PUNJABMAILUSA.COM

ਹੰਸਰਾਜ ਹੰਸ ਨੇ ਕੀਤੀ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ

ਹੰਸਰਾਜ ਹੰਸ ਨੇ ਕੀਤੀ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ

ਹੰਸਰਾਜ ਹੰਸ ਨੇ ਕੀਤੀ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ
September 05
21:31 2016

hans
ਐੱਸ. ਏ. ਐੱਸ. ਨਗਰ/ਨਵਾਂਗਰਾਉਂ, 5 ਸਤੰਬਰ (ਪੰਜਾਬ ਮੇਲ)- ਇਥੋਂ ਦੇ ਨਾਲ ਲੱਗਦੇ ਕਸਬਾ ਨਵਾਂਗਰਾਉਂ ਵਿਚਲੇ ਆਰ. ਏ. ਫ਼ਾਰਮ ਵਿਖੇ ਕਾਂਗਰਸ ਪਾਰਟੀ ਵੱਲੋਂ ਡਾ: ਰਾਜ ਕੁਮਾਰ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਵਿੰਗ ਦੀ ਅਗਵਾਈ ਹੇਠ ਐਸ. ਸੀ./ ਬੀ. ਸੀ. ਵਰਗ ਦੇ ਭਾਈਚਾਰੇ ਨੂੰ ਲਾਮਬੰਦ ਕਰਨ ਲਈ ਕੀਤੀ ਗਈ ਰੈਲੀ ਵਿਚ ਉਸ ਸਮੇਂ ਖਲਲ ਪੈਦਾ ਹੋ ਗਿਆ, ਜਦੋਂ ਚੌਧਰੀ ਸੰਤੋਖ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਵੱਲੋਂ ਦਲਿਤਾਂ ਨੂੰ ਬਰਾਬਰ ਦੇ ਹੱਕ ਦੇਣ ਦਾ ਦਾਅਵਾ ਕਰਦਿਆਂ ਵੱਡੇ-ਵੱਡੇ ਬਿਆਨ ਦਾਗੇ। ਇਹ ਸੁਣ ਕੇ ਇਥੇ ਹਾਜ਼ਰ ਹੰਸ ਰਾਜ ਹੰਸ ਤੁਰੰਤ ਭੜਕ ਪਏ ਅਤੇ ਖੜ੍ਹੇ ਹੋ ਕੇ ਕਿਹਾ ਕਿ ਵਾਲਮੀਕਿ ਸਮਾਜ ਨਾਲ ਸਦਾ ਹੀ ਧੋਖਾ ਹੁੰਦਾ ਰਿਹਾ ਹੈ, ਜੋ ਰਾਜ ਸਭਾ ਦੀ ਮੈਂਬਰੀ ਦੌਰਾਨ ਉਨ੍ਹਾਂ ਖੁਦ ਨਾਲ ਵੀ ਹੋਇਆ ਹੈ, ਫਿਰ ਆਮ ਦਲਿਤ ਸਮਾਜ ਨਾਲ ਕਿਸ ਤਰ੍ਹਾਂ ਦੇ ਇਨਸਾਫ਼ ਤੇ ਹੱਕਾਂ ਦੀ ਗੱਲ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਵਾਲਮੀਕਿ ਸਮਾਜ ਦੇ ਵਰਕਰ ਭਾਰੀ ਗਿਣਤੀ ਵਿਚ ਸਟੇਜ ਦੇ ਨੇੜੇ ਆ ਗਏ ਅਤੇ ਰੌਲਾ-ਰੱਪਾ ਪਾਉਂਦੇ ਹੋਏ ਪ੍ਰੋਗਰਾਮ ਦਾ ਬਾਈਕਾਟ ਕਰਨ ਦੀ ਗੱਲ ਕਰਨ ਲੱਗੇ। ਇਸ ਤੋਂ ਬਾਅਦ ਹੰਸ ਰਾਜ ਹੰਸ ਵੀ ਛਾਲ ਮਾਰ ਕੇ ਸਟੇਜ ਤੋਂ ਥੱਲੇ ਆ ਗਏ ਅਤੇ ਉਨ੍ਹਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ, ਪਰ ਜਿਉਂ ਹੀ ਉਹ ਬਾਈਕਾਟ ਕਰਕੇ ਬਾਹਰ ਜਾਣ ਲੱਗੇ ਤਾਂ ਉਥੇ ਹਾਜ਼ਰ ਆਗੂ ਉਨ੍ਹਾਂ ਨੂੰ ਠੰਢਾ ਕਰਕੇ ਮੁੜ ਸਟੇਜ ‘ਤੇ ਲੈ ਆਏ। ਇਸ ਤੋਂ ਪਹਿਲਾਂ ਸਮਸ਼ੇਰ ਸਿੰਘ ਦੂਲੋਂ ਨੇ ਵੀ ਰੱਜ ਕੇ ਕਾਂਗਰਸ ਵੱਲੋਂ ਦਲਿਤਾਂ ਦੀ ਵਰਤੋਂ ਕਰਕੇ ਮੁੜ ਹੱਕਾਂ ਤੋਂ ਵਿਰਵੇ ਕਰਨ ਦਾ ਦੋਸ਼ ਲਗਾਉਂਦਿਆਂ ਪਾਰਟੀ ਹਾਈਕਮਾਨ ‘ਤੇ ਤਵੇ ਲਾਏ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਲਿਤ ਸਮਾਜ ਕਾਂਗਰਸ ਦੀ ਰੀੜ੍ਹ ਦੀ ਹੱਡੀ ਹੈ, ਇਸ ਲਈ ਕਾਂਗਰਸ ਨੇ ਸਦਾ ਪਛੜੇ ਵਰਗਾਂ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਕਾਰਜ ਕੀਤੇ ਹਨ। ਕੈਪਟਨ ਨੇ ਦਲਿਤ ਭਾਈਚਾਰੇ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ 33 ਫੀਸਦੀ ਚੇਅਰਮੈਨੀਆਂ ਦਲਿਤਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਟਿਕਟਾਂ ਦੀ ਵੰਡ ‘ਚ ਸਾਰੇ ਸਮਾਜਾਂ ਨੂੰ ਬਣਦੀ ਨੁਮਾਇੰਦਗੀ ਮਿਲੇਗੀ। ਉਨ੍ਹਾਂ ਪੰਜਾਬ ਸਰਕਾਰ ‘ਤੇ ਆਟਾ-ਦਾਲ, ਪੈਨਸ਼ਨਾਂ ਤੇ ਸ਼ਗਨ ਸਕੀਮਾਂ ਦੇ ਨਾਂਅ ‘ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਉਂਦਿਆਂ ਐਲਾਨ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਪੰਜਾਬ ‘ਚ ਸ਼ਗਨ ਸਕੀਮ ਲਈ 51000, ਬੁਢਾਪਾ ਪੈਨਸ਼ਨ 2000, ਹਰ ਘਰ ਦੇ ਇੱਕ ਜੀਅ ਨੂੰ ਨੌਕਰੀ, ਬੇਘਰਿਆਂ ਨੂੰ 5 ਮਰਲੇ ਵਿਚ ਮਕਾਨ ਬਣਾ ਕੇ ਦੇਣ, 300 ਯੂਨਿਟ ਬਿਜਲੀ ਮੁਫ਼ਤ ਦੇਣ ਤੇ ਦਫ਼ਾ ਅਧੀਨ ਪਿੰਡਾਂ ‘ਚ ਲਾਲ ਡੋਰਾ ਜ਼ਮੀਨ ਦੀ ਮਾਲਕੀ ਪੱਕੀ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਪਾਰਟੀ ਦੀ ਸੂਬਾ ਮਾਮਲਿਆਂ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਨੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਕਾਂਗਰਸ ਦੀ ਸੂਬੇ ‘ਚ ਸਰਕਾਰ ਬਣਨਾ ਪੰਜਾਬ ਦੇ ਲੋਕਾਂ ਲਈ ਸਭ ਤੋਂ ਵਧੀਆ ਹੋਵੇਗਾ। ਇਸੇ ਦੌਰਾਨ ਨੈਸ਼ਨਲ ਆਗੂ ਏ. ਕੇ. ਰਾਜੂ, ਹਰੀਸ਼ ਚੌਧਰੀ, ਸਮਸ਼ੇਰ ਸਿੰਘ ਦੂਲੋ ਸਮੇਤ ਚਰਨਜੀਤ ਸਿੰਘ ਚੰਨੀ, ਵਿਧਾਇਕ ਜਗਮੋਹਣ ਸਿੰਘ ਕੰਗ, ਡਾ: ਰਾਜ ਕੁਮਾਰ ਵੇਰਕਾ, ਹੰਸ ਰਾਜ ਹੰਸ, ਮਲਕੀਤ ਸਿੰਘ ਦਾਖਾ, ਹਰਚੰਦ ਕੌਰ ਖਨੌਰੀ, ਮੁਹੰਮਦ ਸਦੀਕ, ਸਤਨਾਮ ਸਿੰਘ ਕੈਂਥ ਤੇ ਜੰਗ ਬਹਾਦਰ ਸਿੰਘ ਨੇ ਬੋਲਦਿਆਂ ਕਾਂਗਰਸ ਵੱਲੋਂ ਸਮੇਂ-ਸਮੇਂ ਦਲਿਤ ਭਾਈਚਾਰੇ ਦੇ ਹੱਕ ‘ਚ ਕੀਤੇ ਕੰਮਾਂ ਦੇ ਸੋਹਲੇ ਗਾਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ