ਜ਼ਹਿਰੀਲੀ ਸ਼ਰਾਬ ਮਾਮਲੇ ਨਾਲ ਸੰਬੰਧਤ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਹੋਰ ਮੁਲਜ਼ਮ ਕਾਬੂ

218
Share

ਅੰਮ੍ਰਿਤਸਰ, 9 ਅਗਸਤ (ਪੰਜਾਬ ਮੇਲ)- ਐੱਸ.ਐੱਸ.ਪੀ. ਦਿਹਾਤੀ ਧਰੁਵ ਦਾਹੀਆ ਨੇ ਦੱਸਿਆ ਹੈ ਕਿ ਜ਼ਹਿਰੀਲੀ ਸ਼ਰਾਬ ਦੇ ਸਬੰਧ ਵਿਚ ਬੀਤੀ ਰਾਤ ਮਜੀਠਾ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਹਨ ਵਜੋਂ ਹੋਈ ਹੈ। ਇਹ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਦੇ ਸਨ। ਪੁਲਿਸ ਵਲੋਂ ਬਿੱਕਾ ਨਾਮੀ ਵਿਅਕਤੀ ਦੀ ਵੀ ਭਾਲ ਕੀਤੀ ਜਾ ਰਹੀ ਹੈ, ਜਿਸ ਨੇ ਕਥਿਤ ਤੌਰ ‘ਤੇ ਇਸ ਜੋੜੀ ਤੋਂ ਸ਼ਰਾਬ ਖਰੀਦੀ ਸੀ। ਇਸ ਮਾਮਲੇ ਵਿਚ 9 ਹੋਰ ਵਿਅਕਤੀਆਂ ਦੀ ਵੀ ਤਲਾਸ਼ ਹੈ, ਜਿਨ੍ਹਾਂ ਦੀ ਪਛਾਣ ਇਸ ਜੋੜੀ ਦੇ ਨਿਯਮਤ ਖਰੀਦਦਾਰਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


Share