#CANADA

ਬ੍ਰਿਟਿਸ਼ ਕੋਲੰਬੀਆ ‘ਚ ਪੰਜਾਬੀ ਵਿਅਕਤੀ ਆਪਣੀ ਪਤਨੀ ਦੀ ਹੱਤਿਆ ਦੇ ਦੋਸ਼ ‘ਚ ਗ੍ਰਿਫ਼ਤਾਰ

ਟੋਰਾਂਟੋ, 16 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘਰੇਲੂ ਹਿੰਸਾ ਦੇ ਦੁਖਦਾਈ ਮਾਮਲੇ ਵਿਚ 57 ਸਾਲਾ ਸਿੱਖ ਵਿਅਕਤੀ ਨੂੰ ਆਪਣੀ ਪਤਨੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਿਊ ਵੈਸਟਮਿੰਸਟਰ ਦੇ ਕਸਬੇ ਦੇ ਵਸਨੀਕ ਬਲਵੀਰ ਸਿੰਘ ‘ਤੇ 13 ਅਕਤੂਬਰ ਨੂੰ 46 ਸਾਲਾ ਕੁਲਵੰਤ ਕੌਰ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਦੋਸ਼ ਹੈ।

Leave a comment