PUNJABMAILUSA.COM

ਜ਼ੁਕਰਬਰਗ ਦਾ ਨਵਾਂ ਖੁਲਾਸਾ; ਪੰਜ ਨਹੀਂ 8 ਕਰੋੜ 70 ਲੱਖ ਲੋਕਾਂ ਦਾ ਡਾਟਾ ਕੀਤਾ ਗਿਆ ਸ਼ੇਅਰ

 Breaking News

ਜ਼ੁਕਰਬਰਗ ਦਾ ਨਵਾਂ ਖੁਲਾਸਾ; ਪੰਜ ਨਹੀਂ 8 ਕਰੋੜ 70 ਲੱਖ ਲੋਕਾਂ ਦਾ ਡਾਟਾ ਕੀਤਾ ਗਿਆ ਸ਼ੇਅਰ

ਜ਼ੁਕਰਬਰਗ ਦਾ ਨਵਾਂ ਖੁਲਾਸਾ; ਪੰਜ ਨਹੀਂ 8 ਕਰੋੜ 70 ਲੱਖ ਲੋਕਾਂ ਦਾ ਡਾਟਾ ਕੀਤਾ ਗਿਆ ਸ਼ੇਅਰ
April 05
16:50 2018

ਵਾਸ਼ਿੰਗਟਨ, 5 ਅਪ੍ਰੈਲ (ਪੰਜਾਬ ਮੇਲ)-ਫੇਸਬੁੱਕ ਡਾਟਾ ਲੀਕ ਕੇਸ ਨੇ ਦੁਨੀਆਂ ਭਰ ਦੇ ਦੇਸ਼ਾਂ ਵਿਚ ਹੰਗਾਮਾ ਮਚਾ ਕੇ ਰੱਖ ਦਿੱਤਾ ਹੈ ਅਤੇ ਦਿਨੋ-ਦਿਨ ਫੇਸਬੁੱਕ ਡਾਟਾ ਲੀਕੇਜ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਵਰਣਨਯੋਗ ਹੈ ਕਿ ਪਹਿਲਾਂ ਡਾਟਾ ਲੀਕੇਜ ਦੇ ਸਬੰਧ ਵਿਚ ਕਿਹਾ ਗਿਆ ਸੀ ਕਿ ਇਸ ਚੱਕਰ ਵਿਚ 5 ਕਰੋੜ ਦੇ ਕਰੀਬ ਲੋਕਾਂ ਦਾ ਡਾਟਾ ਪ੍ਰਭਾਵਿਤ ਹੋਇਆ ਸੀ, ਪਰ ਬੁੱਧਵਾਰ ਨੂੰ ਫੇਸਬੁੱਕ ਨੇ ਤਾਜ਼ਾ ਬਿਆਨ ਵਿਚ ਕਿਹਾ ਹੈ ਕਿ ਬ੍ਰਿਟੇਨ ਦੀ ਕੰਪਨੀ ਕੈਂਬ੍ਰਿਜ ਐਨਾਲਿਟਿਕਾ ਨਾਲ 8 ਕਰੋੜ 70 ਲੱਖ ਲੋਕਾਂ ਦੇ ਅੰਕੜੇ ਸ਼ੇਅਰ ਕੀਤੇ ਸਨ। ਇਸ ਤੋਂ ਪਹਿਲਾਂ ਫੇਸਬੁੱਕ ਦੇ ਸੀ ਈ ਓ ਮਾਰਕ ਜ਼ੁਕਰਬਰਗ ਨੇ ਆਪਣੀ ਗਲਤੀ ਨੂੰ ਮੰਨਦਿਆਂ ਇਸ ਸਾਰੇ ਘਟਨਾਕ੍ਰਮ ਲਈ ਮੁਆਫੀ ਵੀ ਮੰਗੀ ਸੀ, ਪਰ ਇਸ ਤਾਜ਼ਾ ਬਿਆਨ ਨਾਲ ਫੇਸਬੁੱਕ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਜਿਥੇ ਡਾਟਾ ਲੀਕੇਜ ਕਾਰਨ ਇਸ ਨੂੰ ਕਾਫੀ ਨਿੰਦਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਦੇਸ਼-ਵਿਦੇਸ਼ ਦੀਆਂ ਕਈ ਏਜੰਸੀਆਂ ਫੇਸਬੁੱਕ ਖਿਲਾਫ ਜਾਂਚ ਵਿਚ ਲੱਗੀਆਂ ਹੋਈਆਂ ਹਨ ਤੇ ਕਈ ਲੋਕਾਂ ਨੇ ਨਿੱਜੀ ਪੱਧਰ ਉੱਤੇ ਵੀ ਫੇਸਬੁੱਕ ਦੇ ਖਿਲਾਫ ਕੇਸ ਕੀਤੇ ਹਨ। ਡਾਟਾ ਲੀਕੇਜ ਤੋਂ ਬਾਅਦ ਮਾਰਕ ਜ਼ੁਕਰਬਰਗ ਨੇ ਫੇਸਬੁੱਕ ਵਿਚ ਕਈ ਤਬਦੀਲੀਆਂ ਵੀ ਕੀਤੀਆਂ ਹਨ।
ਇਸ ਦੌਰਾਨ ਇਸ ਕੰਪਨੀ ਦੇ ਕਾਰੋਬਾਰ ਉੱਤੇ ਵੀ ਇਸ ਦਾ ਕਾਫੀ ਅਸਰ ਦਿਖਾਈ ਦਿੱਤਾ ਹੈ। ਡਾਟਾ ਲੀਕ ਹੋਣ ਦੇ 10 ਦਿਨਾਂ ਅੰਦਰ ਕੰਪਨੀ ਦੇ ਸ਼ੇਅਰ ਵੈਲਿਊ ਵਿਚ 73 ਬਿਲੀਅਨ ਡਾਲਰ ਦੀ ਕਮੀ ਆ ਗਈ ਸੀ। ਕੰਪਨੀ ਦੇ ਸ਼ੇਅਰਜ਼ ਬੀਤੇ ਫਰਵਰੀ ਵਿਚ ਰਿਕਾਰਡ ਪੱਧਰ ਉਤੇ ਸਨ, ਵਿਵਾਦ ਭਖਣ ਤੋਂ ਬਾਅਦ ਉਸ ਵਿਚ ਗਿਰਾਵਟ ਦਾ ਦੌਰ ਆ ਗਿਆ। ਫਰਵਰੀ ਵਿਚ ਜਿਨ੍ਹਾਂ ਸ਼ੇਅਰਸ ਦੀ ਕੀਮਤ 190 ਡਾਲਰ ਦੇ ਕਰੀਬ ਸੀ, ਇਸ ਸਮੇਂ 160 ਦੇ ਕਰੀਬ ਰਹਿ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article