#INDIA

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ. ਵੱਲੋਂ Arrest

ਨਵੀਂ ਦਿੱਲੀ, 21 ਮਾਰਚ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਹਰ ਕਿਸੇ ਦੇ ਮਨ ‘ਚ ਇਹੀ ਸਵਾਲ ਹੈ ਕਿ ਆਖ਼ਿਰ ਕੇਜਰੀਵਾਲ ਤੋਂ ਬਾਅਦ ਦਿੱਲੀ ਦੀ ਕਮਾਨ ਕੌਣ ਸੰਭਾਲੇਗਾ? ਇਸ ਬਾਰੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਹੀ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜੇਲ੍ਹ ‘ਚ ਭੇਜਿਆ ਜਾਂਦਾ ਹੈ ਜਾਂ ਮਾਮਲੇ ਦਾ ਫ਼ੈਸਲਾ ਉਨ੍ਹਾਂ ਦੇ ਖਿਲਾਫ਼ ਜਾਂਦਾ ਹੈ ਤਾਂ ਫਿਰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੀਨੀਅਰ ਆਗੂ ਆਤਿਸ਼ੀ ਸੰਭਾਲਣਗੇ।
ਜ਼ਿਕਰਯੋਗ ਹੈ ਕਿ ਅੱਜ ਦੇਰ ਰਾਤ ਕਰੀਬ 9 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਕਰੀਬ 2 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ।