PUNJABMAILUSA.COM

ਫ਼ੈਸਲੇ ਤੋਂ ਬਾਅਦ ਦਸ ਗੁਣਾਂ ਤਾਕਤਵਰ ਹੋ ਕੇ ਨਿਕਲਿਆਂ : ਸਿੱਧੂ

ਫ਼ੈਸਲੇ ਤੋਂ ਬਾਅਦ ਦਸ ਗੁਣਾਂ ਤਾਕਤਵਰ ਹੋ ਕੇ ਨਿਕਲਿਆਂ : ਸਿੱਧੂ

ਫ਼ੈਸਲੇ ਤੋਂ ਬਾਅਦ ਦਸ ਗੁਣਾਂ ਤਾਕਤਵਰ ਹੋ ਕੇ ਨਿਕਲਿਆਂ : ਸਿੱਧੂ
May 16
10:24 2018

ਤੀਹ ਸਾਲਾਂ ਦੌਰਾਨ ਮਨ ‘ਤੇ ਬਹੁਤ ਬੋਝ ਰਿਹਾ, ਸਿਆਸਤ ਕਰਨ ਵਾਲਿਆਂ ਨੂੰ ਕੀਤਾ ਮਾਫ਼
ਚੰਡੀਗੜ੍ਹ, 16 ਮਈ (ਪੰਜਾਬ ਮੇਲ)- ਲਗਪਗ 30 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਬਰੀ ਕੀਤੇ ਜਾਣ ‘ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਉਹ ਦਸ ਗੁਣਾਂ ਵੱਡਾ ਹੋ ਕੇ ਨਿਕਲੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਸੁਪਰੀਮ ਹੁੰਦੀ ਹੈ ਤੇ ਕੁਝ ਵੀ ਫ਼ੈਸਲਾ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤੀਹ ਸਾਲਾਂ ਦੌਰਾਨ ਉਨ੍ਹਾਂ ਦੇ ਮਨ ‘ਤੇ ਬੋਝ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਤੇ ਸਿਆਸਤ ਕਰਨ ਵਾਲਿਆਂ ਨੂੰ ਮਾਫ਼ ਕਰਦੇ ਹਨ। ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਚ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਕਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਿੱਧੂ ਨੂੰ ਵਧਾਈ ਦਿੱਤੀ। ਫ਼ੈਸਲਾ ਆਉਣ ਤੋਂ ਬਾਅਦ ਸਿੱਧੂ ਤੇ ਜਾਖੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਚ ਮਿਲੇ। ਨਵਜੋਤ ਸਿੱਧੂ ਨੇ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਵਿਚ ਬਹੁਤ ਤਾਕਤ ਹੁੰਦੀ ਹੈ। ਪੰਜਾਬ ਹੀ ਨਹੀਂ, ਸਗੋਂ ਦੂਸਰੇ ਰਾਜਾਂ ਦੇ ਲੋਕਾਂ ਨੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੇ ਉਨ੍ਹਾਂ ਦੇ ਵਕੀਲ ਨੂੰ ਵੀ ਬਚਾਉਣ ਲਈ ਬਹੁਤ ਫੋਨ ਕੀਤੇ ਸਨ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਜ਼ਿੰਦਗੀ ਦੇ ਹਰ ਖੇਤਰ ਵਿਚ ਉਨ੍ਹਾਂ ਜਿੱਤ ਹਾਸਲ ਕੀਤੀ ਹੈ ਅਤੇ ਉਹ ਆਖ਼ਰੀ ਸਾਹ ਤਕ ਪੰਜਾਬ ਤੇ ਪੰਜਾਬੀਆਂ ਨੂੰ ਸਮਰਪਿਤ ਰਹਿਣਗੇ। ਉਨ੍ਹਾਂ ਰਾਹੁਲ ਗਾਂਧੀ ਨੂੰ ਮੋਬਾਈਲ ‘ਤੇ ਮੈਸੇਜ ਭੇਜ ਕੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਤੁਹਾਨੂੰ (ਰਾਹੁਲ) ਸਮਰਪਿਤ ਹੈ ਅਤੇ ਕਾਂਗਰਸ ਪਾਰਟੀ ਲਈ 24 ਘੰਟੇ ਕੰਮ ਕਰਨ ਨੂੰ ਤਿਆਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article
    ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

Read Full Article