ਫ਼ਾਜ਼ਿਲਕਾ ਪੁਲਿਸ ਵੱਲੋਂ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

77
Share

ਫ਼ਾਜ਼ਿਲਕਾ, 18 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਤੋਂ ਭਾਰਤ ਅੰਦਰ ਨਸ਼ੇ ਦੀ ਤਸਕਰੀ ਕਰਨ ਵਾਲੇ ਨਸ਼ਾ ਤਸਕਰ ਨੂੰ ਫ਼ਾਜ਼ਿਲਕਾ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਮੁਖ਼ਬਰ ਦੀ ਇਤਲਾਹ ’ਤੇ ਮਨਜੀਤ ਸਿੰਘ ਵਾਸੀ ਹਬੀਬ ਵਾਲਾ ਢਾਣੀ ਥਾਣਾ ਸਦਰ ਫ਼ਿਰੋਜ਼ਪੁਰ ਤੋਂ 6 ਕਿਲੋ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜੋ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਰੱਖੀ ਗਈ ਸੀ। ਮਨਜੀਤ ਸਿੰਘ ਨੇ ਵੱਟਸਐਪ ਰਾਹੀਂ ਪਾਕਿਸਤਾਨ ਨਸ਼ਾ ਤਸਕਰਾਂ ਕੋਲੋਂ ਹੈਰੋਇਨ ਦੀ ਖੇਪ ਮੰਗਵਾਈ। ਪੁਲੀਸ ਨੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਬਾਰੇ ਵਾਲਾ ਮੋੜ ’ਤੇ ਨਾਕਾਬੰਦੀ ਕਰਕੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਅਤੇ ਇਸ ਦੀ ਨਿਸ਼ਾਨਦੇਹੀ ’ਤੇ ਕੌਮਾਂਤਰੀ ਸਰਹੱਦ ’ਤੇ ਬੀ.ਐੱਸ.ਐੱਫ. ਦੀ ਚੌਕੀ ਕਾਮਲ ਬਲੇਲ ਦੇ ਇਲਾਕੇ ਵਿਚੋਂ ਇਹ ਖੇਪ ਬਰਾਮਦ ਕੀਤੀ। ਪੁਲਿਸ ਨੇ ਅਧੀਨ ਥਾਣਾ ਅਮੀਰ ਖ਼ਾਸ ਵਿਚ ਮਾਮਲਾ ਦਰਜ ਕਰ ਲਿਆ ਹੈ। ਬਰਾਮਦ ਕੀਤੀ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ’ਚ ਕਰੋੜਾਂ ਰੁਪਏ ਹੈ।

Share