15ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਸੈਸ਼ਨ 13 ਤੋਂ

December 06
07:43
2018
ਚੰਡੀਗੜ੍ਹ, 6 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 6ਵਾਂ ਇਜਲਾਸ 13 ਦਸੰਬਰ, 2018 ਨੂੰ ਬੁਲਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਸਮਾਗਮ 13 ਦਸੰਬਰ, 2018 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।