PUNJABMAILUSA.COM

14ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ

 Breaking News

14ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ

14ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ
September 05
10:11 2018

ਕੈਲੀਫੋਰਨੀਆ, 5 ਸਤੰਬਰ (ਕਰਮਜੀਤ ਸ਼ਾਹੀ/ ਪੰਜਾਬ ਮੇਲ)- ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਅਤੇ ਇਕਬਾਲ ਸਿੰਘ ਗਾਖਲ ਵੱਲੋਂ ਆਪਣੇ ਪਿਤਾ ਸਵ. ਨਸੀਬ ਸਿੰਘ ਦੀ ਯਾਦ ਵਿਚ 16 ਸਤੰਬਰ ਦਿਨ ਐਤਵਾਰ ਨੂੰ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ਵਿਚ ਹੋਣ ਵਾਲੇ 14ਵੇਂ ਵਿਸ਼ਵ ਕਬੱਡੀ ਕੱਪ ਦੌਰਾਨ ਸਮੁੱਚੇ ਖੇਡ ਮੇਲੇ ‘ਚੋਂ ਬੇਸਟ ਰੇਡਰ ਅਤੇ ਬੇਸਟ ਸਟਾਪਰ ਨੂੰ ਗੋਲਡ ਮੈਡਲਾਂ ਨਾਲ ਸਨਮਾਨਤ ਕਰਨ ਦਾ ਫੈਸਲਾ ਲਿਆ ਹੈ। ਗਾਖਲ ਭਰਾਵਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਵ. ਨਸੀਬ ਸਿੰਘ ਜੀ ਖੇਡਾਂ ਨਾਲ ਤੇ ਖਾਸ ਕਰਕੇ ਕਬੱਡੀ ਨਾਲ ਬੜਾ ਨੇੜਲਾ ਲਗਾਓ ਰੱਖਦੇ ਸਨ। ਇਹੀ ਕਾਰਨ ਹੈ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਮਾਂ ਖੇਡ ਕਬੱਡੀ ਅਤੇ ਹੋਰਨਾਂ ਖੇਡਾਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਅਤੇ ਅੱਗੇ ਲਿਜਾਣ ਲਈ ਯਤਨਸ਼ੀਲ ਰਿਹਾ ਹੈ। ਯੂਨਾਈਟਿਡ ਸਪੋਰਟਸ ਕਲੱਬ ਕੈਲੀਫੋਰਨੀਆ ਵਲੋਂ 16 ਸਤੰਬਰ ਦਿਨ ਐਤਵਾਰ ਨੂੰ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ਵਿਖੇ ਕਰਵਾਏ ਜਾਣ ਵਾਲੇ 14ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕਮੰਲ ਹੋ ਚੁਕੀਆਂ ਹਨ। ਸ. ਅਮੋਲਕ ਸਿੰਘ ਗਾਖਲ ਨੇ ਕਬੱਡੀ ਕੱਪ ‘ਚ ਭਾਗ ਲੈਣ ਵਾਲੀਆਂ ਸ਼ੇਰੇ ਪੰਜਾਬ ਸਪੋਰਟਸ ਕਲੱਬ ਲਾਸ ਬੈਨਿਸ (ਲੱਛਰ ਭਰਾ), ਰਾਇਲ ਕਿੰਗਜ਼ ਯੂ.ਐੱਸ.ਏ. (ਸ਼ੱਬਾ ਥਿਆੜਾ), ਮਿਡਵੈੱਸਟ ਕਬੱਡੀ ਕਲੱਬ (ਵਿੱਕੀ ਸੰਮੀਪੁਰੀਆ ਤੇ ਤਾਰੀ) ਅਤੇ ਕੈਨੇਡਾ ਕਬੱਡੀ ਕਲੱਬ ਆਦਿ ਟੀਮਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ 14ਵੇਂ ਵਿਸ਼ਵ ਕਬੱਡੀ ਕੱਪ ਵਿਚ ਨਾ ਸਿਰਫ ਦਰਸ਼ਕਾਂ ਨੂੰ ਕਬੱਡੀ ਦੇ ਬਿਹਤਰੀਨ ਰੰਗ ਵੇਖਣ ਨੂੰ ਮਿਲਣਗੇ, ਸਗੋਂ ਵਿਸ਼ਵ ਭਰ ਦੇ ਕਬੱਡੀ ਖਿਡਾਰੀ ਇਸ ਖੇਡ ਮੇਲੇ ਵਿਚ ਆਪਣੀ ਕਲਾ ਦੇ ਜੌਹਰ ਦਿਖਾ ਕੇ ਇਕ ਵੱਖਰਾ ਇਤਿਹਾਸ ਵੀ ਸਿਰਜਣਗੇ। ਉਨ੍ਹਾਂ ਦੱਸਿਆ ਕਿ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਸ. ਸੁਰਜੀਤ ਸਿੰਘ ਟੁੱਟ, ਮਲਕੀਤ ਸਿੰਘ ਬੋਪਾਰਾਏ, ਅਟਾਰਨੀ ਜਸਪ੍ਰੀਤ ਸਿੰਘ ਅਤੇ ਸਾਬਕਾ ਖਿਡਾਰੀ ਮੇਜਰ ਸਿੰਘ ਬੈਂਸ ਕਰਨਗੇ। ਸ. ਗਾਖਲ ਨੇ ਕਿਹਾ ਕਿ ਉਹ ਮਾਣ ਕਰਦੇ ਹਨ ਕਿ ਪਹਿਲਾਂ ਵਾਂਗ ਹੀ ਪਹਿਲਾ ਇਨਾਮ ਡਾਇਮੰਡ ਟਰਾਂਸਪੋਰਟ ਦੇ ਗੁਲਵਿੰਦਰ ਸਿੰਘ ਗਾਖਲ, ਪਿੰਕੀ ਅਤੇ ਨੇਕੀ ਅਟਵਾਲ ਵਲੋਂ ਅਤੇ ਦੂਸਰਾ ਇਨਾਮ ਸਹੋਤਾ ਪਰਿਵਾਰ ਦੇ ਜੁਗਰਾਜ ਸਿੰਘ ਸਹੋਤਾ ਅਤੇ ਨਰਿੰਦਰ ਸਿੰਘ ਸਹੋਤਾ ਆਪਣੇ ਪਿਤਾ ਸ. ਕਸ਼ਮੀਰ ਸਿੰਘ ਸਹੋਤਾ ਦੀ ਯਾਦ ‘ਚ ਦੇਣਗੇ, ਜਦੋਂਕਿ ਅੰਡਰ-25 ‘ਚ ਪਹਿਲਾ ਪੰਜਾਬ ਨੌਰਦਨ ਕੈਲੀਫੋਰਨੀਆਂ ਕਲੱਬ ਤੇ ਤੱਖਰ ਪਰਿਵਾਰ ਮਰਹੂਮ ਸੰਤੋਖ ਸਿੰਘ ਤੱਖਰ ਦੀ ਯਾਦ ਵਿਚ ਦੇਵੇਗਾ। ਕਲੱਬ ਦੇ ਚੇਅਰਮੈਨ ਮੱਖਣ ਸਿੰਘ ਬੈਂਸ, ਇਕਬਾਲ ਸਿੰਘ ਗਾਖਲ, ਪ੍ਰਧਾਨ ਬਲਵੀਰ ਸਿੰਘ ਭਾਟੀਆ, ਪਲਵਿੰਦਰ ਸਿੰਘ ਗਾਖਲ, ਜੁਗਰਾਜ ਸਿੰਘ ਸਹੋਤਾ ਤੇ ਨਰਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਦਰਸ਼ਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਪਾਰਕਿੰਗ ਅਤੇ ਬੈਠਣ ਦਾ ਵਧੀਆ ਪ੍ਰਬੰਧ ਹੋਵੇਗਾ। ਬੀਬੀਆਂ, ਬੱਚਿਆਂ, ਬਜ਼ੁਰਗਾਂ ਦੇ ਬੈਠਣ ਦਾ ਖਾਸ ਪ੍ਰਬੰਧ ਕੀਤਾ ਜਾਵੇਗਾ। ਸਾਲ 1992-93 ਟੋਰਾਂਟੋ ਵਰਲਡ ਕਬੱਡੀ ਕੱਪ ਦੇ ਬੈਸਟ ਸਟਾਪਰ ਮੇਜਰ ਸਿੰਘ ਗਾਖਲ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਏਗਾ।
ਟੂਰਨਾਮੈਂਟ ਵਿਚ ਸਾਰਾ ਦਿਨ ਰਾਜਾ ਸਵੀਟਸ ਵਲੋਂ ਚਾਹ-ਪਕੌੜਿਆਂ ਦਾ ਅਤੇ ਗੁਰਦੁਆਰਾ ਸਾਹਿਬ ਫਰੀਮਾਂਟ, ਸੈਨਹੋਜ਼ੇ, ਸਟਾਕਟਨ ਅਤੇ ਸਿੰਘ ਸਭਾ ਮਿਲਪੀਟਸ ਦੇ ਸਹਿਯੋਗ ਨਾਲ ਗੁਰੂ ਕਾ ਅਤੁੱਟ ਲੰਗਰ ਵਰਤੇਗਾ। ਦਰਸ਼ਕਾਂ ਨੂੰ ਹੁੰਮਹੁਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਇਸ 14ਵੇਂ ਵਿਸ਼ਵ ਕਬੱਡੀ ਕੱਪ ਦਾ ਹਿੱਸਾ ਬਣਨ ਲਈ ਇਕ ਦਿਨ ਰਾਖਵਾਂ ਰੱਖਣ ਲਈ ਕਿਹਾ ਗਿਆ। ਇਸ ਟੂਰਨਾਮੈਂਟ ਵਿਚ ਕਬੱਡੀ ਦੇ ਕੌਮਾਂਤਰੀ ਨਿਯਮ ਲਾਗੂ ਹੋਣਗੇ ਤੇ ਅੰਤਿਮ ਫੈਸਲਾ ਯੂਨਾਈਟਿਡ ਸਪੋਟਰਸ ਕਲੱਬ ਹੀ ਕਰੇਗਾ। ਸਕਿਉਰਿਟੀ ਦਾ ਖਾਸ ਪ੍ਰਬੰਧ ਹੋਵੇਗਾ। ਇਸ ਟੂਰਨਾਮੈਂਟ ਨੂੰ ਪੀ.ਟੀ.ਸੀ. ਚੈਨਲ ਤੋਂ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ਸਾਰੀਆਂ ਨੂੰ ਪਰਿਵਾਰਾਂ ਸਮੇਤ ਆਉਣ ਦੀ ਬੇਨਤੀ ਕੀਤੀ ਜਾਂਦੀ ਹੈ ਜੀ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article