PUNJABMAILUSA.COM

ਜ਼ਮੀਨ ਘੁਟਾਲਾ :ਬਡੂੰਗਰ ਤੇ ਮੱਕੜ ਨੂੰ ਨੋਟਿਸ

ਜ਼ਮੀਨ ਘੁਟਾਲਾ :ਬਡੂੰਗਰ ਤੇ ਮੱਕੜ ਨੂੰ ਨੋਟਿਸ

ਜ਼ਮੀਨ ਘੁਟਾਲਾ :ਬਡੂੰਗਰ ਤੇ ਮੱਕੜ ਨੂੰ ਨੋਟਿਸ
June 01
22:07 2017


ਅੰਮ੍ਰਿਤਸਰ, 1 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਨੰਦਪੁਰ ਸਾਹਿਬ ਵਿਖੇ ਬਿਨਾ ਕਿਸੇ ਲੋੜ ਦੇ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ 2 ਕਰੋੜ 70 ਲੱਖ ਦੀ ਖਰੀਦੀ ਗਈ ਜ਼ਮੀਨ ਦੇ ਮਾਮਲੇ ਵਿੱਚ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਵਕੀਲ ਮਨਿੰਦਰ ਸਿੰਘ ਰੰਧਾਵਾ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਭੇਜਿਆ ਹੈ।
ਨੋਟਿਸ ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਸਮੇਤ 19 ਦੋਸ਼ੀਆਂ ਖਿਲਾਫ ਦੋ ਮਹੀਨਿਆਂ ਵਿੱਚ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਸੰਸਥਾ ਨੇ ਚਿਤਾਵਨੀ ਦਿੱਤੀ ਕਿ ਕਾਰਵਾਈ ਨਾ ਕੀਤੇ ਜਾਣ ਦੀ ਸੂਰਤ ਵਿੱਚ ਮਾਮਲਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਕੋਲ ਚੁੱਕਿਆ ਜਾਵੇਗਾ। ਇਹ ਨੋਟਿਸ ਮੌਜੂਦਾ ਪ੍ਰਧਾਨ ਪ੍ਰੋ: ਕਿਰਪਾਲ ਸਿਘ ਬਡੂੰਗਰ ਦੇ ਨਾਂ ਤੇ ਭੇਜਿਆ ਗਿਆ ਹੈ।
ਸਿਰਸਾ ਨੇ ਕਿਹਾ ਕਿ ਸਹਿਜਧਾਰੀ ਕੇਸ ਦੇ ਕਾਰਨ 20 ਦਸੰਬਰ, 2011 ਨੂੰ ਹਾਈਕੋਰਟ ਨੇ ਸਤੰਬਰ 2011 ਵਾਲੀਆਂ ਚੋਣਾਂ ਰਾਹੀਂ ਚੁਣੇ ਗਏ ਜਨਰਲ ਹਾਊਸ ‘ਤੇ ਰੋਕ ਲਾ ਦਿੱਤੀ ਸੀ। ਇਸ ਕਰਕੇ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਅਪੀਲ ਕਰਕੇ ਹਾਈਕੋਰਟ ਦੇ ਹੁਕਮਾਂ ਖਿਲਾਫ ਸਟੇਅ ਮੰਗਿਆ ਸੀ ਪਰ ਸੁਪਰੀਮ ਕੋਰਟ ਨੇ ਸਟੇਅ ਨਹੀਂ ਦਿੱਤਾ ਤੇ ਕੇਵਲ ਗੁਰਦੁਆਰਾ ਐਕਟ ਦੇ ਮੁਤਾਬਕ ਪਹਿਲਾਂ 2010 ਵਾਲੀ ਅੰਤਰਿੰਗ ਕਮੇਟੀ ਨੂੰ ਹੀ ਰੋਜ਼ਮਰਾ ਦੇ ਕੰਮਕਾਰ ਕਰਨ ਵਾਸਤੇ ਅਧਿਕਾਰ ਦਿੱਤੇ ਸਨ।
ਇਸ ਕਰਕੇ ਮੌਜੂਦਾ ਅੰਤਰਿੰਗ ਕਮੇਟੀ ਨੂੰ ਗੁਰਦੁਆਰਾ ਐਕਟ ਦੀ ਧਾਰਾ-108 ਤਹਿਤ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਦੀ ਵਰਤੋਂ ਕਰਨ ਦਾ ਕੋਈ ਅਧਿਕਾਰ ਨਹੀਂ ਸੀ, ਪਰ ਇਨ੍ਹਾਂ ਨੇ ਬਿਨਾਂ ਕਿਸੇ ਜ਼ਰੂਰਤ ਦੇ ਅਨੰਦਪੁਰ ਸਾਹਿਬ ਵਿਖੇ ਜ਼ਮੀਨ ਖਰੀਦੀ ਜਿਸ ਵਿੱਚ ਤਿੰਨ ਕਮਰੇ ਬਣੇ ਹੋਏ ਹਨ ਜਿਹੜੇ 50 ਸਾਲ ਪੁਰਾਣੇ ਹਨ ਤੇ ਇਹ ਜ਼ਮੀਨ ਸੜਕ ਤੋਂ ਅੱਧਾ ਕਿਲੋਮੀਟਰ ਦੂਰ ਹੋਣ ਕਾਰਨ ਕਿਸੇ ਵੀ ਵਪਾਰਕ ਕੰਮ ਨਹੀਂ ਆ ਸਕਦੀ। ਉਨ੍ਹਾਂ ਤਰਕ ਦਿੱਤਾ ਕਿ ਇਸ ਜਗ੍ਹਾ ‘ਤੇ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਸੰਸਥਾ ਖੋਲ੍ਹਣ ਦਾ ਵਿਚਾਰ ਸੀ ਤਾਂ ਸ਼੍ਰੋਮਣੀ ਕਮੇਟੀ ਕੋਲ ਵੀਹ ਹਜ਼ਾਰ ਏਕੜ ਮਲਕੀਅਤ ਜ਼ਮੀਨ ਪਹਿਲਾਂ ਹੀ ਅਨੰਦਪੁਰ ਸਾਹਿਬ ਵਿਖੇ ਮੌਜੂਦ ਹੈ ਉਸ ਦੀ ਵਰਤੋਂ ਕੀਤੀ ਜਾ ਸਕਦੀ ਸੀ। ਸਿਰਸਾ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਐਕਟ-1925 ਤੇ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਅਨੁਸਾਰ ਕੋਈ ਵੀ ਵੱਡੀ ਰਕਮ ਖਰਚ ਕਰਨ ਤੋਂ ਪਹਿਲਾਂ ਇਕਰਾਰਨਾਮਾ ਲਿਖਣਾ ਜ਼ਰੂਰੀ ਹੁੰਦਾ ਹੈ ਪਰ ਨਾ ਤਾਂ ਪਹਿਲੀ ਵਾਰੀ 70 ਲੱਖ ਰੁਪਏ ਖਰਚ ਕਰਨ ਵੇਲੇ ਇੱਕ ਨਿੱਜੀ ਜਾਇਦਾਦ ਵਜੋਂ ਖਰੀਦਣ ਮੌਕੇ ਕੋਈ ਇਕਰਾਰਨਾਮਾ ਲਿਖਿਆ ਗਿਆ ਤੇ ਨਾ ਹੀ ਦੂਸਰੀ ਵਾਰੀ 2 ਕਰੋੜ 70 ਲੱਖ ਦੀ ਵੱਡੀ ਰਾਸ਼ੀ ਖਰਚਣ ਸਮੇਂ ਲਿਖਿਆ ਗਿਆ ਜੋ ਬਹੁਤ ਵੱਡੀ ਕੁਤਾਹੀ ਹੈ ਤੇ ਧੋਖਾਧੜੀ ਦਾ ਸੰਕੇਤ ਹੈ। ਇਸ ਜ਼ਮੀਨ ਦੀ ਬਜ਼ਾਰੀ ਕੀਮਤ ਵੀ 50 ਲੱਖ ਤੋਂ ਵੱਧ ਨਹੀਂ ਹੈ।
ਸ਼੍ਰੋਮਣੀ ਕਮੇਟੀ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿਰਸਾ ਨੇ ਮੰਗ ਕੀਤੀ ਹੈ ਕਿ ਕਮੇਟੀ, ਮਤਾ ਨੰਬਰ 699 ਮਿਤੀ 16 ਦਸੰਬਰ, 2011, ਜਿਸ ਰਾਹੀਂ ਜ਼ਮੀਨ ਗਲਤ ਤਰੀਕੇ ਨਾਲ ਖਰੀਦੀ ਗਈ ਹੈ ਨੂੰ ਰੱਦ ਕਰੇ, ਨੋਟਿਸ ਵਿੱਚ ਦੋਸ਼ੀ ਨੰਬਰ ਚਾਰ ਸਕੱਤਰ ਸ਼੍ਰੋਮਣੀ ਕਮੇਟੀ ਦਿਲਮੇਘ ਸਿੰਘ ਸਮੇਤ 19 ਹੋਰ ਦੋਸ਼ੀ ਹਨ, ਜਿਨ੍ਹਾਂ ਨੇ ਹਮ ਸਲਾਹ ਹੋ ਕੇ ਗੁਰੂ ਦੀ ਗੋਲਕ ਦੀ ਲੁੱਟ ਕੀਤੀ ਹੈ, ਕੋਲੋਂ 2 ਕਰੋੜ ਰੁਪਏ 18 ਫੀਸਦੀ ਵਿਆਜ ਸਮੇਤ ਤੇ ਇੱਕ ਕਰੋੜ ਜ਼ੁਰਮਾਨਾ ਪਾ ਕੇ ਵਸੂਲਿਆ ਜਾਵੇ ਤੇ ਪੰਜ ਸਾਲਾਂ ਤੱਕ ਇਹਨਾਂ ਖਿਲਾਫ ਕੰਮ ਕਰਨ ‘ਤੇ ਰੋਕ ਲਾਈ ਜਾਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article