PUNJABMAILUSA.COM

ਫ਼ੌਜ ਦੀ ਤੁਰਕੀ ‘ਚ ਤਖਤਾਪਲਟ ਦੀ ਕੋਸ਼ਿਸ਼ ਨਾਕਾਮ

ਫ਼ੌਜ ਦੀ ਤੁਰਕੀ ‘ਚ ਤਖਤਾਪਲਟ ਦੀ ਕੋਸ਼ਿਸ਼ ਨਾਕਾਮ

ਫ਼ੌਜ ਦੀ ਤੁਰਕੀ ‘ਚ ਤਖਤਾਪਲਟ ਦੀ ਕੋਸ਼ਿਸ਼ ਨਾਕਾਮ
July 16
21:53 2016

turki
ਖੂਨੀ ਝੜਪਾਂ ‘ਚ 250 ਹਲਾਕ
ਅੰਕਾਰਾ, 16 ਜੁਲਾਈ (ਪੰਜਾਬ ਮੇਲ)- ਤੁਰਕੀ ਵਿਚ ਤਖਤਾਪਲਟ ਦੀ ਫੌਜ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਇਸ ਘਟਨਾ ਵਿਚ ਤਖਤਾਪਲਟ ਦੀ ਕੋਸ਼ਿਸ਼ ਕਰਨ ਵਾਲੇ ਜਨਰਲ ਸਮੇਤ 250 ਲੋਕਾਂ ਦੀ ਮੌਤ ਹੋ ਗਈ ਹੈ ਤੇ 1154 ਤੋਂ ਜ਼ਿਆਦਾ ਜਦੇ ਜ਼ਖਮੀ ਹੋ ਗਏ ਹਨ। ਇਸੇ ਦੌਰਾਨ 2800 ਬਾਗੀ ਸੈਨਿਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ 5 ਜਨਰਲ ਅਤੇ 29 ਕਰਨਲਾਂ ਨੂੰ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਰਾਸ਼ਟਰਪਤੀ ਰੈਚੇਪ ਤਾਇਪ ਨੇ ਕਿਹਾ ਕਿ ਇੱਥੇ ਜਨਤਾ ਵੱਲੋਂ ਚੁਣੀ ਗਈ ਸਰਕਾਰ ਅਜੇ ਵੀ ਬਰਕਰਾਰ ਹੈ। ਫੌਜ ਵਿਚ ਬਦਲਾਅ ਕੀਤਾ ਜਾਵੇਗਾ। ਤੁਰਕੀ ਦੇ ਪ੍ਰਧਾਨ ਮੰਤਰੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਤਖਤਾਪਲਟ ਦੀ ਕੋਸ਼ਿਸ਼ ਵਿਚ ਸ਼ਾਮਲ ਜਨਰਲ ਨੂੰ ਮਾਰ ਦਿੱਤਾ ਗਿਆ ਹੈ ਅਤੇ ਕਰੀਬ 2800 ਉਨ੍ਹਾਂ ਬਾਗੀ ਸੈਨਿਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜੋ ਇਸ ਸਰਗਰਮੀ ਵਿਚ ਸ਼ਾਮਲ ਸੀ। ਰਾਸ਼ਟਰਪਤੀ ਨੇ ਸਰਕਾਰੀ ਟੀ ਵੀ ‘ਤੇ ਕਿਹਾ ਕਿ ਤਖਤਾਪਲਟ ਦੀ ਕੋਸ਼ਿਸ਼ ਕਰਨ ਵਾਲੇ ਸਫਲ ਨਹੀਂ ਹੋਣਗੇ ਅਤੇ ਹਾਲਾਤ ‘ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ। ਸਪੀਕਰ ਇਸਮਾਈਲ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਸੰਸਦ ਦੇ ਇਕ ਹਿੱਸੇ ਵਿਚ ਇਕ ਬੰਬ ਧਮਾਕਾ ਹੋਇਆ ਹੈ, ਜਿਸ ਵਿਚ ਕੁਝ ਪੁਲਿਸ ਵਾਲੇ ਜ਼ਖ਼ਮੀ ਹੋਏ ਹਨ। ਸੈਨਾ ਦੇ ਇਕ ਧੜੇ ਦੇ ਜ਼ਰੀਏ ਟੀਵੀ ‘ਤੇ ਪ੍ਰਸਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਦੇਸ਼ ‘ਤੇ ‘ਪੀਸ ਕੌਂਸਲ’ ਦਾ ਕਬਜ਼ਾ ਹੈ ਅਤੇ ਕਰਫਿਊ ਮਾਰਸ਼ਲ ਲਾਅ ਲਾਗੂ ਕਰ ਦਿੱਤਾ ਗਿਆ ਹੈ। ਇਸ ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਤੁਰਕੀ ਵਿਚ ਨਵਾਂ ਸੰਵਿਧਾਨ ਹੋਵੇਗਾ। ਛੁੱਟੀ ਤੋਂ ਵਾਪਸ ਪਰਤ ਰਹੇ ਰਾਸ਼ਟਰਪਤੀ ਨੇ ਵੈਬਕੈਮ ਤੋਂ ਇਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਲੋਕਾਂ ਨੂੰ ਲੋਕਤੰਤਰ ਨੂੰ ਬਚਾਉਣ ਲਈ ਲੋਕਾਂ ਨੂੰ ਸੜਕਾਂ ‘ਤੇ ਆਉਣ ਲਈ ਕਿਹਾ। ਤੁਰਕੀ ਦੇ ਪ੍ਰਧਾਨ ਮੰਤਰੀ ਬਿਨਾਲੀ ਨੇ ਇਸ ਸੈਨਿਕ ਕਾਰਵਾਈ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਤਖਤਾਪਲਟ ਦੀ ਕੋਸ਼ਿਸ਼ ਨਹੀਂ ਸੀ, ਉਨ੍ਹਾਂ ਕਿਹਾ ਕਿ ਸੱਤਾ ‘ਤੇ ਸਰਕਾਰ ਦਾ ਕੰਟਰੋਲ ਹੈ, ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਦੇਸ਼ ਦੀ ਸੱਤਾ ‘ਤੇ ਪੂਰੀ ਤਰ੍ਹਾਂ ਕੰਟਰੋਲ ਕਰ ਲਿਆ ਗਿਆ ਹੈ, ਇਸ ਸਮੂਹ ਦੀ ਅਗਵਾਈ ਬਾਰੇ ਵਿਚ ਅਜੇ ਜਾਣਕਾਰੀ ਨਹੀਂ ਹੈ। ਤੁਰਕੀ ਵਿਚ ਟੀਵੀ ਦੇ ਮੁਤਾਬਕ ਸੀਨੀਅਰ ਸੈਨਾ ਅਧਿਕਾਰੀਆਂ ਨੂੰ ਅੰਕਾਰਾ ਵਿਚ ਮੁੱਖ ਦਫ਼ਤਰ ਵਿਚ ਬੰਧਕ ਬਣਾਇਆ ਗਿਆ ਹੈ। ਚੀਫ਼ ਆਫ਼ ਸਟਾਫ਼ ਜਨਰਲ ਹੁਲੂਸੀ ਅਕਰ ਵੀ ਇਨ੍ਹਾਂ ਵਿਚ ਸ਼ਾਮਲ ਦੱਸੇ ਜਾ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article