PUNJABMAILUSA.COM

13ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਸ਼ੁਰੂ

13ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਸ਼ੁਰੂ

13ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਸ਼ੁਰੂ
July 26
10:07 2017

ਸਾਨ ਫਰਾਂਸਿਸਕੋ, 26 ਜੁਲਾਈ (ਪੰਜਾਬ ਮੇਲ)- ਯੂਨਾਈਟਿਡ ਸਪੋਰਟਸ ਕਲੱਬ ਕੈਲੀਫੋਰਨੀਆ ਵਲੋਂ 17 ਸਤੰਬਰ 2017 ਦਿਨ ਐਤਵਾਰ ਨੂੰ ਕੈਲੀਫੋਰਨੀਆ ਕਬੱਡੀ ਫੈਡੇਰਸ਼ਨ ਦੇ ਸਹਿਯੋਗ ਨਾਲ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ‘ਚ ਕਰਵਾਏ ਜਾ ਰਹੇ 13ਵੇਂ ਵਿਸ਼ਵ ਕਬੱਡੀ ਕੱਪ ਦੀਆਂ ਸਰਗਰਮੀਆਂ ਅੱਜਕੱਲ੍ਹ ਜ਼ੋਰਾਂ-ਸ਼ੋਰਾਂ ‘ਤੇ ਹਨ। ਮੁੱਖ ਸਰਪ੍ਰਸਤ ਸ. ਅਮੋਲਕ ਸਿੰਘ ਗਾਖਲ ਨੇ ਕਿਹਾ ਕਿ ਇਸ ਵਾਰ ਦਾ ਇਹ ਵਿਸ਼ਵ ਕਬੱਡੀ ਕੱਪ ਪਹਿਲਾਂ ਕਰਵਾਏ ਗਏ ਖੇਡ ਮੇਲਿਆਂ ਤੋਂ ਵੀ ਦੋ ਕਦਮ ਅੱਗੇ ਹੋਵੇਗਾ। ਜਿਸ ਵਿਚ ਨਾ ਸਿਰਫ ਵਿਸ਼ਵ ਪੱਧਰ ਦੇ ਕਬੱਡੀ ਖਿਡਾਰੀ ਆਪਣੇ ਜ਼ੋਰ ਅਤੇ ਜੁੱਸੇ ਦਾ ਪ੍ਰਦਰਸ਼ਨ ਕਰਨਗੇ, ਸਗੋਂ ਜਿਨ੍ਹਾਂ ਵੀ ਖਿਡਾਰੀਆਂ ਨੇ ਇਸ ਕਲੱਬ ਵਲੋਂ ਕਰਵਾਏ ਗਏ ਵਿਸ਼ਵ ਕਬੱਡੀ ਕੱਪਾਂ ਵਿਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ ਹੈ, ਹੁਣ ਉਹ ਕਬੱਡੀ ਤੋਂ ਸੇਵਾਮੁਕਤ ਹੋ ਗਏ ਹਨ। ਉਹ ਵੀ ਨਾ ਸਿਰਫ ਇਸ ਕਬੱਡੀ ਕੱਪ ‘ਚ ਉਚੇਚੇ ਤੌਰ ‘ਤੇ ਪਹੁੰਚਣਗੇ, ਸਗੋਂ ਕਲੱਬ ਵਲੋਂ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਵੀ ਕੀਤਾ ਜਾਵੇਗਾ। ਇਸ ਵਾਰ ਕਬੱਡੀ ਕੱਪ ਦੇ ਮੁੱਖ ਮਹਿਮਾਨ ਸਾਬਕਾ ਕੌਮਾਂਤਰੀ ਕਬੱਡੀ ਖਿਡਾਰੀ ਤੇ ਪ੍ਰਸਿੱਧ ਕਬੱਡੀ ਪ੍ਰਮੋਟਰ ਮੱਖਣ ਸਿੰਘ ਧਾਲੀਵਾਲ ਹੋਣਗੇ। ਜਦੋਂਕਿ ਉਦਘਾਟਨ ਸ. ਸੁਰਜੀਤ ਸਿੰਘ ਟੁੱਟ ਅਤੇ ਸੇਵਾ ਸਿੰਘ ਰੰਧਾਵਾ ਕਰਨਗੇ। ਵਿਸ਼ੇਸ਼ ਮਹਿਮਾਨਾਂ ਵਿਚ ਜਿਨ੍ਹਾਂ ਨੇ ਹੁਣ ਤੱਕ ਸ਼ਿਰਕਤ ਕਰਨ ਦੀ ਸਹਿਮਤੀ ਦਿੱਤੀ ਹੈ, ਉਨ੍ਹਾਂ ਵਿਚ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਰਾਜ ਗਰੇਵਾਲ, ਪੰਮਾ ਦਿਓਲ ਤੇ ਸਰਬਜੀਤ ਦਿਓਲ, ਜਗੀਰ ਸਿੰਘ ਸਬਜ਼ੀ ਮੰਡੀ, ਡਾ. ਹਰਜਿੰਦਰ ਸਿੰਘ ਖਹਿਰਾ, ਨਿੱਕ ਗਰੇਵਾਲ, ਹੈਪੀ ਹੀਰ, ਜਸਪ੍ਰੀਤ ਸਿੰਘ ਅਟਾਰਨੀ, ਮਲਕੀਤ ਸਿੰਘ ਬੋਪਾਰਾਏ ਤੇ ਡਾ. ਬਲਜਿੰਦਰ ਸਿੰਘ ਗਰੇਵਾਲ ਦੇ ਨਾਮ ਵਿਸ਼ੇਸ਼ ਹਨ। ਸ. ਗਾਖਲ ਨੇ ਦੱਸਿਆ ਕਿ ਤਕਰੀਬਨ ਸਾਰੇ ਨਾਮੀ ਖਿਡਾਰੀਆਂ ਨੇ ਇਸ ਮੇਲੇ ਵਿਚ ਸ਼ਿਰਕਤ ਕਰਨ ਨੂੰ ਆਪਣਾ ਧੰਨਭਾਗ ਸਮਝਦਿਆਂ ਬੇਹੱਦ ਉਤਸ਼ਾਹ ਨਾਲ 17 ਸਤੰਬਰ ਦਾ ਦਿਨ ਉਡੀਕਣਾ ਸ਼ੁਰੂ ਕਰ ਦਿੱਤਾ ਹੈ। ਪਹਿਲਾ ਇਨਾਮ ਡਾਇਮੰਡ ਟਰਾਂਸਪੋਰਟ ਦੇ ਗੁਲਵਿੰਦਰ ਸਿੰਘ ਗਾਖਲ, ਨੇਕੀ ਅਟਵਾਲ ਤੇ ਪਿੰਕੀ ਅਟਵਾਲ ਵਲੋਂ ਦਿੱਤਾ ਜਾਵੇਗਾ, ਜਦੋਂਕਿ ਸ. ਜੁਗਰਾਜ ਸਿੰਘ ਸਹੋਤਾ ਅਤੇ ਨਰਿੰਦਰ ਸਿੰਘ ਸਹੋਤਾ ਆਪਣੇ ਪਿਤਾ ਸਵ. ਕਸ਼ਮੀਰ ਸਿੰਘ ਸਹੋਤਾ ਦੀ ਯਾਦ ਵਿਚ ਦੂਜਾ ਇਨਾਮ ਪ੍ਰਦਾਨ ਕਰਨਗੇ। ਕਲੱਬ ਦੇ ਸਰਗਰਮ ਮੈਂਬਰ ਅਤੇ ਸਹਿਯੋਗੀ ਰਹੇ ਕਬੱਡੀ ਖਿਡਾਰੀ ਮਰਹੂਮ ਪਰਮਜੀਤ ਪੰਮੀ ਨੂੰ ਵੀ ਖੇਡ ਮੇਲੇ ਦੌਰਾਨ ਯਾਦ ਕੀਤਾ ਜਾਵੇਗਾ। ਕਲੱਬ ਦੇ ਚੇਅਰਮੈਨ ਸ. ਮੱਖਣ ਸਿੰਘ ਬੈਂਸ ਅਨੁਸਾਰ ਜਿੱਥੇ ਖਿਡਾਰੀਆਂ ਤੇ ਦਰਸ਼ਕਾਂ ਨੂੰ ਮਾਂ ਖੇਡ ਕਬੱਡੀ ਵੇਖਣ ਵੇਲੇ ਹੋਰ ਸਾਰੀਆਂ ਸੁੱਖ-ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਉੱਥੇ ਯੂਨਾਈਟਿਡ ਸਪੋਰਟਸ ਕਲੱਬ ਵਲੋਂ ਰਾਜਾ ਸਵੀਟਸ, ਗੁਰੂਘਰ ਫਰੀਮਾਂਟ, ਸੈਨਹੋਜ਼ੇ ਅਤੇ ਸਟਾਕਟਨ ਦੇ ਸਹਿਯੋਗ ਨਾਲ ਸਾਰਾ ਦਿਨ ਚਾਹ-ਪਕੌੜੇ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਸ. ਗਾਖਲ ਨੇ ਸਪੱਸ਼ਟ ਕੀਤਾ ਕਿ ਇਸ ਕਬੱਡੀ ਕੱਪ ਦਾ ਕੋਈ ਵੀ ਸਿੱਧਾ ਪ੍ਰਸਾਰਣ ਨਹੀਂ ਹੋਵੇਗਾ, ਇਸ ਲਈ ਸਮੂਹ ਕਬੱਡੀ ਪ੍ਰੇਮੀਆਂ ਨੂੰ ਬੇਨਤੀ ਹੈ ਕਿ ਉਹ ਇਸ ਖੇਡ ਮੇਲੇ ਦਾ ਆਨੰਦ ਮਾਨਣ ਲਈ ਹੁੰਮਹੁਮਾ ਕੇ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ਵਿਚ ਪਹੁੰਚਣ। ਮੇਲੇ ਦਾ ਖੇਡ ਸੰਚਾਲਨ ਮੀਡੀਆ ਇੰਚਾਰਜ ਤੇ ਜਨਰਲ ਸਕੱਤਰ ਐੱਸ.ਅਸ਼ੋਕ ਭੌਰਾ ਦੀ ਰਹਿਨੁਮਾਈ ਹੇਠ ਬੀਬੀ ਆਸ਼ਾ ਸ਼ਰਮਾ, ਰਾਜਵਿੰਦਰ ਰੰਡਿਆਲਾ, ਮੱਖਣ ਅਲੀ ਤੇ ਸੁਰਜੀਤ ਕਕਰਾਲੀ ਕਰਨਗੇ।
ਹੋਰ ਜਾਣਕਾਰੀ ਲਈ ਕਲੱਬ ਦੇ ਚੇਅਰਮੈਨ ਮੱਖਣ ਸਿੰਘ ਬੈਂਸ ਨਾਲ ਫੋਨ ਨੰਬਰ : 510-715-1619 ‘ਤੇ ਜਾਂ ਮੀਡੀਆ ਇੰਚਾਰਜ ਐੱਸ. ਅਸ਼ੋਕ ਭੌਰਾ ਨਾਲ 510-415-3315 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article