PUNJABMAILUSA.COM

ਖ਼ਾਲਿਸਤਾਨ ਹਮਾਇਤੀ ਸੰਗਠਨ ਸਿੱਖਸ ਫਾਰ ਜਸਟਿਸ ‘ਤੇ ਭਾਰਤ ਸਰਕਾਰ ਨੇ ਲਾਈ ਪਾਬੰਦੀ

ਖ਼ਾਲਿਸਤਾਨ ਹਮਾਇਤੀ ਸੰਗਠਨ ਸਿੱਖਸ ਫਾਰ ਜਸਟਿਸ ‘ਤੇ ਭਾਰਤ ਸਰਕਾਰ ਨੇ ਲਾਈ ਪਾਬੰਦੀ

ਖ਼ਾਲਿਸਤਾਨ ਹਮਾਇਤੀ ਸੰਗਠਨ ਸਿੱਖਸ ਫਾਰ ਜਸਟਿਸ ‘ਤੇ ਭਾਰਤ ਸਰਕਾਰ ਨੇ ਲਾਈ ਪਾਬੰਦੀ
July 11
17:24 2019

ਨਵੀਂ ਦਿੱਲੀ, 11 ਜੁਲਾਈ (ਪੰਜਾਬ ਮੇਲ)-ਕੈਨੇਡਾ, ਅਮਰੀਕਾ, ਬਰਤਾਨੀਆ ਆਦਿ ‘ਚ ਸਰਗਰਮ ਖ਼ਾਲਿਸਤਾਨ ਹਮਾਇਤੀ ਸੰਗਠਨ ਸਿੱਖਸ ਫਾਰ ਜਸਟਿਸ ‘ਤੇ ਭਾਰਤ ਵਿਰੋਧੀ ਸਰਗਰਮੀਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਪਾਬੰਦੀ ਲਾ ਦਿੱਤੀ ਹੈ। ਖ਼ਾਲਿਸਤਾਨ ਹਮਾਇਤੀ ਸੰਗਠਨ ‘ਤੇ ਪਾਬੰਦੀ ਦਾ ਫ਼ੈਸਲਾ ਬੁੱਧਵਾਰ ਨੁੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਲਿਆ ਗਿਆ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੰਗਠਨ ਦੇ ਵੱਖਵਾਦੀ ਰਵੱਈਏ ਜਿਸ ਤਹਿਤ ਸੰਗਠਨ ‘ਰੈਫਰੈਂਡਮ 2020’ ਲਈ ਤਿਆਰੀ ਕਰ ਰਿਹਾ ਹੈ, ਕਾਰਨ ਇਸ ‘ਤੇ ਪਾਬੰਦੀ ਲਗਾਈ ਹੈ।
ਕੇਂਦਰ ਸਰਕਾਰ ਨੇ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਆਦਿ ਦੇਸ਼ਾਂ ਦੇ ਕੁਝ ਕੱਟੜਪੰਥੀ ਸਿੱਖਾਂ ਵੱਲੋਂ ਚਲਾਏ ਜਾ ਰਹੇ ਇਸ ਸੰਗਠਨ ਨੂੰ ਵੱਖਵਾਦੀ ਸਰਗਰਮੀਆਂ ਕਾਰਨ ਯੂ.ਏ.ਪੀ.ਏ. ਐਕਟ 1967 ਦੀ ਧਾਰਾ 1 ਤਹਿਤ ਇਹ ਕਾਰਵਾਈ ਕੀਤੀ ਹੈ। ਸਰਕਾਰ ਨੇ ਕਾਰਵਾਈ ਦੇ ਤਹਿਤ ਸੰਗਠਨ ‘ਤੇ 12 ਐੱਫ.ਆਈ.ਆਰ. ਦਰਜ ਕੀਤੀਆਂ ਹਨ, ਸੰਗਠਨ ਦੇ 39 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਦੀ ਹਮਾਇਤ ਵਿਚ ਚੱਲ ਰਹੇ ਕਈ ਸੋਸ਼ਲ ਮੀਡੀਆ ਅਕਾਊਂਟਸ ਵੀ ਬਲਾਕ ਕਰ ਦਿੱਤੇ ਹਨ। ਇਸ ਸਮੂਹ ਦਾ ਪਹਿਲਾ ਮਕਸਦ ਪੰਜਾਬ ‘ਚ ਖ਼ਾਲਿਸਤਾਨ ਨਾਂ ਨਾਲ ਸੁਤੰਤਰ ਅਤੇ ਪ੍ਰਭੂਸੱਤਾ ਸੰਪੰਨ ਦੇਸ਼ ਦੀ ਸਥਾਪਨਾ ਕਰਨਾ ਹੈ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਇਹ ਸੰਸਥਾ ਖੁੱਲ੍ਹੇ ਤੌਰ ‘ਤੇ ਖ਼ਾਲਿਸਤਾਨ ਲਈ ਜਾਸੂਸੀ ਕਰਦੀ ਹੈ ਅਤੇ ਇਸ ਪੜਾਅ ‘ਚ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਚੁਣੌਤੀ ਦਿੰਦੀ ਹੈ। ਵਿਦੇਸ਼ਾਂ, ਖ਼ਾਸ ਤੌਰ ‘ਤੇ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ‘ਚ ਬੈਠੇ ਕੁਝ ਕੱਟੜਪੰਥੀ ਪੰਜਾਬ ‘ਚ ਨੌਜਵਾਨਾਂ ਨੂੰ ਵਰਗਲਾ ਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੇਂਦਰ ਸਰਕਾਰ ਨੇ ਅੱਤਵਾਦੀ ਸੰਗਠਨ ‘ਤੇ ਪਾਬੰਦੀ ਦਾ ਫ਼ੈਸਲਾ ਪੰਜਾਬ ਅਤੇ ਕਈ ਹੋਰ ਸੂਬਿਆਂ ਦੀਆਂ ਸਰਕਾਰਾਂ ਨਾਲ ਲੰਬੀ ਚਰਚਾ ਦੇ ਬਾਅਦ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਜਥੇਬੰਦੀ ਵੱਲੋਂ ਵਿਦੇਸ਼ੀ ਸਿੱਖਾਂ ਦੇ ਸਹਿਯੋਗ ਨਾਲ 2020 ਵਿਚ ਸਿੱਖਾਂ ਲਈ ਵੱਖਰੇ ਰਾਜ ਲਈ ਰਾਇਸ਼ੁਮਾਰੀ ਕਰਵਾਈ ਜਾ ਰਹੀ ਹੈ, ਜਿਸ ਲਈ ਭਾਰਤ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਵਿਚ ਸਰਗਰਮੀਆਂ ਵਿੱਢੀਆਂ ਹੋਈਆਂ ਹਨ। ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਲਈ ਭਾਰਤ ‘ਚ ਐੱਸ.ਐੱਫ. ਜੇ. ਦੇ ਵਰਕਰਾਂ ਵਿਰੁੱਧ ਕਈ ਮਾਮਲੇ ਦਰਜ ਕੀਤੇ ਸਨ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ‘ਚ ਇਸ ਸੰਗਠਨ ਵਿਰੁੱਧ ਕਈ ਕੇਸ ਦਰਜ ਹਨ।
ਐੱਸ.ਐੱਫ. ਜੇ. ਦੇ ਮੁਖੀ ਅਤੇ ਬੁਲਾਰੇ ਗੁਰਪਤਵੰਤ ਪੰਨੂੰ ਨੇ ਹਾਲ ਹੀ ‘ਚ ਇਕ ਵੀਡੀਓ ਸੰਦੇਸ਼ ਜ਼ਰੀਏ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਧਮਕੀ ਵੀ ਦਿੱਤੀ ਸੀ। ਇਸ ਮਗਰੋਂ ਪੰਨੂੰ ਦਾ ਟਵਿਟਰ ਹੈਂਡਲ ਭਾਰਤ ਸਰਕਾਰ ਦੀ ਅਪੀਲ ‘ਤੇ ਬੰਦ ਕਰ ਦਿੱਤਾ ਗਿਆ ਸੀ।

ਕਰਤਾਰਪੁਰ ਲਾਂਘੇ ਦੀ ਵਰਤੋਂ ਕਰਨਾ ਚਾਹੁੰਦਾ ਸੀ ਸੰਗਠਨ
ਸਿੱਖਸ ਫਾਰ ਜਸਟਿਸ ਦੇ ਲੋਕ ਆਪਣੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਰਤਾਰਪੁਰ ਲਾਂਘੇ ਦੀ ਵਰਤੋਂ ਕਰਨਾ ਚਾਹੁੰਦੇ ਸਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਐੱਨ.ਆਈ.ਏ. ਨੇ ਪੰਜਾਬ ‘ਚ ਸਰਗਰਮ ਸੰਗਠਨ ਦੇ ਕਈ ਮਾਡਿਊਲ ਖ਼ਤਮ ਕੀਤੇ ਹਨ। ਜਾਂਚ ‘ਚ ਪਤਾ ਲੱਗਾ ਹੈ ਕਿ ਇਸ ਸੰਗਠਨ ਦੀਆਂ ਸਰਗਰਮੀਆਂ ਨੂੰ ਗੁਰਪਤਵੰਤ ਸਿੰਘ ਪੰਨੂੰ, ਹਰਮੀਤ ਸਿੰਘ ਅਤੇ ਪਰਮਜੀਤ ਸਿੰਘ ਪੰਮਾ ਵੱਲੋਂ ਮਦਦ ਮਿਲ ਰਹੀ ਸੀ। ਇੰਨਾ ਹੀ ਨਹੀਂ ਵੱਖਵਾਦੀ ਏਜੰਡੇ ‘ਰੈਫਰੈਂਡਮ 2020’ ਨੂੰ ਪਾਕਿਸਤਾਨ ਤੋਂ ਹਮਾਇਤ ਮਿਲ ਰਹੀ ਸੀ। ਇਸ ਦੀ ਅਪਰਾਧਿਕ ਵੈੱਬਸਾਈਟ ਵੀ ਕਰਾਚੀ ਤੋਂ ਐੱਸ.ਐੱਫ.ਜੇ. ਦੇ ਵਰਕਰ ਚਲਾ ਰਹੇ ਹਨ। ਭਾਰਤ ਕਰਤਾਰਪੁਰ ਲਾਂਘੇ ਨੂੰ ਲੈ ਕੇ 14 ਜੁਲਾਈ ਨੂੰ ਹੋਣ ਵਾਲੀ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ‘ਚ ਇਸ ਮੁੱਦੇ ਨੂੰ ਉਠਾ ਸਕਦਾ ਹੈ।

ਅਮਰਿੰਦਰ ਵੱਲੋਂ ਕੇਂਦਰ ਦੇ ਫ਼ੈਸਲੇ ਦਾ ਸਵਾਗਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਗ਼ੈਰ-ਕਾਨੂੰਨੀ ਸੰਗਠਨ ਵਜੋਂ ਸਿੱਖਸ ਫ਼ਾਰ ਜਸਟਿਸ ‘ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਲਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਈ.ਐੱਸ.ਆਈ. ਦਾ ਸਮਰਥਨ ਪ੍ਰਾਪਤ ਇਸ ਸੰਗਠਨ ਦੀਆਂ ਭਾਰਤ ਵਿਰੋਧੀ ਵੱਖਵਾਦੀ ਕਾਰਵਾਈਆਂ ਤੋਂ ਦੇਸ਼ ਦੀ ਸੁਰੱਖਿਆ ਕਰਨ ਪ੍ਰਤੀ ਇਹ ਇਕ ਪਹਿਲਾ ਕਦਮ ਹੈ।
ਕੈਪਟਨ ਨੇ ਇਕ ਬਿਆਨ ‘ਚ ਕਿਹਾ ਕਿ ਭਾਵੇਂ ਇਸ ਸੰਗਠਨ ਨਾਲ ਇਕ ਅੱਤਵਾਦੀ ਸੰਗਠਨ ਵਜੋਂ ਸਲੂਕ ਕੀਤੇ ਜਾਣ ਦੀ ਜ਼ਰੂਰਤ ਹੈ ਪਰ ਭਾਰਤ ਸਰਕਾਰ ਨੇ ਘੱਟੋ-ਘੱਟ ਐੱਸ.ਐੱਫ.ਜੇ. ਵਿਰੁੱਧ ਲੰਮੇ ਸਮੇਂ ਤੋਂ ਲੰਬਿਤ ਪਿਆ ਸਟੈਂਡ ਆਖਰਕਾਰ ਲਿਆ ਹੈ। ਇਸ ਜਥੇਬੰਦੀ ਨੇ ਹਾਲ ਹੀ ਦੇ ਸਾਲਾਂ ਦੌਰਾਨ ਪੰਜਾਬ ਵਿਚ ਖੁੱਲ੍ਹ ਕੇ ਦਹਿਸ਼ਤ ਦੀ ਲਹਿਰ ਚਲਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਆਖ਼ਰਕਾਰ ਕੇਂਦਰ ਸਰਕਾਰ ਨੇ ਇਸ ਸੰਗਠਨ ਵਿਰੁੱਧ ਕਾਰਵਾਈ ਕਰਨ ਦੀ ਆਪਣੀ ਇੱਛਾ ਪ੍ਰਗਟਾਈ ਹੈ ਜਿਸ ਨੇ ‘ਸਿੱਖ ਰਾਏਸ਼ੁਮਾਰੀ 2020’ ਬਾਰੇ ਸਾਜ਼ਿਸ਼ੀ ਮੁਹਿੰਮ ਪਾਕਿਸਤਾਨ ਦੀ ਆਈ.ਐੱਸ.ਆਈ. ਦੇ ਸਮਰਥਨ ਨਾਲ ਚਲਾਈ ਹੈ। ਇਸ ਨੂੰ 2014 ਵਿਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਦੇ ਹਿੱਤਾਂ ਦੇ ਮੱਦੇਨਜ਼ਰ ਐੱਸ.ਐੱਫ.ਜੇ. ਅਤੇ ਇਸ ਨਾਲ ਸਬੰਧਤਾਂ ਵਿਰੁੱਧ ਜ਼ੋਰਦਾਰ ਹਮਲਾ ਕਰਨ ਲਈ ਕੇਂਦਰ ਸਰਕਾਰ ਵੱਲੋਂ ਵਧੇਰੇ ਸਰਗਰਮੀ ਨਾਲ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਾਲਾਂ ਦੌਰਾਨ ਐੱਸ.ਐੱਫ਼.ਜੇ. ਨੇ ਪੰਜਾਬ ਵਿਚ ਅੱਗਜ਼ਨੀ ਅਤੇ ਹਿੰਸਾ ਦੀਆਂ ਕਾਰਵਾਈਆਂ ਕਰਵਾਉਣ ਲਈ ਕੁਝ ਗਰੀਬ ਅਤੇ ਭੋਲੇ ਭਾਲੇ ਨੌਜਵਾਨਾਂ ਨੂੰ ਗਰਮਖਿਆਲੀ ਬਣਨ ਵਾਸਤੇ ਪ੍ਰੇਰਿਆ ਅਤੇ ਫੰਡ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਇਸ ਸੰਗਠਨ ਨੇ ਪੰਜਾਬ ਵਿਚ ਗੈਂਗਸਟਰਾਂ ‘ਤੇ ਅਤੇ ਗਰਮਖਿਆਲੀਆਂ ਦਾ ਸਮਰਥਨ ਪ੍ਰਾਪਤ ਕਰਨ ਦੀਆਂ ਵੀ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਤੋਂ ‘ਪੰਜਾਬ ਦੀ ਆਜ਼ਾਦੀ’ ਦੀ ਲੜਾਈ ਲਈ ਨਸੀਹਤ ਦਿੱਤੀ।

ਕ੍ਰਿਕਟ ਮੈਚ ਦੌਰਾਨ ਰਾਏਸ਼ੁਮਾਰੀ 2020 ਦੀ ਵਾਪਰੀ ਸੀ ਘਟਨਾ
ਕੈਪਟਨ ਅਮਰਿੰਦਰ ਸਿੰਘ ਨੇ ਐੱਸ.ਐੱਫ.ਜੇ. ਵੱਲੋਂ ਪੈਦਾ ਕੀਤੀ ਚੁਣੌਤੀ ਨੂੰ ਘਟਾ ਕੇ ਵੇਖਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਵੀ ਤਿੱਖੀ ਆਲੋਚਨਾ ਕੀਤੀ ਜੋ ਕਿ ਨਾ ਕੇਵਲ ਭਾਰਤ ‘ਚ ਸਗੋਂ ਭਾਰਤ ਤੋਂ ਬਾਹਰ ਵੀ ਲਗਾਤਾਰ ਦਮ-ਖਮ ਵਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦਾ ਪ੍ਰਗਟਾਵਾ 30 ਜੂਨ 2019 ਦੀ ਘਟਨਾ ਤੋਂ ਵੀ ਹੋਇਆ ਹੈ। ਇਸ ਦਿਨ ਇੰਗਲੈਂਡ ਆਧਾਰਿਤ ਐੱਸ.ਐੱਫ.ਜੇ. ਦੇ ਕਾਰਕੁੰਨਾਂ ਨੇ ਐਜਬੈਸਟਨ (ਬਰਮਿੰਘਮ) ਵਿਖੇ ਭਾਰਤ ਤੇ ਇੰਗਲੈਂਡ ਵਿਚਕਾਰ ਵਿਸ਼ਵ ਕੱਪ ਕ੍ਰਿਕਟ ਮੈਚ ਮੌਕੇ ਵੀ ਇਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੰਮਾ ਅਤੇ ਉਸ ਦੇ ਜੋਟੀਦਾਰ ਵੱਲੋਂ ਰਾਏਸ਼ੁਮਾਰੀ 2020 ਦੀ ਟੀ-ਸ਼ਰਟ ਪਹਿਨੀ ਦੇਖੀ ਗਈ ਅਤੇ ਇਹ ਕ੍ਰਿਕਟ ਮੈਚ ਦੌਰਾਨ ਖ਼ਾਲਿਸਤਾਨ ਦਾ ਝੰਡਾ ਲਹਿਰਾ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article