PUNJABMAILUSA.COM

ਜ਼ਿਮਨੀ ਚੋਣਾਂ; ਉਮੀਦਵਾਰਾਂ ਦੇ ਹੱਕ ‘ਚ ਪਾਰਟੀ ਆਗੂ ਵੀ ਲਾ ਰਹੇ ਨੇ ਪੂਰਾ ਜ਼ੋਰ

ਜ਼ਿਮਨੀ ਚੋਣਾਂ; ਉਮੀਦਵਾਰਾਂ ਦੇ ਹੱਕ ‘ਚ ਪਾਰਟੀ ਆਗੂ ਵੀ ਲਾ ਰਹੇ ਨੇ ਪੂਰਾ ਜ਼ੋਰ

ਜ਼ਿਮਨੀ ਚੋਣਾਂ; ਉਮੀਦਵਾਰਾਂ ਦੇ ਹੱਕ ‘ਚ ਪਾਰਟੀ ਆਗੂ ਵੀ ਲਾ ਰਹੇ ਨੇ ਪੂਰਾ ਜ਼ੋਰ
October 09
10:04 2019

ਮੁੱਲਾਂਪੁਰ ਦਾਖਾ, 9 ਅਕਤੂਬਰ (ਪੰਜਾਬ ਮੇਲ)- ਦਾਖਾ ਨੂੰ 1967 ‘ਚ ਹਲਕਾ ਬਣਾਇਆ ਗਿਆ ਸੀ ਤੇ ਹੁਣ ਤੱਕ 12 ਵਾਰ ਚੋਣਾਂ ਹੋ ਚੁੱਕੀਆਂ ਹਨ। 13ਵੀਂ ਜ਼ਿਮਨੀ ਚੋਣ ਇਸ ਦੀ ਸਰਦਲ ‘ਤੇ ਦਸਤਕ ਦੇ ਰਹੀ ਹੈ। 12 ਵਿਚੋਂ 8 ਵਾਰੀ ਸ਼੍ਰੋਮਣੀ ਅਕਾਲੀ ਦਲ, ਤਿੰਨ ਵਾਰ ਕਾਂਗਰਸ ਤੇ ਇੱਕ ਵਾਰ ‘ਆਪ’ ਦੇ ਵਿਧਾਇਕ ਚੁਣੇ ਜਾ ਚੁੱਕੇ ਹਨ। 2017 ‘ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ ਉਮੀਦਵਾਰ ਹਰਵਿੰਦਰ ਸਿੰਘ ਫੂਲਕਾ ਹਲਕਾ ਦਾਖਾ ਤੋਂ ਵਿਧਾਇਕ ਚੁਣੇ ਗਏ ਸਨ ਤੇ ਅਕਤੂਬਰ 2018 ‘ਚ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਕਾਰਨ ਇਹ ਸੀਟ ਖਾਲੀ ਹੋ ਗਈ ਸੀ।
ਇਸ ਵਾਰ ਕਾਂਗਰਸ ਪਾਰਟੀ ਦੇ ਕੈਪਟਨ ਸੰਦੀਪ ਸੰਧੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਜਪਾ ਗੱਠਜੋੜ ਦੇ ਮਨਪ੍ਰੀਤ ਸਿੰਘ ਇਆਲੀ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ, ‘ਆਪ’ ਦੇ ਅਮਨਦੀਪ ਸਿੰਘ ਮੋਹੀ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜੋਗਿੰਦਰ ਸਿੰਘ ਵੇਗਲ ਤੇ ਬਸਪਾ ਵੱਲੋਂ ਦੇਵ ਸਰਾਭਾ ਉਮੀਦਵਾਰ ਹਨ।
ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਪੰਜਾਬ ਸਰਕਾਰ ਦੇ ਖ਼ਾਸ ਅਹੁਦੇ ‘ਤੇ ਬਿਰਾਜਮਾਨ ਹਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਹਨ। ਦਾਖਾ ਹਲਕਾ ਦੇ ਕਾਂਗਰਸੀ ਆਗੂਆਂ ਦੀ ਧੜੇਬੰਦੀ ਜੱਗ-ਜ਼ਾਹਿਰ ਹੋਣ ਕਾਰਨ ਇਸ ਵਾਰ ਸੰਦੀਪ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪੰਜਾਬ ਕਾਂਗਰਸ ਦੇ ਵੱਡੇ ਆਗੂ ਤੇ ਮੰਤਰੀ ਉਨ੍ਹਾਂ ਦੇ ਹੱਕ ਵਿਚ ਆ ਚੁੱਕੇ ਹਨ। ਸੰਦੀਪ ਸੰਧੂ ਦੀ ਆਮਦ ਨਾਲ ਹਲਕਾ ਦਾਖਾ ਦੇ ਕਾਂਗਰਸੀ ਆਗੂ ਇਕਜੁੱਟ ਨਜ਼ਰ ਆ ਰਹੇ ਹਨ।
ਹਲਕਾ ਦਾਖਾ ਵਿਚੋਂ ਹੁਣ ਤੱਕ ਸਿਰਫ਼ ਤਿੰਨ ਵਾਰ ਹੀ ਕਾਂਗਰਸੀ ਉਮੀਦਵਾਰ ਚੁਣੇ ਜਾ ਚੁੱਕੇ ਹਨ। ਕਾਂਗਰਸ ਪਾਰਟੀ ਦੇ ਮਲਕੀਤ ਦਾਖਾ ਦੇ (2002-2007) ਦੇ ਕਾਰਜਕਾਲ ਤੋਂ ਬਾਅਦ 2007 ਤੋਂ ਲੈ ਕੇ 2017 ਤੱਕ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਰਿਹਾ ਹੈ। 2017 ਵਿਚ ‘ਆਪ’ ਜੇਤੂ ਰਹੀ ਸੀ।
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਹਲਕਾ ਦਾਖਾ ਵਿਚ ਪੰਦਰਾਂ ਸਾਲਾਂ ਤੋਂ ਸਰਗਰਮ ਹਨ। ਉਹ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਤੇ 2012 ਤੋਂ 2017 ਤੱਕ ਹਲਕਾ ਵਿਧਾਇਕ ਵੀ ਰਹਿ ਚੁੱਕੇ ਹਨ। ਦਾਖਾ ਹਲਕਾ ਤੋਂ ਦੋ ਵਾਰ ਵਿਧਾਨ ਸਭਾ ਤੇ ਇੱਕ ਵਾਰ ਲੁਧਿਆਣਾ ਤੋਂ ਲੋਕ ਸਭਾ ਦੀ ਚੋਣ ਵੀ ਲੜ ਚੁੱਕੇ ਹਨ। ਉਹ ਜਨਤਕ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਏ ਆਗੂ ਵਜੋਂ ਜਾਣੇ ਜਾਂਦੇ ਹਨ। ਸ਼੍ਰੋਮਣੀ ਅਕਾਲੀ ਨੇ ਹਲਕੇ ‘ਤੇ ਮੁੜ ਕਾਬਜ਼ ਹੋਣ ਲਈ ਉਨ੍ਹਾਂ ਨੂੰ ਮੈਦਾਨ ਵਿਚ ਉਤਾਰਿਆ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਉਹ ਦੂਜੇ ਸਥਾਨ ‘ਤੇ ਰਹੇ ਸਨ।
ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਪਹਿਲਾਂ ਮਨਪ੍ਰੀਤ ਸਿੰਘ ਇਆਲੀ ਦੇ ਕਰੀਬੀ ਰਹਿ ਚੁੱਕੇ ਹਨ। ਪਿਛਲੀ ਵਿਧਾਨ ਸਭਾ ਚੋਣ ਦੌਰਾਨ ਉਹ ਐੱਚ.ਐੱਸ. ਫੂਲਕਾ ਦੇ ਕਰੀਬ ਆ ਗਏ ਸਨ। ਇਸ ਜ਼ਿਮਨੀ ਚੋਣ ਲਈ ਉਹ ਸਿਮਰਜੀਤ ਸਿੰਘ ਬੈਂਸ ਦੇ ਥਾਪੜੇ ਨਾਲ ਚੋਣ ਮੈਦਾਨ ‘ਚ ਉੱਤਰੇ ਹਨ। ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ‘ਚ ਸਿਮਰਜੀਤ ਬੈਂਸ ਨੇ ਹਲਕਾ ਦਾਖਾ ਵਿਚੋਂ ਲੀਡ ਹਾਸਲ ਕੀਤੀ ਸੀ।
ਸਾਲ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿਚ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਲਈ ਆਗੂ ਚੋਣ ਜਿੱਤਣ ਲਈ ਪੂਰਾ ਜ਼ੋਰ ਲਗਾ ਰਹੇ ਹਨ। ਜੇ ਮੁਲਾਂਕਣ ਕੀਤਾ ਜਾਵੇ, ਤਾਂ ਪਾਰਟੀ ਉਮੀਦਵਾਰ ਦੇ ਮੁਕਾਬਲੇ ਰਿਵਾਇਤੀ ਪਾਰਟੀਆਂ ਦੇ ਵਿਰੋਧੀ ਉਮੀਦਵਾਰਾਂ ਦੀ ਮਜ਼ਬੂਤ ਸਥਿਤੀ, ਉਮੀਦਵਾਰ ਦਾ ਘੱਟ ਹਰਮਨਪਿਆਰਾ ਹੋਣਾ, ਕਮਜ਼ੋਰ ਕਾਡਰ ਆਦਿ ਕੁਝ ਕਾਰਨ ਹਨ, ਜੋ ਲੋਕ ਇਨਸਾਫ਼ ਪਾਰਟੀ ਦੀ ਜਿੱਤ ਲਈ ਰੁਕਾਵਟ ਸਿੱਧ ਹੋ ਸਕਦੇ ਹਨ। ਪਰ ਸਿਮਰਜੀਤ ਸਿੰਘ ਬੈਂਸ ਦੀ ਲੋਕਪ੍ਰਿਯਤਾ ਤੇ ਲੋਕ ਆਗੂ ਦੇ ਰੂਪ ਵਿਚ ਸਤਿਕਾਰ ਹੋਣਾ, ਵਰਕਰਾਂ ਵਿਚ ਉਤਸ਼ਾਹ ਤੇ ਆਮ ਲੋਕਾਂ ਤੱਕ ਪਹੁੰਚ ਹੋਣਾ ਲੋਕ ਇਨਸਾਫ਼ ਪਾਰਟੀ ਨੂੰ ਜੇਤੂ ਬਣਾ ਸਕਦੇ ਹਨ।
‘ਆਪ’ ਦੇ ਆਗੂ ਐੱਚ.ਐੱਸ. ਫੂਲਕਾ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਵਿਧਾਇਕ ਚੁਣੇ ਗਏ ਸਨ ਤੇ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਪਾਰਟੀ ਦੇ ਵੱਕਾਰ ਤੇ ਖ਼ਤਮ ਹੋ ਰਹੀ ਹੋਂਦ ਨੂੰ ਬਚਾਉਣ ਲਈ ਅਮਨਦੀਪ ਸਿੰਘ ਮੋਹੀ ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਹਨ। ਸ਼੍ਰੀ ਫੂਲਕਾ ਦੇ ਹਲਕਾ ਛੱਡ ਜਾਣ ਕਾਰਨ ਪਾਰਟੀ ਦੀ ਖ਼ਰਾਬ ਦਸ਼ਾ, ਗ਼ੈਰ-ਤਜ਼ਰਬੇਕਾਰ ਉਮੀਦਵਾਰ, ਪਾਰਟੀ ਦਾ ਡਿੱਗ ਰਿਹਾ ਮਿਆਰ, ਸਟਾਰ ਪ੍ਰਚਾਰਕ ਦੀ ਘਾਟ ਤੇ ਪਾਰਟੀ ਵਾਲੰਟੀਅਰਾਂ ਦਾ ਕਮਜ਼ੋਰ ਕਾਡਰ ਆਦਿ ਅਜਿਹੇ ਤੱਥ ਹਨ, ਜੋ ‘ਆਪ’ ਦੀ ਜਿੱਤ ਲਈ ਵੱਡੇ ਅੜਿੱਕੇ ਸਾਬਤ ਹੋ ਸਕਦੇ ਹਨ। ‘ਆਪ’ ਲੋਕਾਂ ਦੀ ਨਬਜ਼ ਨੂੰ ਟਟੋਲਦੇ ਹੋਏ ਜਨਤਕ ਮੁੱਦਿਆਂ ‘ਤੇ ਜੀਵਨ ਦੀਆਂ ਰੋਜ਼ਮਰ੍ਹਾ ਦੀਆਂ ਸਹੂਲਤਾਂ ਦੇਣ ਦੀ ਪ੍ਰਤੀਬੱਧਤਾ ਅਤੇ ਘਰ-ਘਰ ਜਾ ਕੇ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨਾਲ ਵਧੇਰੇ ਨੇੜਿਓਂ ਵਿਚਰਨ ਤੇ ਸਖ਼ਤ ਮਿਹਨਤ ਨਾਲ ਕਾਮਯਾਬੀ ਹਾਸਲ ਕਰ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਜੋਗਿੰਦਰ ਸਿੰਘ ਵੇਗਲ ਪਹਿਲਾਂ ਵੀ ਚੋਣ ਲੜ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ (ਅ) ਦਾਖਾ ਨੂੰ ਪੰਥਕ ਹਲਕਾ ਮੰਨਦੀ ਹੈ। ਇਸ ਦਾ ਮੰਨਣਾ ਹੈ ਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਦੇ ਭਲੇ ਤੇ ਸਿੱਖ ਧਰਮ ਦੀ ਉਸਾਰੀ ਲਈ ਕੁਝ ਵੀ ਨਹੀਂ ਕੀਤਾ।
ਇਸੇ ਤਰ੍ਹਾਂ ਬਸਪਾ ਵੱਲੋਂ ਦੇਵ ਸਰਾਭਾ ਨੂੰ ਪੀ.ਡੀ.ਏ. ਦਾ ਸਮਝੌਤਾ ਟੁੱਟਣ ਮਗਰੋਂ ਮੈਦਾਨ ‘ਚ ਉਤਾਰਿਆ ਗਿਆ ਹੈ। ਉਹ ਲੋਕ ਇਨਸਾਫ਼ ਪਾਰਟੀ ਦੇ ਮੁੱਖ ਵਿਰੋਧੀ ਵਜੋਂ ਸੰਘਰਸ਼ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article