PUNJABMAILUSA.COM

13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ

13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ

13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ
May 03
16:55 2019

ਆਖਿਰੀ ਦਿਨ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ
ਚੰਡੀਗੜ੍ਹ, 3 ਮਈ (ਪੰਜਾਬ ਮੇਲ)- ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਿਰੀ ਦਿਨ (ਮਿਤੀ 2 ਮਈ, 2019) 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ। 278 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕੁੱਲ 385 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਇਰ ਕੀਤੇ ਗਏ ਸਨ। ਨਾਮਜ਼ਦਗੀ ਪੱਤਰ ਦੀ ਪੜਤਾਲ ਦੌਰਾਨ 297 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਸਨ।
ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 15 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 04-ਜਲੰਧਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 08 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 07-ਲੁਧਿਆਣਾ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ) ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 09-ਫਰੀਦਕੋਟ ਤੋਂ ਅੱਜ 02 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 10-ਫਿਰੋਜ਼ਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 11-ਬਠਿੰਡਾ ਤੋਂ ਅੱਜ 03 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 27 ਉਮੀਦਵਾਰ ਮੈਦਾਨ ਵਿੱਚ ਹਨ।ਲੋਕ ਸਭਾ ਹਲਕਾ 12-ਸੰਗਰੂਰ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 25 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਲੋਕ ਸਭਾ ਹਲਕਾ 13-ਪਟਿਆਲਾ ਤੋਂ ਅੱਜ 03 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 25 ਉਮੀਦਵਾਰ ਮੈਦਾਨ ਵਿੱਚ ਹਨ।
ਡਾ. ਰਾਜੂ ਨੇ ਦੱਸਿਆ ਕਿ ਹੁਣ ਕੁੱਲ 278 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਪੰਜਾਬ ਰਾਜ ਵਿੱਚ ਕੁਲ 2,07,81,211 ਵੋਟਰ ਹੋ ਗਏ ਹਨ ਜਿਨ੍ਹਾਂ ਵਿੱਚੋਂ 1,09,50,735 ਪੁਰਸ਼, 98,29,916 ਮਹਿਲਾਵਾਂ ਅਤੇ 560 ਥਰਡ ਜੈਂਡਰ ਦੇ ਵੋਟਰ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੋਟਾਂ ਪਾਉਣ ਦੀ ਪ੍ਰੀਕ੍ਰਿਆ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਕਾਰਜ ਲਈ ਸੂਬੇ ਵਿੱਚ 14460 ਪੋਲਿੰਗ ਥਾਵਾਂ ਉੱਤੇ 23213 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿੰਨ੍ਹਾਂ ਵਿੱਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ। ਪੰਜਾਬ ਰਾਜ ਵਿੱਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ।
ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article