PUNJABMAILUSA.COM

15 ਨੂੰ ਆਪ ਬਾਦਲ ਸਰਕਾਰ ਖਿਲਾਫ਼ ਨਿਕਲੇਗੀ ਸੜਕਾਂ ‘ਤੇ

15 ਨੂੰ ਆਪ ਬਾਦਲ ਸਰਕਾਰ ਖਿਲਾਫ਼ ਨਿਕਲੇਗੀ ਸੜਕਾਂ ‘ਤੇ

15 ਨੂੰ ਆਪ ਬਾਦਲ ਸਰਕਾਰ ਖਿਲਾਫ਼ ਨਿਕਲੇਗੀ ਸੜਕਾਂ ‘ਤੇ
December 09
10:15 2015

30
ਚੰਡੀਗੜ੍ਹ, 9 ਦਸੰਬਰ (ਪੰਜਾਬ ਮੇਲ) – ਆਮ ਆਦਮੀ ਪਾਰਟੀ (ਆਪ) ਨੇ ਵੀ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਉਲੀਕੀਆਂ ਰੈਲੀਆਂ ਵਾਲੇ ਦਿਨ 15 ਦਸੰਬਰ ਨੂੰ ਬਾਦਲ ਸਰਕਾਰ ਦੀਆਂ ਕਥਿੱਤ ਭ੍ਰਿਸ਼ਟ ਅਤੇ ਜਬਰ ਭਰੀਆਂ ਨੀਤੀਆਂ ਵਿਰੁੱਧ ਪੰਜਾਬ ‘ਚ ਸੜਕਾਂ ‘ਤੇ ਨਿਕਲਣ ਦਾ ਐਲਾਨ ਕਰਕੇ ਪੰਜਾਬ ਦੀ ਸਿਆਸਤ ਨੂੰ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ। ‘ਆਪ’ ਵੱਲੋਂ ਇਹ ਐਲਾਨ ਕਰਨ ਦੇ ਨਾਲ ਹੀ ਪੰਜਾਬ ਦੀਆਂ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ‘ਆਪ’ ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਕੌਮੀ ਆਰਗੇਨਾਈਜ਼ਰ ਦੁਰਗੇਸ਼ ਪਾਠਕ, ਪੰਜਾਬ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਮਹਿਲਾ ਵਿੰਗ ਦੀ ਪ੍ਰਧਾਨ ਬਲਜਿੰਦਰ ਕੌਰ, ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਅਤੇ ਕਾਨੂੰਨੀ ਸੈੱਲ ਦੇ ਚੇਅਰਮੈਨ ਹਿੰਮਤ ਸਿੰਘ ਸ਼ੇਰਗਿੱਲ ਨੇ 15 ਦਸੰਬਰ ਨੂੰ ਬਾਦਲ ਸਰਕਾਰ ਵਿਰੁੱਧ ਸਮੂਹ ਜ਼ਿਲ੍ਹਿਆਂ ‘ਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਅੱਜ ਪੰਜਾਬ ਵਿਚ ‘ਆਪ’ ਨੰਬਰ ਇੱਕ ਸਿਆਸੀ ਪਾਰਟੀ ਹੈ ਅਤੇ ਬਿਨਾਂ ਕਿਸੇ ਨਾਲ ਗੱਠਜੋੜ ਕੀਤਿਆਂ ਪਾਰਟੀ 117 ਸੀਟਾਂ ਉਪਰ ਚੋਣ ਲੜ ਕੇ ਦਿੱਲੀ ਵਾਲਾ ਇਤਿਹਾਸ ਦੁਹਰਾਏਗੀ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 14 ਜਨਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ‘ਚ ਪੁੱਜ ਕੇ ਚੋਣ ਮੁਹਿੰਮ ਵਿੱਢਣਗੇ ਅਤੇ ਉਹ ਚੋਣਾਂ ਤੋਂ 6 ਮਹੀਨੇ ਪਹਿਲਾਂ ਪੰਜਾਬ ‘ਚ ਪੱਕੇ ਡੇਰੇ ਲਾ ਕੇ ਚੋਣ ਪ੍ਰਚਾਰ ਦੀ ਅਗਵਾਈ ਕਰਨਗੇ। ਸ਼੍ਰੀ ਸੰਜੇ ਸਿੰਘ ਨੇ ਬਾਦਲ ਸਰਕਾਰ ਵਿਰੁੱਧ ਸਿੱਧਾ ਮੋਰਚਾ ਖੋਲ੍ਹਦਿਆਂ ਦੋਸ਼ ਲਾਇਆ ਕਿ ਰਾਜ ਵਿਚ ਚੱਲ ਰਹੇ ਡਰੱਗ ਮਾਫੀਆ, ਲੈਂਡ ਮਾਫੀਆ, ਭ੍ਰਿਸ਼ਟਾਚਾਰ, ਗੁੰਡਾਗਰਦੀ, ਪੁਲਿਸ ਤਸ਼ੱਦਦ ਅਤੇ ਝੂਠੇ ਮੁਕਾਬਲਿਆਂ ਦੀ ਸਰਪ੍ਰਸਤੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। ਸੰਜੇ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਰਟੀ ਨੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨਾ ਲੜਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਮਿਸ਼ਨ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਾਉਣਾ ਹੈ ਅਤੇ ਇੱਕੋ ਵਾਰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੀ ਮੈਦਾਨ ਵਿਚ ਨਿੱਤਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article