PUNJABMAILUSA.COM

ਹੋਸਟਲ ‘ਚ ਅੱਗ ਲੱਗਣ ਕਾਰਨ ਜਿਊਂਦੀਆਂ ਸੜੀਆਂ 21 ਕੁੜੀਆਂ

ਹੋਸਟਲ ‘ਚ ਅੱਗ ਲੱਗਣ ਕਾਰਨ ਜਿਊਂਦੀਆਂ ਸੜੀਆਂ 21 ਕੁੜੀਆਂ

ਹੋਸਟਲ ‘ਚ ਅੱਗ ਲੱਗਣ ਕਾਰਨ ਜਿਊਂਦੀਆਂ ਸੜੀਆਂ 21 ਕੁੜੀਆਂ
March 09
09:35 2017

hostel
ਸੈਨ ਜੋਸ ਪਿਨੁਲਾ, 9 ਮਾਰਚ (ਪੰਜਾਬ ਮੇਲ)- ਮੱਧ ਅਮਰੀਕੀ ਦੇਸ਼ ਗੁਆਟੇਮਾਲਾ ਦੇ ਇਕ ਹੋਸਟਲ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 21 ਕੁੜੀਆਂ ਦੀ ਮੌਤ ਹੋ ਗਈ ਜਦ ਕਿ ਹੋਰ 40 ਬੁਰੀ ਤਰ੍ਹਾਂ ਝੁਲਸ ਗਈਆਂ। ਇਹ ਘਟਨਾ ਬੁੱਧਵਾਰ ਰਾਤ ਦੀ ਹੈ। ਇਸ ਹੋਸਟਲ ‘ਚ ਰਹਿਣ ਵਾਲੀਆਂ ਕੁੜੀਆਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨਾਲ ਇੱਥੇ ਬੁਰਾ ਵਤੀਰਾ ਕੀਤਾ ਜਾਂਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਵੀ ਕੀਤਾ ਜਾ ਰਿਹਾ ਹੈ ਅਤੇ ਖਾਣ-ਪੀਣ ਦੇ ਪ੍ਰਬੰਧ ਵੀ ਬਹੁਤ ਖਰਾਬ ਹਨ। ਇਸ ਹੋਸਟਲ ‘ਚ ਸਮਰੱਥਾ ਤੋਂ ਵਧ ਬੱਚਿਆ ਨੂੰ ਰੱਖਿਆ ਗਿਆ ਹੈ। ਅੱਗ ਲੱਗਣ ਦੀ ਘਟਨਾ ‘ਚ ਮਰਨ ਵਾਲੀਆਂ ਸਾਰੀਆਂ ਕੁੜੀਆਂ ਦੀ ਉਮਰ 14 ਤੋਂ 17 ਸਾਲ ਵਿਚਕਾਰ ਹੈ।
ਪੁਲਸ ਨੇ ਦੱਸਿਆ ਕਿ ਘਟਨਾ ਵਾਲੇ ਸਥਾਨ ਤੋਂ 21 ਲਾਸ਼ਾਂ ਮਿਲੀਆਂ, ਇਹ ਸਾਰੀਆਂ ਕੁੜੀਆਂ ਹੀ ਸਨ। ਸਥਾਨਕ ਹਸਪਤਾਲ ਨੇ ਦੱਸਿਆ ਕਿ ਇਸ ਘਟਨਾ ‘ਚ ਹੋਰ 40 ਲੋਕ ਵੀ ਝੁਲਸ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ‘ਚ ਵੀ ਵਧੇਰੇ ਕੁੜੀਆਂ ਹੀ ਹਨ, ਜਿਨ੍ਹਾਂ ਦੀ ਹਾਲਤ ਬਹੁਤ ਗੰਭੀਰ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਸੰਚਾਲਤ ਹੋਸਟਲ ‘ਚ ਦੰਗਾ ਭੜਕ ਗਿਆ ਸੀ ਅਤੇ ਪੁਲਸ ਵੱਲੋਂ ਭੀੜ ਨੂੰ ਹਟਾਉਣ ਸਮੇਂ ਅਚਾਨਕ ਅੱਗ ਲੱਗ ਗਈ। ਇਹ ਅੱਗ ਬਿਸਤਰਿਆਂ ਤਕ ਪਹੁੰਚ ਗਈ ਅਤੇ ਦੇਖਦੇ ਹੀ ਦੇਖਦੇ ਪੂਰੇ ਹੋਸਟਲ ‘ਚ ਫੈਲ ਗਈ। ਪੁਲਸ ਨੂੰ ਸ਼ੱਕ ਹੈ ਕਿ ਸ਼ਾਇਦ ਇਹ ਅੱਗ ਇੱਥੋਂ ਭੱਜਣ ਵਾਲਿਆਂ ‘ਚੋਂ ਕਿਸੇ ਨੇ ਲਗਾਈ ਹੋਵੇਗੀ। ਫਿਲਹਾਲ ਪੁਲਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਇਹ ਹੋਸਟਲ 2006 ‘ਚ ਸੈਨ ਜੋਸ ਪਿਨੁਲਾ ਪਿੰਡ ਤੋਂ 10 ਕਿਲੋਮੀਟਰ ਦੀ ਦੂਰੀ ‘ਤੇ ਬਣਾਇਆ ਗਿਆ ਸੀ। ਇਸ ਹੋਸਟਲ ਜਾਂ ਸੰਸਥਾ ਦੇ ਸਾਬਕਾ ਕਰਮਚਾਰੀ ਏਂਜਲ ਕਾਰਡੇਨਾਸ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਥਿਤੀ ਸੰਬੰਧੀ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਪਰ ਕੋਈ ਕਾਰਵਾਈ ਨਹੀਂ ਹੋਈ। ਰਾਸ਼ਟਰਪਤੀ ਜਿੰਮੀ ਮੋਰਾਲਸ ਨੇ ਘਟਨਾ ਦੀ ਨਿੰਦਾ ਕਰਦੇ ਹੋਇਆਂ 3 ਦਿਨਾਂ ਦੇ ਰਾਸ਼ਟਰੀ ਅਫਸੋਸ ਦਾ ਐਲਾਨ ਕੀਤਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article