PUNJABMAILUSA.COM

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

 Breaking News

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ
August 14
10:12 2019

ਦੁਨੀਆਂ ਭਰ ਦੇ ਸੁਪਰ ਸਟਾਰ ਹੋਣਗੇ ਕਬੱਡੀ ਕੱਪ ਦਾ ਸ਼ਿੰਗਾਰ : ਸੰਦੀਪ, ਮੰਗੀ
ਯੂਨੀਅਨ ਸਿਟੀ, 14 ਅਗਸਤ (ਪੰਜਾਬ ਮੇਲ)– ਯੂਨਾਈਟਿਡ ਸਪੋਰਟਸ ਕਲੱਬ ਦੇ 15 ਸਤੰਬਰ, ਦਿਨ ਐਤਵਾਰ ਨੂੰ ਸਥਾਨਕ ਲੋਗਨ ਹਾਈ ਸਕੂਲ ਵਿਖੇ ਮੇਜਰ ਲੀਗ ਕਬੱਡੀ ਫੈਡਰੇਸ਼ਨ ਦੇ ਸਹਿਯੋਗ ਨਾਲ ਹੋਣ ਵਾਲੇ 15ਵੇਂ ਵਿਸ਼ਵ ਕਬੱਡੀ ਕੱਪ ਸਬੰਧੀ ਬੋਲਦਿਆਂ ਕਲੱਬ ਦੇ ਪ੍ਰਧਾਨ ਸ. ਜੁਗਰਾਜ ਸਿੰਘ ਸਹੋਤਾ ਅਤੇ ਵਿੱਤ ਸਕੱਤਰ ਨਰਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਖੇਡ ਮੇਲੇ ਲਈ ਹਰ ਵਰਗ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਨਾਲੋਂ ਇਸ ਵਾਰ ਸੰਗਤਾਂ ਦੇ ਉਤਸ਼ਾਹ ਨੂੰ ਵੇਖਦਿਆਂ ਰਿਕਾਰਡਤੋੜ ਇਕੱਠ ਹੋਣ ਦੀ ਆਸ ਬਣੀ ਹੈ। ਸਹੋਤਾ ਭਰਾਵਾਂ ਨੇ ਇਹ ਵੀ ਕਿਹਾ ਕਿ ਕਲੱਬ ਵਲੋਂ ਵਿਸ਼ਵ ਕੱਪ ਦੇ ਪ੍ਰਬੰਧਾਂ ਵਿਚ ਕੋਈ ਵੀ ਕਮੀ ਪੇਸ਼ੀ ਨਹੀਂ ਆਉਣ ਦਿੱਤੀ ਅਤੇ ਦਰਸ਼ਕਾਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾਵੇਗਾ। ਖਾਣ-ਪੀਣ, ਬੈਠਣ-ਉੱਠਣ ਅਤੇ ਪਾਰਕਿੰਗ ਦਾ ਪ੍ਰਬੰਧ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਫਿਰ ਵੀ ਇਸ ਇਤਿਹਾਸਕ ਕਬੱਡੀ ਕੱਪ ਨੂੰ ਵੇਖਣ ਲਈ ਸਮੂਹ ਪੰਜਾਬੀਆਂ, ਕਬੱਡੀ ਪ੍ਰੇਮੀਆਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਉਹ ਇਕ ਦਿਨ ਯੂਨਾਈਟਿਡ ਸਪੋਰਟਸ ਕਲੱਬ ਲਈ ਰਾਖਵਾਂ ਰੱਖਣ ਅਤੇ ਕਬੱਡੀ ਦੇ ਲੇਖੇ ਲਾਉਣ, ਕਿਉਂਕਿ ਇਹ ਨਾ ਸਿਰਫ ਕਬੱਡੀ ਦਾ ਮਹਾਂ ਕੁੰਭ ਹੈ, ਸਗੋਂ ਭਾਈਚਾਰਕ ਸਾਂਝ, ਏਕਤਾ ਤੇ ਵਿਰਾਸਤੀ ਪ੍ਰੰਪਰਾਵਾਂ ਨੂੰ ਜਿਉਂਦੇ ਰੱਖਣ ਦੀ ਵਿਵਸਥਾ ਵੀ ਹੈ। ਸਵੇਰੇ 9 ਵਜੇ ਤੋਂ ਦੇਰ ਸ਼ਾਮ ਤੱਕ ਇਕ ਪਲ ਵੀ ਦਰਸ਼ਕ ਕਬੱਡੀ ਦੇ ਨਿਵੇਕਲੇ ਰੰਗ ਵੇਖਣ ਤੋਂ ਵਿਰਵੇਂ ਨਹੀਂ ਹੋਣਗੇ। ਨਾਮੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਮੰਗੀ ਬੱਗਾ ਪਿੰਡ ਨੇ ਕਿਹਾ ਕਿ ਮੇਜਰ ਲੀਗ ਕਬੱਡੀ ਫੈਡਰੇਸ਼ਨ ਦੇ ਸਹਿਯੋਗ ਨਾਲ ਇਹ ਪਹਿਲਾ ਵੱਡਾ ਅਮਰੀਕਾ ਦੀ ਧਰਤੀ ‘ਤੇ ਹੋਣ ਵਾਲਾ ਵਿਸ਼ਵ ਕਬੱਡੀ ਕੱਪ ਹੋਵੇਗਾ, ਜਿਸ ਵਿਚ ਦੁਨੀਆਂ ਭਰ ਦੇ ਧੁਨੰਤਰ ਤੇ ਸੁਪਰ ਸਟਾਰ ਕਬੱਡੀ ਖਿਡਾਰੀ ਆਪਣੀ ਕਬੱਡੀ ਖੇਡ ਦੇ ਜੌਹਰ ਦਿਖਾਉਣਗੇ। ਮੁਕੰਮਲ ਰੂਪ ਵਿਚ ਇਹ ਡਰੱਗ ਫ੍ਰੀ ਕਬੱਡੀ ਕੱਪ ਹੋਵੇਗਾ। ਸੰਦੀਪ ਨੰਗਰ ਅੰਬੀਆਂ ਅਤੇ ਮੰਗੀ ਬੱਗਾ ਪਿੰਡ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਇਸ ਖੇਡ ਮੇਲੇ ਦਾ ਹਿੱਸਾ ਬਣੋ ਅਤੇ ਕਬੱਡੀ ਦੇ ਉੱਜਲ ਭਵਿੱਖ ਲਈ ਨਵੀਆਂ ਲੀਹਾਂ ਪਾਉਣ ਦੀ ਪ੍ਰੰਪਰਾ ‘ਤੇ ਮੋਹਰ ਲਗਾਓ।
ਕੈਪਸ਼ਨ
ਜੁਗਰਾਜ ਸਿੰਘ ਸਹੋਤਾ, ਨਰਿੰਦਰ ਸਿੰਘ ਸਹੋਤਾ, ਸੰਦੀਪ ਨੰਗਲ ਅੰਬੀਆਂ, ਮੰਗੀ ਬੱਗਾ ਪਿੰਡ

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ