PUNJABMAILUSA.COM

ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲਿਆਂ ‘ਚ ਸੁਪਰੀਮ ਕੋਰਟ ਵੱਲੋਂ ਟਰੰਪ ਨੂੰ ਝਟਕਾ

 Breaking News

ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲਿਆਂ ‘ਚ ਸੁਪਰੀਮ ਕੋਰਟ ਵੱਲੋਂ ਟਰੰਪ ਨੂੰ ਝਟਕਾ

ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲਿਆਂ ‘ਚ ਸੁਪਰੀਮ ਕੋਰਟ ਵੱਲੋਂ ਟਰੰਪ ਨੂੰ ਝਟਕਾ
February 28
10:27 2018

ਵਾਸ਼ਿੰਗਟਨ, 28 ਫਰਵਰੀ (ਪੰਜਾਬ ਮੇਲ)- ਨਾਬਾਲਗ ਉਮਰ ‘ਚ ਅਮਰੀਕਾ ‘ਚ ਦਾਖਲ ਹੋਏ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਕਾਹਲੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੰਦਿਆਂ ਅਮਰੀਕੀ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਵਿਰੁੱਧ ਦਾਇਰ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਹੀ ਇਨਕਾਰ ਕਰ ਦਿੱਤਾ। ਬਰਾਕ ਓਬਾਮਾ ਨੇ 2012 ‘ਚ ਡੈਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਜ਼ ਪ੍ਰੋਗਰਾਮ ਲਿਆਂਦਾ ਸੀ, ਜਿਸ ਅਧੀਨ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਵਰਕ ਪਰਮਿਟ ਜਾਰੀ ਕੀਤੇ ਜਾ ਰਹੇ ਸਨ। ਡੋਨਾਲਡ ਟਰੰਪ ਨੇ 2017 ‘ਚ ਡੈਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਜ਼ (ਡਾਕਾ) ਪ੍ਰੋਗਰਾਮ ਰੱਦ ਕਰ ਦਿੱਤਾ ਸੀ ਅਤੇ ਮਾਮਲਾ ਅਦਾਲਤ ‘ਚ ਜਾਣ ‘ਤੇ ਸਾਨ ਫ਼ਰਾਂਸਿਸਕੋ ਦੀ ਫੈਡਰਲ ਅਦਾਲਤ ਨੇ ਟਰੰਪ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ। ਅਮਰੀਕਾ ਸਰਕਾਰ ਵੱਲੋਂ ਹੇਠਲੀ ਅਦਾਲਤ ‘ਤੇ ਹੁਕਮਾਂ ਵਿਰੁੱਧ ਦਾਇਰ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਬਗੈਰ ਸੁਣਵਾਈ ਤੋਂ ਹੀ ਅਪੀਲ ਰੱਦ ਕਰ ਦਿੱਤੀ। ਸੁਪਰੀਮ ਨੌਜਵਾਨਾਂ ਦੇ ਸਿਰ ਤੋਂ ਡਿਪੋਰਟੇਸ਼ਨ ਦੀ ਤਲਵਾਰ ਹਟ ਗਈ ਹੈ। ਆਪਣੇ ਸੰਖੇਪ ਹੁਕਮਾਂ ‘ਚ ਸੁਪਰੀਮ ਕੋਰਟ ਦੇ ਜੱਜਾਂ ਨੇ ਕਿਹਾ ਕਿ ਬਗੈਰ ਕਿਸੇ ਪੱਪਖਾਤ ਤੋਂ ਅਪੀਲ ਨੂੰ ਰੱਦ ਕੀਤਾ ਜਾਂਦਾ ਹੈ। ਜੱਜਾਂ ਨੇ ਇਹ ਵੀ ਕਿਹਾ ਕਿ ਅਸੀ ਉਮੀਦ ਕਰਦੇ ਹਾਂ ਕਿ ਹੇਠਲੀ ਅਦਾਲਤ ਇਸ ਮਾਮਲੇ ਬਾਰੇ ਛੇਤੀ ਸੁਣਾਵੇਗੀ। ਦੱਸਣਯੋਗ ਹੈ ਕਿ ਟਰੰਪ ਸਰਕਾਰ ਨੇ ਜਨਵਰੀ ਦੇ ਸ਼ੁਰੂ ‘ਚ ਸਾਨ ਫ਼ਰਾਂਸਿਸਕੋ ਦੀ ਇਕ ਅਦਾਲਤ ਵੱਲੋਂ ਸੁਣਾਏ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਸੀ। ਉਧਰ ਕੈਲੀਫੋਰਨੀਆ ਦੇ ਅਟਾਰਨੀ ਜਨਰਲ ਜ਼ੇਵੀਅਰ ਬੈਸੇਰਾ ਨੇ ਕਿਹਾ ਕਿ ਫੈਡਰਲ ਸਰਕਾਰ ਵੱਲੋਂ 9ਵੀਂ ਸਰਕਟ ਕੋਰਟ ਆਫ ਅਪੀਲ ਲਾਂਭੇ ਕਰ ਕੇ ਸੁਪਰੀਮ ਕੋਰਟ ਜਾਣ ਦੀ ਕੋਸ਼ਿਸ਼ ਬਿਲਕੁਲ ਗ਼ੈਰਵਾਜਬ ਸੀ ਅਤੇ 2012 ‘ਚ ਲਾਗੂ ਕੀਤਾ ਗਿਆ ਡਾਕਾ ਪ੍ਰੋਗਰਾਮ ਪੂਰੀ ਤਰ੍ਹਾਂ ਕਾਨੂੰਨੀ ਹੈ। ਇੰਮੀਗ੍ਰੇਸ਼ਨ ਕਾਰਕੁੰਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਡ੍ਰੀਮਰਜ਼ ਨੂੰ ਹੋਰ ਸਮਾਂ ਮਿਲ ਗਿਆ ਹੈ। ਵਾਸ਼ਿੰਗਟਨ ਨਾਲ ਸਬੰਧਤ ਜਥੇਬੰਦੀ ‘ਯੁਨਾਈਟਿਡ ਵੀ ਡ੍ਰੀਮ’ ਨਾਲ ਜੁੜੀ ਗਰੀਜ਼ਾ ਮਾਰਟੀਨੇਜ਼ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਅਸੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ‘ਚ ਡੁੱਬੇ ਹੋਏ ਸੀ। ਵਿਧਾਨਪਾਲਿਕਾ ਨੇ ਸਾਡੇ ਵਾਸਤੇ ਕੋਈ ਕਾਰਗਰ ਉਪਾਅ ਨਹੀਂ ਕੀਤਾ। ਹੁਣ ਸੁਪਰੀਮ ਕੋਰਟ ਦੇ ਫੈਸਲੇ ਨਾਲ ਸਾਹ ‘ਚ ਸਾਹ ਆਇਆ ਹੈ ਕਿ ਸਾਡਾ ਭਵਿੱਖ ਫਿਲਹਾਲ ਖਤਰੇ ਤੋਂ ਬਾਹਰ ਹੋ ਗਿਆ ਹੈ। ਟਰੰਪ ਨੇ ਬੀਤੇ ਸਤੰਬਰ ‘ਚ ਡੈਫਰਡ ਐਕਸ਼ਨ ਆਫ ਚਾਈਲਡਹੁੱਡ ਆਰਈਵਲਸ (ਡੀ.ਏ.ਸੀ.ਏ.) ਪ੍ਰੋਗਰਾਮ ਨੂੰ ਖਤਮ ਕਰਨ ਦਾ ਫੈਸਲਾ ਲਿਆ ਸੀ। ਇਸ ਤੋਂ ਬਾਅਦ ਕਈ ਰਾਜਾਂ, ਸੰਗਠਨਾਂ ਅਤੇ ਵਿਅਕਤੀਆਂ ਨੇ ਇਸ ਪ੍ਰੋਗਰਾਮ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਅਦਾਲਤ ‘ਚ ਪਟੀਸ਼ਨ ਲਗਾਈ ਸੀ। ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਫ਼ੈਡਰਡ ਅਦਾਲਤ ਦੇ ਜੱਜ ਵਿਲੀਅਮ ਐਲਸਪ ਨੇ ਕਿਹਾ ਕਿ ਉਹ ਟਰੰਪ ਦੇ ਇਸ ਫੈਸਲੇ ਤੋਂ ਰੋਕ ਲਾ ਰਹੇ ਹਨ ਕਿਉਂਕਿ ਇਸ ਤਰ੍ਹਾਂ ਪ੍ਰੋਗਰਾਮ ਨੂੰ ਖਤਮ ਕਰਨ ਨਾਲ ਲੱਖਾਂ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਤੋਂ ਵੱਖ ਹੋਣਾ ਪਵੇਗਾ। ਇਸ ਗੱਲ ਦਾ ਜ਼ਿਕਰ ਨਹੀਂ ਕੀਤਾ ਗਿਆ ਕਿ ਅਮਰੀਕਾ ਸਰਕਾਰ ਬਾਅਦ ‘ਚ ਇਸ ਯੋਜਨਾ ਨੂੰ ਰੱਦ ਨਹੀਂ ਕਰ ਸਕਦੀ। ਭਾਵੇਂ ਅਦਾਲਤੀ ਫੈਸਲਾ ਗ਼ੈਰਕਾਨੂੰਨੀ ਪ੍ਰਵਾਸੀਆਂ ਦੇ ਹੱਕ ‘ਚ ਆਇਆ ਹੈ ਪਰ ਫਿਲਹਾਲ ਇੰਮੀਗ੍ਰੇਸ਼ਨ ਵਿਭਾਗ ਵੱਲੋਂ ਵਰਕ ਪਰਮਿਟ ਲਈ ਆਉਣ ਵਾਲੀਆਂ ਨਵੀਆਂ ਅਰਜ਼ੀਆਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article