਿਨ ਨਵੇਂ ਕਾਨੂੰਨ ਤੇ ਨਿਯਮ ਲਾਗੂ ਕਰ ਰਹੀ ਹੈ। ਇਕ ਨਵੇਂ ਨਿਯਮ ਮੁਤਾਬਕ ਹੁਣ ਅਮਰੀਕਾ ਦਾ ਇੰਮੀਗ੍ਰੈਂਟ ਵੀਜ਼ਾ ਸਿਰਫ਼ ਉਨ੍ਹਾਂ ਲੋਕਾਂ ਨੂੰ ਮਿਲੇਗਾ, ਜੋ ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ਵਿਚੋਂ ਕਰਨ ਦੀ ਤਾਕਤ ਰੱਖਦੇ ਹੋਣਗੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਾਜ਼ਾ ਹੁਕਮਾਂ ‘ਤੇ ਦਸਤਖ਼ਤ ਕਰ ਦਿੱਤੇ ਹਨ ਅਤੇ ਨਵੇਂ ਨਿਯਮ 3 ਨਵੰਬਰ ਤੋਂ ਲਾਗੂ ਹੋਣਗੇ। ਅਮਰੀਕਾ ਆਉਣ ਦੀ ਯੋਜਨਾ ਬਣਾ ਰਹੇ ਪੰਜਾਬੀਆਂ ਸਮੇਤ ਦੁਨੀਆਂ ਭਰ ਦੇ ਪ੍ਰਵਾਸੀਆਂ ਲਈ ਇਹ ਮਾੜੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ‘ਚ ਪਨਾਹ ਮੰਗਣ ਵਾਲਿਆਂ, ਰਫ਼ਿਊਜੀਆਂ ਜਾਂ ਬੱਚਿਆਂ ‘ਤੇ ਨਵੇਂ ਨਿਯਮ ਲਾਗੂ ਨਹੀਂ ਹੋਣਗੇ। ਪਰ ਅਮਰੀਕਾ ਵਿਚ ਰਹਿ ਰਹੇ ਪ੍ਰਵਾਸੀਆਂ ਦੇ ਜੀਵਨ ਸਾਥੀ ਅਤੇ ਮਾਪੇ ਨਵੇਂ ਨਿਯਮਾਂ ਦੇ ਘੇਰੇ ‘ਚ ਆਉਣਗੇ। ਟਰੰਪ ਵੱਲੋਂ ਜਾਰੀ ਹੁਕਮਾਂ ਮੁਤਾਬਕ ਪ੍ਰਵਾਸੀਆਂ ਨੂੰ ਅਮਰੀਕਾ ਦੀ ਧਰਤੀ ‘ਤੇ ਕਦਮ ਰੱਖਣ ਤੋਂ 30 ਦਿਨ ਦੇ ਅੰਦਰ ਸਿਹਤ ਬੀਮਾ ਕਰਵਾਉਣਾ ਹੋਵੇਗਾ, ਨਹੀਂ ਤਾਂ ਉਹ ਮੁਲਕ ਤੋਂ ਬਾਹਰ ਕਰ ਦਿੱਤੇ ਜਾਣਗੇ। ਸਿਹਤ ਬੀਮਾ ਕਰਵਾਉਣ ਦੇ ਇਨਕਾਰੀ ਪ੍ਰਵਾਸੀਆਂ ਨੂੰ ਸਾਬਤ ਕਰਨਾ ਹੋਵੇਗਾ ਕਿ ਉਨ੍ਹਾਂ ਕੋਲ ਮੈਡੀਕਲ ਖਰਚੇ ਬਰਦਾਸ਼ਤ ਕਰਨ ਲਈ ਬੈਂਕ ਬੈਲੰਸ ਮੌਜੂਦ ਹੈ। ਵਰਣਨਯੋਗ ਹੈ ਕਿ ਟਰੰਪ ਸਰਕਾਰ ਪਰਿਵਾਰ ਆਧਾਰਿਤ ਇੰਮੀਗ੍ਰੇਸ਼ਨ ਪ੍ਰਣਾਲੀ ਨੂੰ ਛੱਡ ਕੇ ਮੈਰਿਟ ਆਧਾਰਿਤ ਇੰਮੀਗ੍ਰੇਸ਼ਨ ਪ੍ਰਣਾਲੀ ਅਪਣਾਉਣ ਜਾ ਰਿਹਾ ਹੈ ਅਤੇ ਇਸ ਜਾਰੀ ਹੁਕਮ ਦਾ ਇਕੋ-ਇਕ ਮਕਸਦ ਪ੍ਰਵਾਸੀਆਂ ਨੂੰ ਸਰਕਾਰੀ ਸਹੂਲਤਾਂ ਤੋਂ ਦੂਰ ਕਰਨਾ ਹੈ। ਯਾਦ ਰਹੇ ਕਿ ਇਸ ਸਾਲ ਦੇ ਸ਼ੁਰੂ ਵਿਚ ਅਮਰੀਕੀ ਸਰਕਾਰ ਨੇ ਇੰਮੀਗ੍ਰੇਸ਼ਨ ਨਿਯਮਾਂ ‘ਚ ਵੱਡੀ ਤਬਦੀਲੀ ਕਰਦਿਆਂ ਉਨ੍ਹਾਂ ਪ੍ਰਵਾਸੀਆਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜੋ ਸਰਕਾਰੀ ਸਹੂਲਤਾਂ ਦਾ ਆਨੰਦ ਮਾਣ ਰਹੇ ਸਨ। ਨਵੇਂ ਨਿਯਮ ਕਹਿੰਦੇ ਹਨ ਕਿ ਸਿਹਤ ਬੀਮਾ ਸੰਬੰਧਤ ਸ਼ਖਸ ਦੁਆਰਾ ਖੁਦ ਖਰੀਦਿਆ ਜਾਵੇ ਜਾਂ ਰੁਜ਼ਗਾਰਦਾਤਾ ਮੁਹੱਈਆ ਕਰਵਾਏ। ਅਫੋਰਡੇਬਲ ਕੇਅਰ ਐਕਟ ਦੀ ਸਬਸਿਡੀ ਲੈ ਰਹੇ ਪ੍ਰਵਾਸੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਲਈ ਵੀਜ਼ੇ ਨਹੀਂ ਮਿਲਣਗੇ, ਕਿਉਂਕਿ ਇਸ ਯੋਜਨਾ ਦੀ ਸਬਸਿਡੀ ਫੈਡਰਲ ਸਰਕਾਰ ਵੱਲੋਂ ਅਦਾ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article