PUNJABMAILUSA.COM

ਜ਼ਿੰਦਗੀ ਤੋਂ ਹਾਰਿਆ ‘ਫਤਿਹਵੀਰ’

ਜ਼ਿੰਦਗੀ ਤੋਂ ਹਾਰਿਆ ‘ਫਤਿਹਵੀਰ’

ਜ਼ਿੰਦਗੀ ਤੋਂ ਹਾਰਿਆ ‘ਫਤਿਹਵੀਰ’
June 12
10:19 2019

ਸਰਕਾਰ ਦੀ ਨਲਾਇਕੀ ਸਾਬਤ ਕਰ ਗਿਆ 109 ਘੰਟੇ ਦਾ ‘ਮਿਸ਼ਨ ਫਤਿਹ’
ਪਹਿਲੇ ਦਿਨ ਫ਼ਤਹਿ ਦੇ ਹੱਥਾਂ ‘ਚ ਪਾਈ ਗਈ ਰੱਸੀ ਨਾਲ ਹੀ ਕੱਢਿਆ ਬਾਹਰ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਪੰਜਾਬ ਮੇਲ)- 6 ਜੂਨ ਤੋਂ ਪਿੰਡ ਭਗਵਾਨਪੁਰਾ ਵਿਖੇ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ ‘ਚ ਫ਼ਸੇ ਦੋ ਸਾਲ ਦੇ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ ਮੰਗਲਵਾਰ ਸਵੇਰੇ ਕਰੀਬ 5 ਕੁ ਵਜੇ 109 ਘੰਟੇ ਬਾਅਦ ਪੁਰਾਣੇ ਬੋਰ ‘ਚੋਂ ਰੱਸੀਆਂ ਨਾਲ ਖਿੱਚ ਕੇ ਬਾਹਰ ਕੱਢਿਆ ਗਿਆ। ਜਿਸ ਤਰ੍ਹਾਂ ਇਸ ਮਾਸੂਮ ਬੱਚੇ ਨੂੰ ਬਾਹਰ ਕੱਢਣ ਲਈ ਇਸ ਪੂਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ, ਉਸ ਨਾਲ ਇਨਸਾਨੀਅਤ ਤਾਰ-ਤਾਰ ਹੋ ਗਈ ਅਤੇ ਲੋਕਾਂ ‘ਚ ਫ਼ਤਹਿ ਦੀ ਆਈ ਮੌਤ ਦੀ ਖ਼ਬਰ ਤੋਂ ਬਾਅਦ ਗ਼ੁੱਸੇ ਦੀ ਵੱਡੀ ਲਹਿਰ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਹਰ ਕਦਮ ‘ਤੇ ਦੇਖਣ ਨੂੰ ਮਿਲੀ। ਜਾਣਕਾਰੀ ਮੁਤਾਬਿਕ ਜਦ ਫਤਿਹਵੀਰ ਨੂੰ ਬੋਰਵੈੱਲ ‘ਚੋਂ ਬਾਹਰ ਕੱਢਿਆ ਗਿਆ ਤਾਂ ਉਹ ਮ੍ਰਿਤਕ ਹਾਲਤ ‘ਚ ਸੀ ਅਤੇ ਉਸ ਦੇ ਸਰੀਰ ‘ਚੋਂ ਬਦਬੂ ਆ ਰਹੀ ਸੀ। ਫਤਿਹਵੀਰ ਨੂੰ ਬਾਹਰ ਕੱਢਦਿਆਂ ਸਾਰ ਹੀ ਪਹਿਲਾਂ ਤੋਂ ਤਿਆਰ ਕੀਤੀ ਗਈ ਯੋਜਨਾ ਦੇ ਤਹਿਤ ਤੁਰੰਤ ਵੈਂਟੀਲੇਟਰ ਵਾਲੀ ਐਂਬੂਲੈਂਸ ਰਾਹੀ ਪੀ.ਜੀ.ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪਹਿਲਾਂ ਤੋਂ ਹੀ ਮ੍ਰਿਤਕ ਹੋਇਆ ਐਲਾਨ ਦਿੱਤਾ। ਇਸ ਸਾਰੇ ਘਟਨਾਕ੍ਰਮ ਤੋਂ ਪਹਿਲਾਂ ਤਕਰੀਬਨ ਤੜਕੇ 3 ਵਜੇ ਤੱਕ ਫ਼ਤਹਿ ਨੂੰ ਬਾਹਰ ਕੱਢਣ ਲਈ ਜਦੋਂ ਪੁਰਾਣੇ ਬੋਰ ਦਾ ਸੰਪਰਕ ਨਵੇਂ ਨਾਲ ਕੀਤਾ ਜਾ ਰਿਹਾ ਸੀ, ਤਾਂ ਇਹ ਸਾਰੀਆਂ ਕੋਸ਼ਿਸ਼ਾਂ ਫੇਲ੍ਹ ਹੋ ਗਈਆਂ ਅਤੇ ਘਟਨਾ ਵਾਲੀ ਜਗ੍ਹਾ ‘ਤੇ ਹਾਜ਼ਰ ਅਧਿਕਾਰੀਆਂ ਨੇ ਨਵੇਂ ਸਿਰੇ ਤੋਂ ਯੋਜਨਾ ਬਣਾਈ।
ਇਸ ਦੌਰਾਨ ਪਿੰਡ ਮੰਗਵਾਲ ਦਾ ਗੁਰਿੰਦਰ ਸਿੰਘ ਜੋ ਬੋਰਵੈੱਲਾਂ ‘ਚੋਂ ਮੋਟਰਾਂ ਕੱਢਣ ਦਾ ਕੰਮ ਕਰਦਾ ਹੈ, ਨੂੰ ਬੁਲਾਇਆ ਗਿਆ ਅਤੇ ਗੁਰਿੰਦਰ ਸਿੰਘ ਦੇ ਕਹਿਣ ‘ਤੇ ਲੋਹੇ ਦੀ ਲੰਬੀ ਰਾਡ ਬਣਾਈ ਗਈ ਅਤੇ ਉਸ ਨਾਲ ਪਲਾਸਟਿਕ ਦੇ ਪਾਈਪ ਜੋੜੇ ਗਏ। ਸੂਤਰਾਂ ਦੀ ਮੰਨੀਏ, ਤਾਂ ਜਦ ਗੁਰਿੰਦਰ ਸਿੰਘ ਵਲੋਂ ਮੋਟਰਾਂ ਕੱਢਣ ਵਾਲੀ ਤਕਨੀਕ ਨਾਲ ਬੱਚੇ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਤਾਂ ਪ੍ਰਸ਼ਾਸਨਿਕ ਅਧਿਕਾਰੀ ਘਟਨਾ ਵਾਲੀ ਜਗ੍ਹਾ ਤੋਂ ਅਚਾਨਕ ਖ਼ਿਸਕ ਗਏ ਅਤੇ ਉੱਪਰ ਪਈ ਸੀ.ਸੀ.ਟੀ.ਵੀ. ਕੈਮਰਿਆਂ ਵਾਲੀ ਸਕਰੀਨ ਨੂੰ ਵੀ ਬੰਦ ਕਰਵਾ ਦਿੱਤਾ ਗਿਆ ਅਤੇ ਸਿਰਫ਼ ਬੋਰਵੈੱਲ ਦੇ ਲਾਗੇ ਪਈ ਸਕਰੀਨ ਨੂੰ ਹੀ ਚੱਲਦਾ ਰੱਖਿਆ ਗਿਆ, ਜਿਸ ਰਾਹੀਂ ਗੁਰਿੰਦਰ ਸਿੰਘ ਨੇ ਸੀ.ਸੀ.ਟੀ.ਵੀ. ਕੈਮਰੇ ‘ਤੇ ਨਜ਼ਰ ਰੱਖਦੇ ਹੋਏ ਫ਼ਤਹਿ ‘ਚ ਫ਼ਸੀ ਬੋਰੀ ਨੂੰ ਹਟਾਉਣ ਦਾ ਕੰਮ ਤਕਰੀਬਨ 15 ਮਿੰਟ ‘ਚ ਹੀ ਪੂਰਾ ਕਰ ਦਿੱਤਾ। ਇਸ ਤੋਂ ਬਾਅਦ ਹੀ ਫ਼ਤਹਿ ਨੂੰ ਪੁਰਾਣੇ ਬੋਰ ‘ਚੋਂ ਰੱਸੀਆਂ, ਜੋ ਕਿ ਐੱਨ.ਡੀ.ਆਰ.ਐੱਫ. ਦੀ ਟੀਮ ਵਲੋਂ ਘਟਨਾ ਦੇ ਪਹਿਲੇ ਦਿਨ ਹੀ ਫ਼ਤਹਿ ਦੇ ਹੱਥਾਂ ‘ਚ ਪਾਈਆਂ ਸਨ, ਨਾਲ ਬੰਨੀਆਂ ਸਰੀਏ ਦੀਆਂ ਕੁੰਢੀਆਂ ਨਾਲ ਫਤਿਹਵੀਰ ਨੂੰ ਉੱਪਰ ਖਿੱਚਿਆ ਗਿਆ। ਬਾਹਰ ਕੱਢਣ ਸਾਰ ਹੀ ਚਿੱਟੇ ਕੱਪੜੇ ‘ਚ ਲਪੇਟਦਿਆਂ ਐੱਨ.ਡੀ.ਆਰ.ਐੱਫ. ਦੇ ਜਵਾਨ ਫ਼ਤਹਿ ਨੂੰ ਸੈਕਿੰਡਾਂ ‘ਚ ਭੱਜ ਕੇ ਪਹਿਲਾਂ ਤੋਂ ਤਿਆਰ ਖੜ੍ਹੀ ਐਂਬੂਲੈਂਸ ‘ਚ ਲੈ ਗਏ ਅਤੇ ਗੱਡੀਆਂ ਦਾ ਕਾਫ਼ਲਾ ਪੀ.ਜੀ.ਆਈ. ਚੰਡੀਗੜ੍ਹ ਰਵਾਨਾ ਹੋ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article