ਫ਼ਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਭੁੱਲਰ ਕਤਲ ਕਾਂਡ ’ਚ ਦਿੱਲੀ ਪੁਲਿਸ ਵੱਲੋਂ ਤਿੰਨ ਨੌਜਵਾਨ ਗਿ੍ਰਫ਼ਤਾਰ

66
Share

ਫ਼ਰੀਦਕੋਟ, 21 ਫਰਵਰੀ (ਪੰਜਾਬ ਮੇਲ)- ਫ਼ਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਭੁੱਲਰ ਦੇ ਕਤਲ ਕਾਂਡ ’ਚ ਦਿੱਲੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਗੁਰਲਾਲ ਦੇ ਕਤਲ ਕਾਂਡ ਵਿਚ ਸ਼ਾਮਲ ਨੌਜਵਾਨਾਂ ਦੀ ਗਿ੍ਰਫ਼ਤਾਰੀ ਲਈ ਫ਼ਰੀਦਕੋਟ ਪੁਲਿਸ ਨੇ ਦਿੱਲੀ, ਯੂ.ਪੀ. ਅਤੇ ਹਰਿਆਣਾ ਪੁਲਿਸ ਨੂੰ ਹਾਈ ਅਲਰਟ ਕੀਤਾ ਸੀ। ਸੂਚਨਾ ਅਨੁਸਾਰ ਜਿਨ੍ਹਾਂ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿਚ ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਸੌਰਵ ਕੁਮਾਰ ਸ਼ਾਮਲ ਹਨ। ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਤਿੰਨ ਨੌਜਵਾਨਾਂ ਦੀ ਗਿ੍ਰਫ਼ਤਾਰੀ ਕੀਤੀ ਹੈ ਪ੍ਰੰਤੂ ਇਸ ਤੋਂ ਜ਼ਿਆਦਾ ਉਹ ਅਜੇ ਕੋਈ ਹੋਰ ਪ੍ਰਤੀਕਿਰਿਆ ਨਹੀਂ ਦੇ ਸਕਦੇ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਤਿੰਨੇ ਫ਼ਰੀਦਕੋਟ ਦੇ ਹਨ ਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਕਥਿਤ ਮੈਂਬਰ ਹਨ। ਇਨ੍ਹਾਂ ਵਿਚ ਗਰਵਿੰਦਰ ਨੇ ਹੀ ਸਾਜ਼ਿਸ਼ ਘੜੀ ਸੀ। ਫ਼ਰੀਦਕੋਟ ਦੀ ਪੁਲਿਸ ਟੀਮ ਦਿੱਲੀ ਲਈ ਰਵਾਨਾ ਹੋ ਗਈ ਹੈ। ਦੱਸਣਯੋਗ ਹੈ ਕਿ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ 19 ਫਰਵਰੀ ਸ਼ਾਮ ਨੂੰ ਇਥੋਂ ਦੇ ਮੁੱਖ ਬਾਜ਼ਾਰ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

Share