PUNJABMAILUSA.COM

ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਭਰਤੀ ਪ੍ਰਕਿਰਿਆ ‘ਚ ਸ਼ਿਕਾਇਤਾਂ ਦਾ ਮਾਮਲਾ

ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਭਰਤੀ ਪ੍ਰਕਿਰਿਆ ‘ਚ ਸ਼ਿਕਾਇਤਾਂ ਦਾ ਮਾਮਲਾ

ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਭਰਤੀ ਪ੍ਰਕਿਰਿਆ ‘ਚ ਸ਼ਿਕਾਇਤਾਂ ਦਾ ਮਾਮਲਾ
March 14
18:30 2018

ਨਵਜੋਤ ਸਿੰਘ ਸਿੱਧੂ ਵੱਲੋਂ ਭਰਤੀ ਪ੍ਰਕਿਰਿਆ ਰੋਕਣ ਦੇ ਆਦੇਸ਼, ਮੁੱਖ ਵਿਜੀਲੈਂਸ ਅਧਿਕਾਰੀ ਨੂੰ ਜਾਂਚ ਦੇ ਹੁਕਮ ਦਿੱਤੇ
ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਚੱਲ ਰਹੀ ਭਰਤੀ ਪ੍ਰਕਿਰਿਆ ਸਬੰਧੀ ਮਿਲੀਆਂ ਕੁੱਝ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਇਸ ਭਰਤੀ ਪ੍ਰਕਿਰਿਆ ‘ਤੇ ਤੁਰੰਤ ਰੋਕ ਲਾਉਂਦਿਆਂ ਸਾਰੇ ਮਾਮਲੇ ਦੀ ਜਾਂਚ ਮੁੱਖ ਵਿਜੀਲੈਂਸ ਅਧਿਕਾਰੀ ਨੂੰ ਸੌਂਪੀ ਹੈ। ਸਥਾਨਕ ਸਰਕਾਰਾਂ ਵਿਭਾਗ ਅਧੀਨ ਚੱਲਦੇ ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਭਰਤੀ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਟੈਸਟ ਲਿਆ ਗਿਆ ਸੀ ਅਤੇ ਹਾਲ ਹੀ ਵਿੱਚ ਇਸ ਦਾ ਨਤੀਜਾ ਐਲਾਨਿਆ ਸੀ। ਇਸ ਨਤੀਜੇ ਦੇ ਆਧਾਰ ‘ਤੇ ਹੀ ਇਹ ਭਰਤੀ ਕੀਤੀ ਜਾਣੀ ਸੀ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਕੋਲ ਕੁਝ ਵਿਦਿਆਰਥੀਆਂ ਦੇ ਮਾਪਿਆਂ, ਸਾਬਕਾ ਵਿਧਾਇਕਾਂ ਅਤੇ ਮੀਡੀਆ ਕਰਮੀਆਂ ਰਾਹੀਂ ਸ਼ਿਕਾਇਤਾਂ ਮਿਲੀਆਂ ਸਨ ਕਿ ਸ਼ਿਵਾਲਿਕ ਕਾਲਜ ਆਫ ਫਾਰਮੇਸੀ, ਨਯਾ ਨੰਗਲ ਵਿਖੇ ਚੱਲ ਰਹੀ ਭਰਤੀ, ਜਿਸ ਦਾ ਟੈਸਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਲਿਆ ਗਿਆ ਸੀ, ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਨੂੰ ਦੇਖਦਿਆਂ ਉਨ੍ਹਾਂ ਵਿਭਾਗ ਨੂੰ ਚੱਲ ਰਹੀ ਭਰਤੀ ਪ੍ਰਕਿਰਿਆ ਤੁਰੰਤ ਰੋਕਣ ਦੇ ਆਦੇਸ਼ ਦਿੰਦਿਆਂ ਸਾਰੇ ਮਾਮਲੇ ਦੀ ਡੂੰਘਾਈ ਵਿੱਚ ਜਾਂਚ ਕਰਵਾਉਣ ਦਾ ਜ਼ਿੰਮਾ ਮੁੱਖ ਵਿਜੀਲੈਂਸ ਅਧਿਕਾਰੀ ਨੂੰ ਸੌਂਪਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸ. ਸਿੱਧੂ ਨੇ ਕਿਹਾ ਕਿ ਉਹ ਪ੍ਰੈਸ ਦੇ ਜ਼ਰੀਏ ਸਾਰੇ ਉਮੀਦਵਾਰਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਉਮੀਦਵਾਰਾਂ ਨੂੰ ਪੂਰਨ ਇਨਸਾਫ ਮਿਲੇਗਾ। ਉਨ੍ਹਾਂ ਕਿਹਾ ਕਿ ਯੋਗਤਾ ਦੇ ਮੱਦੇਨਜ਼ਰ ਮੈਰਿਟ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਹਰੇਕ ਉਮੀਦਵਾਰ ਨਾਲ ਨਿਆਂ ਹੋਵੇਗਾ। ਉਨ੍ਹਾਂ ਕਿਹਾ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੁੰਦੀ, ਉਦੋਂ ਤੱਕ ਸਾਰੀ ਭਰਤੀ ਪ੍ਰਕਿਰਿਆ ਉਪਰ ਰੋਕ ਰਹੇਗੀ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸਰਕਾਰੀ ਵਿਭਾਗਾਂ ਦੀ ਭਰਤੀ ਸਬੰਧੀ ਟੈਸਟ ਵੇਲੇ ਵੀ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਭਰਤੀ ਲਈ ਉਮੀਦਵਾਰਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਉਹ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਰੇ ਮਾਮਲੇ ਦੀ ਪੂਰੀ ਜਾਂਚ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਕਿਸੇ ਵੀ ਉਮੀਦਵਾਰ ਨੂੰ ਸ਼ੱਕ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰੇਕ ਉਮੀਦਵਾਰ ਨੂੰ ਪੂਰਾ ਇਨਸਾਫ ਮਿਲੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article