PUNJABMAILUSA.COM

10,000 ਰਫਿਊਜੀਆਂ ਨੂੰ ਨੌਕਰੀ ਦੇਵੇਗਾ ਸਟਾਰਬੱਕਸ

10,000 ਰਫਿਊਜੀਆਂ ਨੂੰ ਨੌਕਰੀ ਦੇਵੇਗਾ ਸਟਾਰਬੱਕਸ

10,000 ਰਫਿਊਜੀਆਂ ਨੂੰ ਨੌਕਰੀ ਦੇਵੇਗਾ ਸਟਾਰਬੱਕਸ
January 30
22:00 2017

star
ਵਾਸ਼ਿੰਗਟਨ, 30 ਜਨਵਰੀ (ਪੰਜਾਬ ਮੇਲ)-ਸਟਾਰਬੱਕਸ ਦਾ ਕਹਿਣਾ ਹੈ ਕਿ ਉਹ ਅਗਲੇ ਪੰਜ ਸਾਲਾਂ ਵਿੱਚ 10,000 ਰਫਿਊਜੀਆਂ ਨੂੰ ਨੌਕਰੀ ਦੇਵੇਗੀ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਸੀਰੀਆਈ ਰਫਿਊਜੀਆਂ ਨੂੰ ਪਨਾਹ ਦੇਣ ਉੱਤੇ ਅਣਮਿੱਥੇ ਸਮੇਂ ਲਈ ਲਾਈ ਰੋਕ ਤੇ ਅਸਥਾਈ ਤੌਰ ਉੱਤੇ ਛੇ ਹੋਰ ਮੁਸਲਮਾਨਾਂ ਦੀ ਬਹੁਤਾਤ ਵਾਲੇ ਮੁਲਕਾਂ ਦੇ ਨਾਗਰਿਕਾਂ ਦੇ ਅਮਰੀਕਾ ਦਾਖਲ ਹੋਣ ਉੱਤੇ ਲਾਈ ਰੋਕ ਉੱਤੇ ਪ੍ਰਗਟਾਈ ਗਈ ਇਹ ਇੱਕ ਤਰ੍ਹਾਂ ਦੀ ਪ੍ਰਤੀਕਿਰਿਆ ਹੈ।
ਕੰਪਨੀ ਦੇ ਚੇਅਰਮੈਨ ਤੇ ਸੀਈਓ ਹੌਵਰਡ ਸ਼ੁਲਜ਼ ਨੇ ਐਤਵਾਰ ਨੂੰ ਆਪਣੇ ਕਰਮਚਾਰੀਆਂ ਨੂੰ ਆਖਿਆ ਕਿ ਇਹ ਭਰਤੀ ਉਨ੍ਹਾਂ ਦੇ ਦੁਨੀਆਂ ਭਰ ਦੇ ਸਟੋਰਾਂ ਉੱਤੇ ਕੀਤੀ ਜਾਵੇਗੀ ਤੇ ਇਸ ਦਾ ਅਸਰ ਅਮਰੀਕਾ ਵਿੱਚ ਨਜ਼ਰ ਆਉਣਾ ਸ਼ੁਰੂ ਹੋਵੇਗਾ ਜਿੱਥੇ ਬਹੁਤਾ ਕਰਕੇ ਇਮੀਗ੍ਰੈਂਟਸ ਨੂੰ ਭਰਤੀ ਕੀਤਾ ਜਾਵੇਗਾ। ਇਹ ਉਹੀ ਇਮੀਗ੍ਰੈਂਟਸ ਹਨ ਜਿਨ੍ਹਾਂ ਨੇ ਅਮਰੀਕੀ ਫੌਜੀ ਟੁਕੜੀਆਂ ਨਾਲ ਦੁਭਾਸ਼ੀਏ ਤੇ ਸਪੋਰਟ ਕਰਮਚਾਰੀਆਂ ਵਜੋਂ ਕੰਮ ਕੀਤਾ ਹੈ।
ਰਾਸ਼ਟਰਪਤੀ ਚੋਣਾਂ ਦੌਰਾਨ ਹਿਲੇਰੀ ਕਲਿੰਟਨ ਦੇ ਸਮਰਥਕ ਰਹੇ ਸੁਲਜ਼ ਨੇ ਇਮੀਗ੍ਰੇਸ਼ਨ, ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਹੈਲਥ ਕੇਅਰ ਕਾਨੂੰਨ ਨੂੰ ਮਨਸੂਖ ਕਰਨ ਤੇ ਮੈਕਸਿਕੋ ਨਾਲ ਨਵੀਆਂ ਸ਼ਰਤਾਂ ਉੱਤੇ ਵਪਾਰ ਕਰਨ ਬਾਰੇ ਟਰੰਪ ਦੇ ਏਜੰਡੇ ਉੱਤੇ ਨਿਸ਼ਾਨਾ ਸਾਧਿਆ। ਉਨ੍ਹਾਂ ਆਖਿਆ ਕਿ ਸਟਾਰਬੱਕਸ ਮੈਕਸਿਕੋ ਦੇ ਕੌਫੀ ਉਤਪਾਦਕਾਂ ਦੀ ਮਦਦ ਲਈ ਉਨ੍ਹਾਂ ਦਾ ਸਮਰਥਨ ਕਰੇਗੀ, ਜੇ ਹੈਲਥ ਕੇਅਰ ਕਾਨੂੰਨ ਮਨਸੂਖ਼ ਕੀਤਾ ਜਾਂਦਾ ਹੈ ਤਾਂ ਯੋਗ ਕਰਮਚਾਰੀਆਂ ਨੂੰ ਹੈਲਥ ਇੰਸੋæਰੈਂਸ ਦੇਵੇਗੀ ਅਤੇ ਇਸ ਤੋਂ ਇਲਾਵਾ ਓਬਾਮਾ ਦੇ ਕਾਰਜਕਾਲ ਦੌਰਾਨ ਜਾਰੀ ਇਮੀਗ੍ਰੇਸ਼ਨ ਪ੍ਰੋਗਰਾਮ ਨੂੰ ਵਾਪਿਸ ਲਿਆਂਦਾ ਜਾਵੇਗਾ। ਜਿਸ ਤਹਿਤ ਨਿੱਕੀ ਉਮਰ ਵਿੱਚ ਇਸ ਦੇਸ਼ ਲਿਆਂਦੇ ਗਏ ਬੱਚਿਆਂ ਨੂੰ ਡੀਪੋਰਟੇਸ਼ਨ ਤੋਂ ਦੋ ਸਾਲਾਂ ਦੀ ਛੋਟ ਤੇ ਦੋ ਸਾਲ ਦਾ ਵਰਕ ਪਰਮਿਟ ਦਿਵਾਇਆ ਜਾਵੇਗਾ।
ਟਰੰਪ ਪ੍ਰਸ਼ਾਸਨ ਨਾਲ ਡੀਲ ਕਰਦੇ ਸਮੇਂ ਕਾਰੋਬਾਰਾਂ ਨੂੰ ਕਿਹੋ ਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਹੋਵੇਗਾ ਇਹ ਕਦਮ ਉਸੇ ਦੀ ਝਲਕ ਪੇਸ਼ ਕਰਦਾ ਹੈ। ਟਰੰਪ ਨੇ ਫੋਰਡ, ਜਨਰਲ ਮੋਟਰਜ਼ ਤੇ ਬੋਇੰਗ ਦੇ ਸੀਈਓਜ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਮਰੀਕਾ ਵਿੱਚ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਆਖਿਆ ਹੈ। ਪਰ ਸਾਰੇ ਕਾਰੋਬਾਰੀ ਜਾਂ ਕਾਰਪੋਰੇਟ ਆਗੂ ਟਰੰਪ ਦੀ ਹਮਾਇਤ ਨਹੀਂ ਕਰਦੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article