PUNJABMAILUSA.COM

ਹੱਕੀ ਮੰਗਾਂ ਮੰਨਵਾਉਣ ਲਈ ਦਿੱਲੀ ਜਾਂਦੇ ਕਿਸਾਨਾਂ ’ਤੇ ਵਰ੍ਹੀਆਂ ਡਾਂਗਾਂ

ਹੱਕੀ ਮੰਗਾਂ ਮੰਨਵਾਉਣ ਲਈ ਦਿੱਲੀ ਜਾਂਦੇ ਕਿਸਾਨਾਂ ’ਤੇ ਵਰ੍ਹੀਆਂ ਡਾਂਗਾਂ

ਹੱਕੀ ਮੰਗਾਂ ਮੰਨਵਾਉਣ ਲਈ ਦਿੱਲੀ ਜਾਂਦੇ ਕਿਸਾਨਾਂ ’ਤੇ ਵਰ੍ਹੀਆਂ ਡਾਂਗਾਂ
October 03
06:38 2018

ਨਵੀਂ ਦਿੱਲੀ, 3 ਅਕਤੂਬਰ (ਪੰਜਾਬ ਮੇਲ)- ਕਰਜ਼ਾ ਮੁਆਫ਼ੀ, ਸਵਾਮੀਨਾਥਨ ਰਿਪੋਰਟ ਅਤੇ ਜਿਣਸਾਂ ਦੇ ਵਾਜਬ ਮੁੱਲਾਂ ਵਰਗੀਆਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਟਰੈਕਟਰ-ਟਰਾਲੀਆਂ ਉੱਤੇ ਸਵਾਰ ਹੋ ਕੇ ਕੌਮੀ ਰਾਜਧਾਨੀ ਵੱਲ੍ਹ ਕੂਚ ਕਰ ਰਹੇ ਕਿਸਾਨਾਂ ਨੂੰ ਦਿੱਲੀ-ਯੂਪੀ ਹੱਦ ਉੱਤੇ ਜਬਰੀ ਰੋਕਣ ਮਗਰੋਂ ਕਿਸਾਨ ਭੜਕ ਗਏ। ਕਿਸਾਨਾਂ ਨੇ ਟਰੈਕਟਰਾਂ ਨਾਲ ਪੁਲੀਸ ਰੋਕਾਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਦਿੱਲੀ ਪੁਲੀਸ ਅਤੇ ਰੈਪਿਡ ਐਕਸ਼ਨ ਫੋਰਸ ਨੇ ਅੱਥਰੂ ਗੈਸ ਛੱਡ ਕੇ ਤੇ ਜਲ ਤੋੋਪਾਂ ਦੀਆਂ ਬੁਛਾੜਾਂ ਨਾਲ ਕਿਸਾਨਾਂ ਦੇ ਮਾਰਚ ਨੂੰ ਰੋਕ ਦਿੱਤਾ। ਦੇਰ ਸ਼ਾਮ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਜਿਨ੍ਹਾਂ ਕਿਸਾਨਾਂ ਦੇ ਟਰੈਕਟਰਾਂ ਦੀ ਹਵਾ ਕੱਢੀ ਸੀ, ਉਹ ਪ੍ਰਸ਼ਾਸਨ ਵੱਲੋਂ ਠੀਕ ਕਰਵਾ ਦੇਣ ਬਾਅਦ ਦੇਰ ਸ਼ਾਮ ਅੰਦੋਨਲਕਾਰੀ ਕਿਸਾਨ ਪਰਤ ਗਏ ਹਨ।
ਕੇਂਦਰ ਸਰਕਾਰ ਨੇ ਅੱਧ-ਪਚੱਧ ਮੰਗਾਂ ਮੰਨ ਲਈਆਂ ਪਰ ਕਿਸਾਨੀ ਕਰਜ਼ੇ ਮੁਆਫ਼ ਕਰਨ, ਸਵਾਮੀਨਾਥ ਕਮਿਸ਼ਨ ਦੀ ਵਾਅਦੇ ਮੁਤਾਬਕ ਲਾਗੂ ਕਰਨ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਵਾਲੀ ਨੀਤੀ ਅਪਣਾਈ।
ਗਾਜ਼ੀਪੁਰ ਬਾਰਡਰ ਉੱਤੇ ਇਸ ਟਕਰਾਅ ਦੌਰਾਨ 20 ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਤੇ ਪੁਲੀਸ ਮੁਲਾਜ਼ਮਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲੈਂਦਿਆਂ 40 ਤੋਂ ਵੱਧ ਟਰੈਕਟਰਾਂ ਦੇ ਪਿਛਲੇ ਟਾਇਰਾਂ ਦੀਆਂ ਟਿਊਬਾਂ ਦੀਆਂ ਟੂਟੀਆਂ ਤੋੜ ਦਿੱਤੀਆਂ ਤਾਂ ਜੋ ਕਿਸਾਨ ਟਰੈਕਟਰਾਂ ਨਾਲ ਬੈਰੀਕੇਡ ਤੋੜ ਕੇ ਅੱਗੇ ਨਾ ਵਧ ਸਕਣ। ਦਿੱਲੀ ਪੁਲੀਸ ਨੇ ਰਾਜਘਾਟ ਨੇੜਿਉਂ 20 ਕਿਸਾਨ ਹਿਰਾਸਤ ਵਿੱਚ ਲੈ ਲਏ। ਪ੍ਰਸ਼ਾਸਨ ਨੇ ਗਾਜ਼ੀਪੁਰ ਦੇ ਕਈ ਇਲਾਕਿਆ ਵਿੱਚ ਦਫ਼ਾ 144 ਰਾਤ ਨੂੰ ਹੀ ਲਾ ਦਿੱਤੀ ਸੀ। ਦਿਨ ਵੇਲੇ ਇਲਾਕੇ ਵਿੱਚ ਜਾਮ ਲੱਗਾ ਰਿਹਾ ਤੇ ਟਰੈਫਿਕ ਵਿਵਸਥਾ ਵਿਗੜ ਗਈ। ਅੱਜ ਕਿਸਾਨ ਅੰਦੋਲਨ ਦੌਰਾਨ ਪੁਲੀਸ ਦਾ ਇੱਕ ਸਹਾਇਕ ਕਮਿਸ਼ਨਰ ਤੇ ਸੱਤ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਜਿੱਥੇ ਕਿਸਾਨ ਆਗੂਆਂ ਨੇ ਪੁਲੀਸ ਉੱਤੇ ਭਾਰੀ ਤਸ਼ੱਦਦ ਕਰਨ ਦੇ ਦੋਸ਼ ਲਾਏ ਹਨ, ਉੱਥੇ ਪੁਲੀਸ ਨੇ ਘੱਟ ਤੋਂ ਘੱਟ ਬਲ ਦੀ ਵਰਤੋਂ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਅੰਦੋਲਨਕਾਰੀਆਂ ਨੂੰ ਖਦੇੜਨ ਲਈ 20 ਅੱਥਰੂ ਗੈਸ ਦੇ ਗੋਲਿਆਂ ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਕਿਸਾਨਾਂ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ 3000 ਪੁਲੀਸ ਬਲ ਤਾਇਨਾਤ ਸਨ।
ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਬੀਤੀ ਰਾਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਕਿਸਾਨ ਆਗੂਆਂ ਦੀ ਬੈਠਕ ਵੀ ਹੋਈ ਪਰ ਗੱਲਬਾਤ ਕਿਸੇ ਤਣ-ਪੱਤਣ ਨਾ ਲੱਗੀ। ਹਾਲਤ ਵਿਗੜਦੇ ਦੇਖ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਸਾਨ ਆਗੂ ਨਰੇਸ਼ ਟਕੈਤ ਨਾਲ ਫੋਨ ਉੱਤੇ ਕਿਸਾਨ ਮੰਗਾਂ ਬਾਰੇ ਗੱਲਬਾਤ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੇ ਕਿਸਾਨ ਮੰਗਾਂ ਬਾਰੇ ਬੈਠਕ ਬੁਲਾਈ। ਇਸ ਬੈਠਕ ਵਿੱਚ ਅਜਮੇਰ ਸਿੰਘ ਲੱਖੋਵਾਲ, ਹਰਿੰਦਰ ਸਿੰਘ ਲੱਖੋਵਾਲ, ਯੁੱਧਵੀਰ ਸਿੰਘ, ਰਤਨ ਸਿੰਘ (ਹਰਿਆਣਾ) ਧਰਮਿੰਦਰ ਮਲਿਕ (ਯੂਪੀ) ਤੋਂ ਆਦਿ ਕਿਸਾਨ ਆਗੂ ਸ਼ਾਮਲ ਹੋਏ। ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਬੈਠਕ ਵਿੱਚ ਕੌਮੀ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਵੱਲੋਂ 10 ਸਾਲ ਪੁਰਾਣੇ ਟਰੈਕਟਰਾਂ ਉੱਤੇ ਰੋਕ ਹਟਾਉਣ, ਜਿਣਸਾਂ ਦੀ ਖ਼ਰੀਦ ਘੱਟੋ-ਘੱਟ ਸਹਾਇਕ ਭਾਅ ‘ਤੇ ਲਾਜ਼ਮੀ ਕਰਨ ਲਈ ਕਾਨੂੰਨ ਘੜ ਕੇ ਇੱਕ ਸਾਰ ਖ਼ਰੀਦ ਨੀਤੀ ਬਣਾਉਣ, ਖੇਤੀ ਸੰਦਾਂ ਉੱਤੇ ਜੀਐੱਸਟੀ 28 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ, ਫਸਲੀ ਬੀਮਾ ਯੋਜਨਾ ਤਹਿਤ ਇੱਕ ਏਕੜ ਨੂੰ ਇਕਾਈ ਮੰਨ ਕੇ ਇਸ ਯੋਜਨਾ ਦੀਆਂ ਕਮੀਆਂ ਦੂਰ ਕਰਨ ਦੀਆਂ ਮੰਗਾਂ ਬਾਰੇ ਸਹਿਮਤੀ ਪ੍ਰਗਟ ਕੀਤੀ ਗਈ ਤੇ 6 ਮੁੱਖ ਮੰਤਰੀਆਂ ’ਤੇ ਆਧਾਰਤ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਇੱਕਸਾਰ ਬਿਜਲੀ ਬਿੱਲਾਂ ਦੀ ਨੀਤੀ ਤੇ ਕਿਸਾਨ/ਮਜ਼ਦੂਰਾਂ ਦੀ ਪੈਨਸ਼ਨ ਬਾਰੇ ਵੀ ਚਰਚਾ ਕੀਤੀ ਗਈ।ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਕੇਂਦਰੀ ਖੇਤੀ ਰਾਜ ਮੰਤਰੀ ਰਾਜਿੰਦਰ ਸਿੰਘ ਸ਼ੇਖਾਵਤ, ਯੂਪੀ ਦੇ ਗੰਨਾ ਮੰਤਰੀ ਸੁਰੇਸ਼ ਰਾਣਾ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਆਈਬੀ ਦੇ ਡਾਇਰੈਕਟਰ ਰਾਜੀਵ ਜੈਨ ਤੇ ਦਿੱਲੀ ਪੁਲੀਸ ਕਮਿਸ਼ਨਰ ਅਮੁੱਲਿਆ ਪਟਨਾਇਕ ਸ਼ਾਮਲ ਹੋਏ।
ਇੱਕ ਕਿਸਾਨ ਆਗੂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਅਤੇ ਕਰਜ਼ਾ ਮੁਆਫ਼ੀ ਬਾਰੇ ਕੇਂਦਰ ਸਰਕਾਰ ਦਾ ਰਵੱਈਆ ਟਾਲ਼ਣ ਵਾਲਾ ਸੀ ਜੋ ਅੱਗੇ ਕਮੇਟੀਆਂ ਹਵਾਲੇ ਕਰਕੇ ਠੰਢੇ ਬਕਸੇ ਵਿੱਚ ਪਾਇਆ ਜਾ ਸਕਦਾ ਹੈ। ਕੇਂਦਰ ਸਰਕਾਰ ਵੱਲੋਂ 45000 ਕਰੋੜ ਰੁਪਏ ਨਾਲ ਕਿਸਾਨਾਂ ਦੀਆਂ ਜਿਣਸਾਂ ਖ਼ਰੀਦਣ ਦਾ ਪ੍ਰਬੰਧ ਕੀਤੇ ਜਾਣ ਬਾਰੇ ਦੱਸਿਆ ਜਾ ਰਿਹਾ ਹੈ ਪਰ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਤੋਂ ਤਸੱਲੀ ਨਾ ਹੋਈ। ਪ੍ਰਸ਼ਾਸਨ ਨੇ ਬੁੱਧਵਾਰ ਨੂੰ ਗਾਜ਼ੀਆਬਾਦ ਦੇ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਕਿਸਾਨਾਂ ਉੱਤੇ ਤਸ਼ੱਦਦ ਦੀ ਰਾਹੁਲ ਤੇ ਹੋਰ ਆਗੂਆਂ ਵੱਲੋਂ ਨਿਖੇਧੀ
ਨਵੀਂ ਦਿੱਲੀ : ਆਪਣੀਆਂ ਮੰਗਾਂ ਮੰਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਹਰਿਦੁਆਰ ਦੇ ਟਿਕੈਤ ਘਾਟ ਤੋਂ ਚੱਲੇ ਕਿਸਾਨਾਂ ਨੂੰ ਦਿੱਲੀ ਅੰਦਰ ਵੜਨ ਤੋਂ ਰੋਕਣ ਲਈ ਪੁਲੀਸ ਵੱਲੋਂ ਕੀਤੇ ਅਤਿਆਚਾਰ ਦੀ ਵਿਰੋਧੀ ਧਿਰਾਂ ਦੇ ਆਗੂਆਂ ਨੇ ਸਖ਼ਤ ਨਿੰਦਾ ਕੀਤੀ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਬੇਰਹਿਮੀ ਨਾਲ ਕੁੱਟਣ ਦੀ ਨਿੰਦਾ ਕੀਤੀ ਤੇ ਕਿਹਾ ਕਿ ਵਿਸ਼ਵ ਅਹਿੰਸਾ ਦਿਵਸ ਮੌਕੇ ਵੀ ਕਿਸਾਨ ਆਪਣੀਆਂ ਮੰਗਾਂ ਕੌਮ ਰਾਜਧਾਨੀ ਵਿੱਚ ਆਵਾਜ਼ ਨਹੀਂ ਉਠਾ ਸਕੇ, ਜੋ ਸ਼ਾਂਤਮਈ ਹੋ ਕੇ ਦਿੱਲੀ ਆ ਰਹੇ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੁਲੀਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।‘ਆਪ’ ਦੇ ਯੂਪੀ ਦੇ ਇੰਚਾਰਜ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ, ਸਵਰਾਜ ਇੰਡੀਆ ਦੇ ਯੋਗਿੰਦਰ ਯਾਦਵ ਨੇ ਵੀ ਕਿਸਾਨਾਂ ਉੱਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਤੇ ਬੇਰਹਿਮ ਵਤੀਰੇ ਦੀ ਘੋਰ ਨਿੰਦਾ ਕਰਦੀ ਹੈ। ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਕਿਸਾਨਾਂ ਉੱਤੇ ਮੋਦੀ-ਯੋਗੀ ਸਰਕਾਰ ਦਾ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਾਸ਼ਟਰੀ ਲੋਕ ਦਲ ਦੇ ਨੇਤਾ ਅਜੀਤ ਸਿੰਘ ਨੇ ਵੀ ਕਿਸਾਨ ‘ਤੇ ਲਾਠੀਚਾਰਜ ਦੀ ਨਿੰਦਾ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article