PUNJABMAILUSA.COM

16 ਸਾਲਾ ਲੜਕੀ ਨੇ ਕੀਤਾ ਦਾਦਾ-ਦਾਦੀ ਦਾ ਕਤਲ

16 ਸਾਲਾ ਲੜਕੀ ਨੇ ਕੀਤਾ ਦਾਦਾ-ਦਾਦੀ ਦਾ ਕਤਲ

16 ਸਾਲਾ ਲੜਕੀ ਨੇ ਕੀਤਾ ਦਾਦਾ-ਦਾਦੀ ਦਾ ਕਤਲ
April 22
09:30 2017

amrican
ਜੌਰਜੀਆ, 22 ਅਪ੍ਰੈਲ (ਪੰਜਾਬ ਮੇਲ)- ਜੌਰਜੀਆ ਵਿਚ ਪੁਲਿਸ ਨੇ ਇਕ 16 ਸਾਲਾ ਲੜਕੀ ਨੂੰ ਉਸ ਦੇ ਪ੍ਰੇਮੀ ਦੇ ਨਾਲ ਦਾਦਾ-ਦਾਦੀ ਦੇ ਕਤਲ ਦੇ ਦੋਸ਼ ਵਿਚ ਕੋਰਟ ਵਿਚ ਪੇਸ਼ ਕੀਤਾ ਜਿੱਥੇ ਲੜਕੀ ਨੇ ਅਪਣਾ ਜੁਰਮ ਕਬੂਲ ਕਰ ਲਿਆ ਹੈ ਲੇਕਿਨ ਪ੍ਰੇਮੀ ਨੇ ਇਸ ਤੋਂ ਇਨਕਾਰ ਕਰ ਦਿੱਤਾ। ਪੁਲਿਸ ਮੁਤਾਬਕ ਜੌਰਜੀਆ ਦੇ ਲਾਵਰੇਂਸੇਵਿਲ ਇਲਾਕੇ ਵਿਚ ਰਹਿਣ ਵਾਲੀ ਸਸਾਂਦਰਾ ਕੈਸੀ ਨੇ 6 ਅਪ੍ਰੈਲ 2016 ਨੂੰ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਸਸਾਂਦਰਾ ਨੇ ਅਪਣੇ ਪ੍ਰੇਮੀ ਜੌਨੀ ਰਾਈਡਰ ਨੂੰ ਰਾਤ ਨੂੰ ਬੁਲਾਇਆ। ਉਸ ਦੇ ਦਾਦਾ-ਦਾਦੀ ਸੁੱਤੇ ਪਏ ਸੀ। ਇਸੇ ਦੌਰਾਨ ਦੋਵਾਂ ਨੇ ਬੇਸਬਾਲ ਬੈਟ ਨਾਲ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੋਵਾਂ ਨੇ ਦਾਦਾ-ਦਾਦੀ ਦਾ ਗਲ਼ਾ ਵੀ ਰੇਤ ਦਿੱਤਾ ਅਤੇ ਮ੍ਰਿਤਕਾਂ ਦੀ ਪੌਲੀਥੀਨ ਵਿਚ ਪਾ ਕੇ ਬੈਡਰੂਮ ਵਿਚ ਲੁਕਾ ਦਿੱਤਾ ਸੀ। ਦੂਜੇ ਦਨਿ ਅਪਣੇ ਦੋਸਤਾਂ ਨੂੰ ਘਰ ਵਿਚ ਪਾਰਟੀ ਦੇ ਲਈ ਸੱਦਿਆ ਅਤੇ ਰੱਜ ਕੇ ਸ਼ਰਾਬ ਪੀਤੀ ਸੀ। ਇਸ ਤੋਂ ਬਾਅਦ ਦੋਵੇਂ ਕਰੀਬ ਚਾਰ-ਪੰਜ ਦਿਨਾਂ ਤੱਕ ਘਰ ਵਿਚ ਹੀ ਰਹੇ ਅਤੇ ਲਾਸ਼ ਦੀ ਬਦਬੂ ਮਿਟਾਉਣ ਦੇ ਲਈ ਪਰਫਿਊਮ ਦੀ ਵਰਤੋਂ ਕਰਦੇ ਰਹੇ। ਲੜਕੀ ਨੇ ਕਤਲ ਦਾ ਕਾਰਨ ਦੱਸਿਆ ਕਿ ਉਹ ਅਪਣੇ ਦਾਦਾ ਤੇ ਦਾਦੀ ਕੋਲੋਂ ਤੰਗ ਆ ਚੁੱਕੀ ਸੀ ਕਿਉਂਕਿ ਉਹ ਉਸ ਦੇ ਪ੍ਰੇਮੀ ਅਤੇ ਦੋਸਤਾਂ ਦੇ ਨਾਲ ਮੌਜ ਮਸਤੀ ਕਰਨ ਤੋਂ ਰੋਕਦੇ ਸੀ। ਮਾਮਲੇ ਦਾ ਖੁਲਾਸਾ ਤਦ ਹੋਇਆ ਜਦੋਂ ਗੁਆਂਢੀਆਂ ਨੂੰ ਕੁਝ ਦਿਨਾਂ ਤੋਂ ਦਾਦਾ-ਦਾਦੀ ਨਜ਼ਰ ਨਹੀਂ ਆਏ। ਇਕ ਗੁਆਂਢੀ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਿਸ ਜਦ ਮੌਕੇ ‘ਤੇ ਪਹੁੰਚੀ ਤਾਂ ਸਸਾਂਦਰਾ ਨੇ ਗੇਟ ਨਹੀਂ ਖੋਲ੍ਹਿਆ। ਪੁਲਿਸ ਨੂੰ ਲੱਗਾ ਕਿ ਘਰ ਵਿਚ ਕੋਈ ਨਹੀਂ ਹੈ। ਇਸ ਤੋਂ ਬਾਅਦ ਪੁਲਿਸ ਦੂਜੇ ਦਿਨ ਮੁੜ ਘਰ ਪਹੁੰਚੀ ਤਦ ਵੀ ਘਰ ਦੇ ਅੰਦਰ ਤੋਂ ਕੋਈ ਆਵਾਜ਼ ਨਹੀਂ ਆਈ। ਘਰ ਦੇ ਅੰਦਰ ਤੋਂ ਬਦਬੂ ਆਈ ਤਾਂ ਪੁਲਿਸ ਦਰਵਾਜ਼ਾ ਤੋੜ ਕੇ ਅੰਦਰ ਆਈ। ਮ੍ਰਿਤਕ ਦੇਹ ਬਰਾਮਦ ਕੀਤੀ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਪੁਲਿਸ ਦੇ ਘਰ ਆਉਣ ਤੋਂ ਬਾਅਦ ਉਹ ਸਮਝ ਗਈ ਕਿ ਹੁਣ ਫੜੀ ਜਾਵੇਗੀ। ਇਸ ਦੇ ਚਲਦੇ ਉਹ ਪ੍ਰੇਮੀ ਦੇ ਨਾਲ ਸ਼ਹਿਰ ਛੱਡ ਕੇ ਭੱਜ ਗਈ। ਜਨਵਰੀ ਵਿਚ ਲੜਕੀ ਨੂੰ ਪ੍ਰੇਮੀ ਸਮੇਤ ਕਾਬੂ ਕਰ ਲਿਆ ਗਿਆ। ਬੀਤੇ ਦਿਨ ਦੋਵਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ। ਲੜਕੀ ਨੇ ਕਤਲ ਦਾ ਦੋਸ਼ ਕਬੂਲ ਕਰ ਲਿਆ ਜਦ ਕਿ ਉਸ ਦੇ ਪ੍ਰੇਮੀ ਨੇ ਕਤਲ ਵਿਚ ਸ਼ਾਮਲ ਹੋਣ ਦੀ ਗੱਲ ਤੋਂ ਇਨਕਾਰ ਕੀਤਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article