PUNJABMAILUSA.COM

ਜ਼ੀਰਕਪੁਰ ਵਿਖੇ ਨਿਰਮਾਣ ਅਧੀਨ ਬਿਲਡਿੰਗ ਡਿੱਗਣ ਦਾ ਮਾਮਲਾ; ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਕ ਸੁਪਰਡੈਂਟ ਤੇ ਦੋ ਜੇ.ਈਜ਼ ਮੁਅੱਤਲ

May 29
15:48 2018

ਪੰਜ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਐਸ.ਡੀ.ਐਮ. ਦੀ ਜਾਂਚ ਅਤੇ ਪੈਕ ਦੀ ਰਿਪੋਰਟ ਵਿੱਚ ਨਿਰਮਾਣ ਅਧੀਨ ਕਈ ਤੁਰੱਟੀਆ ਸਾਹਮਣੇ ਆਈਆਂ
ਸਰਕਾਰੀ ਡਿਊਟੀ ਵਿੱਚ ਕੋਤਾਹੀ ਵਰਤਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਨਵਜੋਤ ਸਿੰਘ ਸਿੱਧੂ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਨਿਯਮਾਂ ਦੀਆਂ ਉਲੰਘਣਾ ਕਰ ਕੇ ਬਿਲਡਿੰਗਾਂ ਬਣਾਉਣ ਵਾਲਿਆਂ ਨੂੰ ਕਾਰਵਾਈ ਦੀ ਦਿੱਤੀ ਚਿਤਾਵਨੀ
ਚੰਡੀਗੜ੍ਹ, 29 ਮਈ (ਪੰਜਾਬ ਮੇਲ)- ਜ਼ੀਰਕਪੁਰ ਦੇ ਪੀਰ ਮੁਛੱਲਾ ਖੇਤਰ ਵਿੱਚ ਇੰਮਪੀਰੀਅਲ ਗਾਰਡਨ ਵਿਖੇ ਨਿਰਮਾਣ ਅਧੀਨ ਬਹੁਮੰਜ਼ਿਲਾਂ ਬਿਲਡਿੰਗ ਡਿੱਗਣ ਦੇ ਮਾਮਲੇ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਕੌਂਸਲ ਜ਼ੀਰਕਪੁਰ ਦੇ ਸੁਪਰਡੈਂਟ ਬਲਵਿੰਦਰ ਸਿੰਘ, ਜੂਨੀਅਰ ਇੰਜਨੀਅਰ ਰਾਜੀਵ ਕੁਮਾਰ ਤੇ ਅਨਿਲ ਸ਼ਰਮਾ ਨੂੰ ਡਿਊਟੀ ਵਿੱਚ ਕੋਤਾਹੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਦੋਂ ਕਿ ਪੰਜ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਸ.ਸਿੱਧੂ ਨੇ ਦੱਸਿਆ ਕਿ ਜ਼ੀਰਕਪੁਰ ਚਾਰ ਮੰਜ਼ਿਲਾ ਨਿਰਮਾਣ ਅਧੀਨ ਬਿਲਡਿੰਗ ਡਿੱਗਣ ਦੇ ਮਾਮਲੇ ਵਿੱਚ ਉਨ੍ਹਾਂ ਖੁਦ ਘਟਨਾ ਵਾਲੀ ਥਾਂ ਦਾ ਦੌਰਾ ਕਰ ਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਦੀ ਅਗਵਾਈ ਹੇਠ ਕਮੇਟੀ ਬਣਾਈ ਸੀ ਜਿਸ ਵਿੱਚ ਡਿਪਟੀ ਕਮਿਸ਼ਨਰ ਮੁਹਾਲੀ, ਮੁੱਖ ਇੰਜਨੀਅਰ, ਮੁੱਖ ਚੌਕਸੀ ਅਧਿਕਾਰੀ, ਪੰਜਾਬ ਇੰਜਨੀਅਰਿੰਗ ਕਾਲਜ (ਪੈਕ) ਦਾ ਨੁਮਾਇੰਦਾ ਸ਼ਾਮਲ ਸੀ। ਕਮੇਟੀ ਵੱਲੋਂ ਬਿਲਡਿੰਗ ਡਿੱਗਣ ਅਤੇ ਇਸ ਮਾਮਲੇ ਵਿੱਚ ਅਗਾਂਹ ਨੂੰ ਸਾਵਧਾਨੀ ਰੱਖਣ ਦੇ ਨੁਕਤੇ ਦੱਸਣ ਲਈ ਪੰਜਾਬ ਇੰਜਨੀਅਰਿੰਗ ਕਾਲਜ (ਪੈਕ) ਨੂੰ ਤਕਨੀਕੀ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਇਸ ਕਮੇਟੀ ਦੀ ਰਿਪੋਰਟ ਵਿੱਚ ਪਾਇਆ ਗਿਆ ਕਿ ਬਿਲਡਿੰਗ ਡਿੱਗਣ ਦਾ ਮੁੱਖ ਕਾਰਨ ਨਿਰਮਾਣ ਵਿੱਚ ਤਰੁੱਟੀਆਂ ਪਾਇਆ ਗਿਆ। ਇਸ ਤੋਂ ਇਲਾਵਾ ਬਿਲਡਿੰਗ ਮਾਲਕਾਂ ਵੱਲੋਂ ਉਸਾਰੀ ਕੰਮ ਸ਼ੁਰੂ ਕਰਨ ਸਬੰਧੀ ਨਗਰ ਕੌਂਸਲ ਜ਼ੀਰਕਪੁਰ ਨੂੰ ਨਹੀਂ ਦਿੱਤੀ ਗਈ।
ਸ. ਸਿੱਧੂ ਨੇ ਦੱਸਿਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਵੀ ਡਿਊਟੀ ਵਿੱਚ ਕੋਤਾਹੀ ਵਰਤਦਿਆਂ ਬਿਲਡਿੰਗ ਦੀ ਉਸਾਰੀ ਦੌਰਾਨ ਕੋਈ ਚੈਕਿੰਗ ਨਹੀਂ ਕੀਤੀ ਜਿਸ ਦੇ ਦੋਸ਼ ਵਿੱਚ ਸੁਪਰਡੈਂਟ ਬਲਵਿੰਦਰ ਸਿੰਘ, ਜੂਨੀਅਰ ਇੰਜਨੀਅਰ ਰਾਜੀਵ ਕੁਮਾਰ ਤੇ ਅਨਿਲ ਸ਼ਰਮਾ ਨੂੰ ਮੁਅੱਤਲ ਕਰਨ ਦਾ ਫੈਸਲਾ ਕਰਦਿਆਂ ਚਾਰਜਸ਼ੀਟ ਜਾਰੀ ਕਰਨ ਦੇ ਹੁਕਮ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਸਮੇਂ-ਸਮੇਂ ‘ਤੇ ਉਸਾਰੀ ਕੰਮ ‘ਤੇ ਚੈਕਿੰਗ ਕਰਦੇ ਅਤੇ ਕਿਸੇ ਕਿਸਮ ਦੀ ਉਲੰਘਣਾ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਰਿਪੋਰਟ ਕਰਦੇ। ਇਸ ਤੋਂ ਇਲਾਵਾ ਨਿਗਰਾਨੀ ਵਾਲੇ ਪੰਜ ਹੋਰ ਅਧਿਕਾਰੀਆਂ ਸਹਾਇਕ ਮਿਉਂਸਪਲ ਇੰਜਨੀਅਰ ਸੁਖਵਿੰਦਰ ਸਿੰਘ, ਮਿਉਂਸਪਲ ਇੰਜਨੀਅਰ ਗੁਰਪ੍ਰਤਾਪ ਸਿੰਘ, ਨਿਗਰਾਨ ਇੰਜਨੀਅਰ ਕੁਲਦੀਪ ਵਰਮਾ ਅਤੇ ਕਾਰਜ ਸਾਧਕ ਅਧਿਕਾਰੀ ਐਸ.ਕੇ.ਗਰੇਵਾਲ ਤੇ ਮਨਵੀਰ ਸਿੰਘ ਗਿੱਲ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਪੁੱਛਿਆ ਜਾਂਦਾ ਹੈ ਕਿ ਉਨ੍ਹਾਂ ਨੇ ਨਿਗਰਾਨੀ ਕਰਨ ਦੀ ਆਪਣੀ ਡਿਊਟੀ ਕਿਉਂ ਨਹੀਂ ਨਿਭਾਈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਉਂਦੇ ਸਮੇਂ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕਰ ਕੇ ਨਿਰਮਾਣ ਅਧੀਨ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਨਿਯਮ ਦੀ ਉਲੰਘਣਾ ਕਰ ਕੇ ਕੋਈ ਇਮਾਰਤ ਉਸਾਰੀ ਗਈ ਤਾਂ ਮਾਲਕਾਂ ਖਿਲਾਫ ਸਖਤ ਕਾਰਵਾਈ ਹੋਵੇਗੀ। ਸ. ਸਿੱਧੂ ਨੇ ਕਿਹਾ ਕਿ ਅੱਗੇ ਤੋਂ ਇਹ ਯਕੀਨੀ ਬਣਾਇਆ ਜਾਵੇ ਕਿ ਨਿਰਮਾਣ ਕੰਮ ਸਬੰਧੀ ਨਕਸ਼ਾ ਲਾਜ਼ਮੀ ਬਣਾਇਆ ਜਾਵੇ ਅਤੇ ਢਾਂਚਾਗਤ ਸੁਰੱਖਿਆ ਸਰਟੀਫਿਕੇਟ ਲੈਣਾ ਵੀ ਯਕੀਨੀ ਬਣਾਇਆ ਜਾਵੇ। ਤਿੰਨ ਮੰਜ਼ਿਲਾਂ ਤੋਂ ਵੱਧ ਇਮਾਰਤ ਲਈ ਯੋਗ ਇੰਜਨੀਅਰ ਵੱਲੋਂ ਨਿਗਰਾਨੀ ਕੀਤੀ ਜਾਵੇ ਜਦੋਂ ਕਿ ਤਿੰਨ ਮੰਜ਼ਿਲਾਂ ਤੱਕ ਇਮਾਰਤ ਲਈ ਆਰਟੀਟੈਕਟ ਵੱਲੋਂ ਨਿਗਰਾਨੀ ਕੀਤੀ ਜਾਵੇ। ਇਸ ਤੋਂ ਇਲਾਵਾ ਬਿਨਾਂ ਸਰਟੀਫਿਕੇਟ ਤੋਂ ਕਬਜ਼ਾ ਦੇਣ ਵਾਲੇ ਬਿਲਡਿੰਗ ਮਾਲਕਾਂ ਖਿਲਾਫ ਕਾਰਵਾਈ ਕੀਤੀ ਜਾਵੇ। ਸ. ਸਿੱਧੂ ਨੇ ਦੱਸਿਆ ਕਿ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਮਾਰਤ ਸਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਲੈਣਾ ਲਾਜ਼ਮੀ ਕੀਤਾ ਜਾਵੇ ਅਤੇ ਬਿਲਡਿੰਗ ਨਿਰਮਾਣ ਲਈ ਯੋਗ ਪਲੰਬਰ ਅਤੇ ਇਲੈਕਟ੍ਰੀਸ਼ਨ ਲਗਾਏ ਜਾਣ। ਬਿਲਡਿੰਗ ਪਲਾਨ ਪਾਸ ਕਰਵਾਉਣ ਵਾਲੇ ਮਾਲਕ ਕੋਲੋਂ ਇਹ ਵੀ ਲਿਖ ਕੇ ਲਿਆ ਜਾਵੇ ਕਿ ਉਹ ਨਿਰਮਾਣ ਲਈ ਕਿਹੋ ਜਿਹੀ ਸਮੱਗਰੀ ਵਰਤ ਰਿਹਾ ਹੈ ਅਤੇ ਕਿਸੇ ਵੀ ਹਾਦਸੇ ਲਈ ਉਹ ਜ਼ਿੰਮੇਵਾਰ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article