PUNJABMAILUSA.COM

18 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਮਿਲੇਗੀ ਅਮਰੀਕੀ ਨਾਗਰਿਕਤਾ

 Breaking News

18 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਮਿਲੇਗੀ ਅਮਰੀਕੀ ਨਾਗਰਿਕਤਾ

18 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਮਿਲੇਗੀ ਅਮਰੀਕੀ ਨਾਗਰਿਕਤਾ
January 31
10:22 2018

ਵਾਸ਼ਿੰਗਟਨ, 31 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇੰਮੀਗ੍ਰੇਸ਼ਨ ਯੋਜਨਾ ਨਾਲ 18 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸਿਟੀਜ਼ਨਸ਼ਿਪ ਮਿਲ ਜਾਵੇਗੀ, ਜਿਨ੍ਹਾਂ ‘ਚੋਂ ਜ਼ਿਆਦਾਤਰ ਨਾਬਾਲਿਗ ਉਮਰ ਦੇ ਅਮਰੀਕਾ ਪੁੱਜੇ ਪ੍ਰਵਾਸੀ ਹਨ। ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੱਕੇ ਹੋਣ ਮਗਰੋਂ ਜੇ ਕੋਈ ਪ੍ਰਵਾਸੀ ਗੰਭੀਰ ਅਪਰਾਧ ਕਰਦਾ ਹੈ ਜਾਂ ਕੌਮੀ ਸੁਰੱਖਿਆ ਲਈ ਖਤਰਾ ਬਣਦਾ ਹੈ, ਤਾਂ ਉਸ ਦੀ ਸਿਟੀਜ਼ਨਸ਼ਿਪ ਰੱਦ ਕਰ ਦਿੱਤੀ ਜਾਵੇਗੀ। ਤਾਜ਼ਾ ਯੋਜਨਾ ‘ਚ ਪ੍ਰਵਾਸੀਆਂ ਦੇ ਮਾਪਿਆਂ ਨੂੰ ਪੱਕਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਧਿਕਾਰੀਆਂ ਮੁਤਾਬਕ ਯੋਜਨਾ ਨੂੰ ਰਸਮੀ ਤੌਰ ‘ਤੇ ਪੇਸ਼ ਕੀਤਾ ਜਾਣ ਤੋਂ ਪਹਿਲਾਂ ਉਹ ਇਸ ਬਾਰੇ ‘ਚ ਕਿਸੇ ਨਾਲ ਗੱਲਬਾਤ ਕਰਨ ਲਈ ਅਧਿਕਾਰਤ ਨਹੀਂ ਹਨ। ਡੈਮੋਕ੍ਰੇਟਿਕ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਡੋਨਾਲਡ ਟਰੰਪ ਵੱਲੋਂ ਇੰਮੀਗ੍ਰੇਸ਼ਨ ਯੋਜਨਾ ਪੇਸ਼ ਕੀਤੇ ਜਾਣ ਦੀ ਖਬਰ ਤੋਂ ਉਹ ਬਹੁਤ ਖੁਸ਼ ਹਨ। ਇਹ ਤਜਵੀਜ਼ ਡੋਨਾਲਡ ਟਰੰਪ ਵੱਲੋਂ ਪੈਰ ਪਿੱਛੇ ਖਿੱਚਣ ਦੇ ਸੰਕੇਤ ਹਨ, ਜਿਨ੍ਹਾਂ ਨੇ ਬਰਾਕ ਓਬਾਮਾ ਦੇ ਕਾਰਜਕਾਲ ਵੇਲੇ ਸ਼ੁਰੂ ਕੀਤੀ ਗਈ ਇੰਮੀਗ੍ਰੇਸ਼ਨ ਯੋਜਨਾ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ।
2017 ਦੇ ਆਖਿਰ ‘ਚ ਪ੍ਰਵਾਸੀਆਂ ਨੂੰ ਵਰਕ ਪਰਮਿਟ ਜਾਰੀ ਕਰਨ ਬਾਰੇ ਆਈ ਇਕ ਰਿਪੋਰਟ ‘ਚ ਕਿਹਾ ਗਿਆ ਸੀ ਕਿ ਕਿਹੜੇ ਪ੍ਰਵਾਸੀਆਂ ਨੂੰ ਵਰਕ ਪਰਮਿਟ ਜਾਰੀ ਕਰਨਾ ਹੈ ਅਤੇ ਕਿਹੜਿਆਂ ਨੂੰ ਨਹੀਂ। ਇਸ ਦਾ ਦਾਰੋਮਦਾਰ ਫੈਡਰਲ ਅਧਿਕਾਰੀਆਂ ਦੀ ਮਰਜ਼ੀ ‘ਤੇ ਨਿਰਭਰ ਕਰਦਾ ਹੈ। ਅੰਕੜਿਆਂ ਮੁਤਾਬਕ ਸਰਕਾਰ ਨੇ 2017 ਦੇ ਪਹਿਲੇ 10 ਮਹੀਨੇ ਦੌਰਾਨ 1.60 ਲੱਖ ਪ੍ਰਤੀ ਮਹੀਨਾ ਦੇਣ ਵਾਲੇ ਦਸਤਾਵੇਜ਼ ਜਾਰੀ ਕੀਤੇ। ਪੂਰੇ ਸਾਲ ਦਾ ਅੰਕੜਾ ਜੋੜਿਆ ਜਾਵੇ, ਤਾਂ ਵਰਕ ਪਰਮਿਟ ਹਾਸਲ ਕਰਨ ਵਾਲੇ ਪ੍ਰਵਾਸੀਆਂ ਦੀ ਗਿਣਤੀ 20 ਲੱਖ ਤੋਂ ਵਧ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article