PUNJABMAILUSA.COM

14ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ

 Breaking News

14ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ

14ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ
July 25
10:22 2018

ਸਾਨ ਫਰਾਂਸਿਸਕੋ, 25 ਜੁਲਾਈ (ਪੰਜਾਬ ਮੇਲ)- ਯੂਨਾਈਟਿਡ ਸਪੋਰਟਸ ਕਲੱਬ ਕੈਲੀਫੋਰਨੀਆਂ (ਅਮਰੀਕਾ) ਵਲੋਂ 16 ਸਤੰਬਰ ਦਿਨ ਐਤਵਾਰ ਨੂੰ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ਵਿਖੇ ਕਰਵਾਏ ਜਾਣ ਵਾਲੇ 14ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਅੱਜਕੱਲ੍ਹ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਕਲੱਬ ਦੇ ਮੁੱਖ ਸਰਪ੍ਰਸਤ ਅਤੇ ਪ੍ਰਬੰਧਕ ਸ. ਅਮੋਲਕ ਸਿੰਘ ਗਾਖਲ ਨੇ ਕਬੱਡੀ ਕੱਪ ਵਿਚ ਭਾਗ ਲੈਣ ਵਾਲੀਆਂ ਸ਼ੇਰੇ ਪੰਜਾਬ ਸਪੋਰਟਸ ਕਲੱਬ ਲਾਸ ਬੈਨਿਸ (ਲੱਛਰ ਭਰਾ), ਰਾਇਲ ਕਿੰਗਜ਼ ਯੂ.ਐੱਸ.ਏ. (ਸ਼ੱਬਾ ਥਿਆੜਾ), ਮਿਡਵੈੱਸਟ ਕਬੱਡੀ ਕਲੱਬ (ਵਿੱਕੀ ਸੰਮੀਪੁਰੀਆ ਤੇ ਤਾਰੀ) ਅਤੇ ਕੈਨੇਡਾ ਕਬੱਡੀ ਕਲੱਬ (ਪੰਮਾ ਦਿਓਲ ਤੇ ਸੇਵਾ ਸਿੰਘ ਰੰਧਾਵਾ) ਆਦਿ ਚਾਰ ਟੀਮਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ 14ਵੇਂ ਵਿਸ਼ਵ ਕਬੱਡੀ ਕੱਪ ਵਿਚ ਨਾ ਸਿਰਫ ਦਰਸ਼ਕਾਂ ਨੂੰ ਕਬੱਡੀ ਦੇ ਬਿਹਤਰੀਨ ਰੰਗ ਵੇਖਣ ਨੂੰ ਮਿਲਣਗੇ, ਸਗੋਂ ਵਿਸ਼ਵ ਭਰ ਦੇ ਕਬੱਡੀ ਖਿਡਾਰੀ ਇਸ ਖੇਡ ਮੇਲੇ ਵਿਚ ਆਪਣੀ ਕਲਾ ਦੇ ਜੌਹਰ ਦਿਖਾ ਕੇ ਇਕ ਵੱਖਰਾ ਇਤਿਹਾਸ ਵੀ ਸਿਰਜਣਗੇ। ਉਨ੍ਹਾਂ ਦੱਸਿਆ ਕਿ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਸ. ਸੁਰਜੀਤ ਸਿੰਘ ਟੁੱਟ, ਮਲਕੀਤ ਸਿੰਘ ਬੋਪਾਰਾਏ, ਅਟਾਰਨੀ ਜਸਪ੍ਰੀਤ ਸਿੰਘ ਅਤੇ ਸਾਬਕਾ ਖਿਡਾਰੀ ਮੇਜਰ ਸਿੰਘ ਬੈਂਸ ਕਰਨਗੇ। ਸ. ਗਾਖਲ ਨੇ ਕਿਹਾ ਕਿ ਉਹ ਮਾਣ ਕਰਦੇ ਹਨ ਕਿ ਪਹਿਲਾਂ ਵਾਂਗ ਹੀ ਪਹਿਲਾ ਇਨਾਮ ਡਾਇਮੰਡ ਟਰਾਂਸਪੋਰਟ ਦੇ ਗੁਲਵਿੰਦਰ ਸਿੰਘ ਗਾਖਲ, ਪਿੰਕੀ ਅਤੇ ਨੇਕੀ ਅਟਵਾਲ ਵਲੋਂ ਅਤੇ ਦੂਸਰਾ ਇਨਾਮ ਸਹੋਤਾ ਪਰਿਵਾਰ ਦੇ ਜੁਗਰਾਜ ਸਿੰਘ ਸਹੋਤਾ ਅਤੇ ਨਰਿੰਦਰ ਸਿੰਘ ਸਹੋਤਾ ਆਪਣੇ ਪਿਤਾ ਸ. ਕਸ਼ਮੀਰ ਸਿੰਘ ਸਹੋਤਾ ਦੀ ਯਾਦ ਵਿਚ ਦੇਣਗੇ, ਜਦੋਂਕਿ ਅੰਡਰ-25 ਵਿਚ ਪਹਿਲਾ ਪੰਜਾਬ ਨੌਰਦਨ ਕੈਲੀਫੋਰਨੀਆਂ ਕਲੱਬ ਤੇ ਤੱਖਰ ਪਰਿਵਾਰ ਮਰਹੂਮ ਸੰਤੋਖ ਸਿੰਘ ਤੱਖਰ ਦੀ ਯਾਦ ਵਿਚ ਦੇਵੇਗਾ। ਇਸ ਸਬੰਧੀ ਯੂਨੀਅਨ ਸਿਟੀ ਦੇ ਰਾਜਾ ਸਵੀਟਸ ‘ਚ ਮੀਟਿੰਗ ਹੋਈ, ਜਿਸ ਵਿਚ ਕਲੱਬ ਦੇ ਚੇਅਰਮੈਨ ਮੱਖਣ ਸਿੰਘ ਬੈਂਸ, ਇਕਬਾਲ ਸਿੰਘ ਗਾਖਲ, ਪ੍ਰਧਾਨ ਬਲਵੀਰ ਸਿੰਘ ਭਾਟੀਆ, ਪਲਵਿੰਦਰ ਸਿੰਘ ਗਾਖਲ, ਜੁਗਰਾਜ ਸਿੰਘ ਸਹੋਤਾ ਤੇ ਨਰਿੰਦਰ ਸਿੰਘ ਸਹੋਤਾ ਦੀ ਹਾਜ਼ਰੀ ਵਿਚ ਫੈਸਲਾ ਕੀਤਾ ਗਿਆ ਕਿ ਦਰਸ਼ਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਪਾਰਕਿੰਗ ਅਤੇ ਬੈਠਣ ਦਾ ਵਧੀਆ ਪ੍ਰਬੰਧ ਹੋਵੇਗਾ। ਇਸ ਟੂਰਨਾਮੈਂਟ ਨੂੰ ਪੀ.ਟੀ.ਸੀ. ਚੈਨਲ ਤੋਂ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ਇਸ ਲਈ ਬੀਬੀਆਂ, ਬੱਚਿਆਂ, ਬਜ਼ੁਰਗਾਂ ਅਤੇ ਅਪੰਗਾਂ ਦੇ ਬੈਠਣ ਦਾ ਖਾਸ ਪ੍ਰਬੰਧ ਕੀਤਾ ਜਾਵੇਗਾ।
ਟੂਰਨਾਮੈਂਟ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਐੱਸ.ਅਸ਼ੋਕ ਭੌਰਾ ਨੇ ਕਿਹਾ ਕਿ ਯੂਨਾਈਟਿਡ ਸਪੋਰਟਸ ਕਲੱਬ, ਰਾਜਾ ਸਵੀਟਸ, ਗੁਰਦੁਆਰਾ ਸਾਹਿਬ ਫਰੀਮਾਂਟ, ਸੈਨਹੋਜ਼ੇ, ਸਟਾਕਟਨ ਅਤੇ ਸਿੰਘ ਸਭਾ ਮਿਲਪੀਟਸ ਦੇ ਸਹਿਯੋਗ ਨਾਲ ਸਾਰਾ ਦਿਨ ਗੁਰੂ ਕਾ ਅਤੁੱਟ ਲੰਗਰ ਵਰਤੇਗਾ। ਦਰਸ਼ਕਾਂ ਨੂੰ ਹੁੰਮਹੁਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਇਸ 14ਵੇਂ ਵਿਸ਼ਵ ਕਬੱਡੀ ਕੱਪ ਦਾ ਹਿੱਸਾ ਬਣਨ ਲਈ ਇਕ ਦਿਨ ਰਾਖਵਾਂ ਰੱਖਣ ਲਈ ਕਿਹਾ ਗਿਆ। ਹੋਰ ਜਾਣਕਾਰੀ ਲਈ 510-415-3315 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article