PUNJABMAILUSA.COM

18 ਸਤੰਬਰ ਨੂੰ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਸਬੰਧੀ ਯੂਨਾਈਟਿਡ ਸਪੋਰਟਸ ਕਲੱਬ ਦੀ ਹੋਈ ਅਹਿਮ ਮੀਟਿੰਗ

18 ਸਤੰਬਰ ਨੂੰ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਸਬੰਧੀ ਯੂਨਾਈਟਿਡ ਸਪੋਰਟਸ ਕਲੱਬ ਦੀ ਹੋਈ ਅਹਿਮ ਮੀਟਿੰਗ

18 ਸਤੰਬਰ ਨੂੰ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਸਬੰਧੀ ਯੂਨਾਈਟਿਡ ਸਪੋਰਟਸ ਕਲੱਬ ਦੀ ਹੋਈ ਅਹਿਮ ਮੀਟਿੰਗ
August 17
10:16 2016

3
ਵਾਟਸਨਵਿੱਲ, 17 ਅਗਸਤ (ਐੱਸ. ਅਸ਼ੋਕ ਭੌਰਾ/ਪੰਜਾਬ ਮੇਲ) – ਯੂਨਾਈਟਿਡ ਸਪੋਰਟਸ ਕਲੱਬ ਕੈਲੀਫੋਰਨੀਆ ਵਲੋਂ 18 ਸਤੰਬਰ ਦਿਨ ਐਤਵਾਰ ਨੂੰ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ 12ਵੇਂ ਵਿਸ਼ਵ ਕਬੱਡੀ ਕੱਪ ਸਬੰਧੀ ਵਿਸ਼ੇਸ਼ ਮੀਟਿੰਗ ਇਥੇ ਕਲੱਬ ਦੇ ਚੇਅਰਮੈਨ ਮੱਖਣ ਸਿੰਘ ਬੈਂਸ ਅਤੇ ਸਰਪ੍ਰਸਤ ਸ. ਅਮੋਲਕ ਸਿੰਘ ਗਾਖਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਅਹਿਮ ਫੈਸਲਾ ਲਿਆ ਗਿਆ ਕਿ ਇਸ ਵਾਰ ਦੇ ਕਬੱਡੀ ਕੱਪ ਨੂੰ ਹੋਰ ਵੀ ਵਧੇਰੇ ਦਿਲਚਸਪ ਬਣਾਉਣ ਲਈ ਇਸ ਨੂੰ ਭਾਰਤੀ ਚੈਨਲਾਂ ਤੋਂ ਵਿਖਾਉਣ ਅਤੇ ਪੰਜਾਬੀ ਪ੍ਰਿੰਟ ਮੀਡੀਆ ਵਿਚ ਕਵਰੇਜ ਲਈ ਉਚੇਚੇ ਯਤਨ ਵੀ ਕੀਤੇ ਜਾਣਗੇ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸ. ਮੱਖਣ ਸਿੰਘ ਬੈਂਸ ਨੇ ਕਿਹਾ ਕਿ ਕਬੱਡੀ ਨਾਲ ਜੁੜੀਆਂ ਸ਼ਖਸੀਅਤਾਂ ਨੂੰ ਵਿਸ਼ਵ ਭਰ ਵਿਚ ਉਚੇਚੇ ਤੌਰ ‘ਤੇ ਸੱਦਾ ਪੱਤਰ ਭੇਜੇ ਜਾ ਰਹੇ ਹਨ। ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖਾਸ ਤੌਰ ‘ਤੇ ਮਾਂ ਖੇਡ ਕਬੱਡੀ ਨੂੰ ਯੋਗ ਥਾਂ ਦੁਆਉਣ ਵਿਚ ਯਤਨਸ਼ੀਲ ਮੀਡੀਆ ਕਰਮੀਆਂ ਦਾ ਵੀ ਉਚੇਚੇ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਕਲੱਬ ਦਾ ਅਹਿਮ ਹਿੱਸਾ ਅਤੇ ਪੰਜਾਬ ਵਿਚ ਸਪੋਰਟਸ ਕਲੱਬ ਦੀਆਂ ਸਰਗਰਮੀਆਂ ਨੂੰ ਵੇਖਣ ਵਾਲੇ ਨੱਥਾ ਸਿੰਘ ਗਾਖਲ ਇਸ ਖੇਡ ਮੇਲੇ ਵਿਚ ਆਪਣੀਆਂ ਸੇਵਾਵਾਂ ਦੇਣ ਲੈਣ ਲਈ ਕੈਲੀਫੋਰਨੀਆ ਪਹੁੰਚ ਚੁੱਕੇ ਹਨ। ਸ. ਅਮੋਲਕ ਸਿੰਘ ਗਾਖਲ ਨੇ ਸਮੂਹ ਪੰਜਾਬੀਆਂ ਨੂੰ ਜਿੱਥੇ ਇਸ ਵਾਰ ਦੇ ਕਬੱਡੀ ਕੱਪ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ, ਉਥੇ ਉਨ੍ਹਾਂ ਇਹ ਵੀ ਕਿਹਾ ਕਿ ਕੈਲੀਫੋਰਨੀਆਂ ਵਿਚ ਹੀ ਨਹੀਂ, ਬਲਕਿ ਅਮਰੀਕਾ ਭਰ ਵਿਚ ਖੇਡ ਮੇਲਿਆਂ ਅਤੇ ਕਬੱਡੀ ਨੂੰ ਪ੍ਰਮੋਟ ਕਰਨ ਵਾਲੀਆਂ ਸੰਸਥਾਵਾਂ ਦੇ ਨੁਮਾਇੰਦੇ, ਖਿਡਾਰੀ ਅਤੇ ਸ਼ੁੱਭ-ਚਿੰਤਕ ਨਾ ਸਿਰਫ ਖੇਡ ਮੇਲੇ ਵਿਚ ਸ਼ਿਰਕਤ ਕਰਨਗੇ, ਸਗੋਂ ਹਰ ਤਰ੍ਹਾਂ ਦਾ ਸਹਿਯੋਗ ਵੀ ਦੇ ਰਹੇ ਹਨ। ਕਬੱਡੀ ਨਾਲ ਜੁੜੇ ਨਾਮੀ ਖਿਡਾਰੀਆਂ ਦੀ ਯਕੀਨਨ ਹਾਜ਼ਰੀ ਇਸ 12ਵੇਂ ਖੇਡ ਮੇਲੇ ਦਾ ਧੰਨਭਾਗ ਬਣੇਗੀ। ਇਸ ਮੀਟਿੰਗ ਵਿਚ ਸਰਪ੍ਰਸਤ ਅਮੋਲਕ ਸਿੰਘ ਗਾਖਲ, ਚੇਅਰਮੈਨ ਮੱਖਣ ਸਿੰਘ ਬੈਂਸ, ਵਾਈਸ ਚੇਅਰਮੈਨ ਇਕਬਾਲ ਸਿੰਘ ਗਾਖਲ, ਡਾਇਰੈਕਟਰ ਪਲਵਿੰਦਰ ਸਿੰਘ ਗਾਖਲ, ਉਪ ਪ੍ਰਧਾਨ ਜੁਗਰਾਜ ਸਿੰਘ ਸਹੋਤਾ, ਖਜ਼ਾਨਚੀ ਨਰਿੰਦਰ ਸਿੰਘ ਸਹੋਤਾ ਅਤੇ ਜੀ.ਬੀ. ਐਂਟਰਟੇਨਮੈਂਟ ਦੇ ਮੁੰਬਈ ਤੋਂ ਸਲਾਹਕਾਰ ਰਾਜੇਸ਼ ਬਾਂਗਾ ਅਤੇ ਯੂਨਾਈਟਿਡ ਸਪੋਰਟਸ ਕਲੱਬ ਦੇ ਹਮਦਰਦ ਅਤੇ ਪ੍ਰਸ਼ੰਸਕ ਇਸ ਮੀਟਿੰਗ ਵਿਚ ਹਾਜ਼ਰ ਸਨ। ਯਾਦ ਰਹੇ ਕਿ ਇਹ ਵਿਸ਼ਵ ਕਬੱਡੀ ਕੱਪ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ਦੀਆਂ ਗਰਾਊਂਡਾਂ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article