PUNJABMAILUSA.COM

ਹੰਗਾਮਾ ਭਰਿਆ ਰਿਹਾ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ

ਹੰਗਾਮਾ ਭਰਿਆ ਰਿਹਾ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ

ਹੰਗਾਮਾ ਭਰਿਆ ਰਿਹਾ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ
June 23
15:46 2017

ਚੰਡੀਗੜ੍ਹ, 23 ਜੂਨ (ਪੰਜਾਬ ਮੇਲ)- ਪੰਜਾਬ ਦੀ ਵਿਧਾਨ ਸਭਾ ਦਾ ਆਖਰੀ ਦਿਨ ਵੀ ਹੰਗਾਮਾ ਭਰਪੂਰ ਹੀ ਰਿਹਾ। ਕਾਂਗਰਸ ਨੇ ਆਖਰੀ ਦਿਨ ਸੈਸ਼ਨ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਅਕਾਲੀ ਦਲ ‘ਤੇ ਆਮ ਆਦਮੀ ਪਾਰਟੀ ‘ਤੇ ਵੱਡੇ ਹਮਲੇ ਕੀਤੇ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਾਲੇ ਸ਼ੁਰੂ ਤੋਂ ਹੀ ਮਿਲੇ ਹੋਏ ਹਨ। ਉਸ ਸਮੇਂ ‘ਆਪ’ ਆਗੂ ਕਿੱਥੇ ਸਨ, ਜਦੋਂ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਬੈਂਸ ਭਰਾਵਾਂ ਨੂੰ ਚੁੱਕ ਕੇ ਵਿਧਾਨ ਸਭਾ ‘ਚੋਂ ਬਾਹਰ ਸੁੱਟਿਆ ਗਿਆ ਸੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਜਾਣਬੁੱਝ ਕੇ ਸਦਨ ਦੀ ਕਾਰਵਾਈ ਨੂੰ ਧਾਰਮਿਕ ਮੁੱਦਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਕਈ ਵਾਰ ਪੱਗਾਂ ਉਤਰੀਆਂ ਉਸ ਸਮੇਂ ਜੱਥੇਦਾਰ ਕਦੇ ਕੁਝ ਕਿਉਂ ਨਹੀਂ ਬੋਲੇ, ਹੁਣ ਹੀ ਇਸ ਨੂੰ ਧਾਰਮਿਕ ਮੁੱਦਾ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਬੋਲਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੇ 10 ਸਾਲ ਪੰਜਾਬ ਵਿਚ ਰਾਜ ਕੀਤਾ ਅਤੇ ਇਸ ਦੌਰਾਨ ਬਾਦਲਾਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਸਿੱਧੂ ਨੇ ਕਿਹਾ ਕਿ ਕਾਂਗਰਸ ਨੂੰ ਸੱਤਾ ‘ਚ ਆਈ ਨੂੰ ਅਜੇ ਮਹਿਜ਼ ਤਿੰਨ ਮਹੀਨੇ ਹੀ ਹੋਏ ਹਨ, ਜਦਕਿ ਇੰਨੇ ਘੱਟ ਸਮੇਂ ਦੌਰਾਨ ਕਾਂਗਰਸ ਨੇ ਬਾਦਲਾਂ ਦੇ ਪੋਤੜੇ ਖੋਲ੍ਹ ਕੇ ਰੱਖ ਦਿੱਤੇ ਹਨ ਅਤੇ ਇਹ ਦੇਖਣਯੋਗ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਕੀ ਕੁਝ ਕਰਦੀ ਹੈ। ਪੱਤਰਕਾਰ ਵਾਰਤਾ ‘ਚ ਕੇਬਲ ਮਾਫੀਆ ਅਤੇ ਇਕ ਟੀ.ਵੀ. ਚੈਨਲ ਖਿਲਾਫ ਜ਼ੋਰ-ਸ਼ੋਰ ਨਾਲ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਕੇਬਲ ਮਾਫੀਆ ਨੂੰ ਪੰਜਾਬ ‘ਚੋਂ ਬੰਦ ਕੀਤਾ ਜਾਵੇ। ਸਿੱਧੂ ਨੇ ਕਿਹਾ ਕਿ ਕੇਬਲ ਮਾਫੀਆ ਅਤੇ ਇਕ ਟੀ.ਵੀ. ਚੈਨਲ ਸਦਨ ਦੀ ਕਾਰਵਾਈ ਦੀ ਗਲਤ ਰਿਪੋਟਿੰਗ ਕਰਦਾ ਹੈ। ਇਸ ਚੈਨਲ ਨੂੰ ਬਾਦਲਾਂ ਦਾ ਡੱਬੂ ਕਰਾਰ ਦਿੰਦੇ ਹੋਏ ਸਿੱਧੂ ਨੇ ਕਿਹਾ ਕਿ ਇਹ ਚੈਨਲ ਸਿਰਫ ਬਾਦਲਾਂ ਦੀ ਬੋਲੀ ਬੋਲਦਾ ਹੈ।
ਫਾਸਟਵੇਅ ‘ਤੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਕੇਬਲ ਮਾਫੀਆ ਉਨ੍ਹਾਂ ਦੇ ਨਿਸ਼ਾਨੇ ‘ਤੇ ਹੈ ਅਤੇ ਉਹ ਇਨ੍ਹਾਂ ਨੂੰ ਨਹੀਂ ਛੱਡਣਗੇ। ਸਿੱਧੂ ਨੇ ਖੁਲਾਸਾ ਕਰਦਿਆਂ ਕਿਹਾ ਕਿ ਫਾਸਟਵੇਅ ਕੇਬਲ ਨੈੱਟਵਰਕ ਕਰੋੜਾਂ ਰੁਪਏ ਦੇ ਇੰਟਰਨੈੱਟ ਟੈਕਸ ਦੀ ਚੋਰੀ ਕਰਦਾ ਹੈ। ਅਕਾਲੀ-ਭਾਜਪਾ ਸਰਕਾਰ ਵੇਲੇ ਇਨ੍ਹਾਂ ਨੇ 1300 ਕਰੋੜ ਰੁਪਏ ਦਾ ਚੂਨਾ ਲਗਾਇਆ ਹੈ। ਸਿੱਧੂ ਨੇ ਕਿਹਾ ਕਿ ਜੇਕਰ ਕੇਬਲ ਦਾ ਕੰਮ ਸਰਕਾਰ ਕੋਲ ਆ ਜਾਵੇ, ਤਾਂ ਪੰਜਾਬ ਦੇ ਇਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕਦਾ ਹੈ। ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਇਨ੍ਹਾਂ ਖਿਲਾਫ ਕਾਰਵਾਈ ਜ਼ਰੂਰ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article