PUNJABMAILUSA.COM

1900 ਪ੍ਰਵਾਸੀਆਂ ਦੀਆਂ ਵਰਕ ਪਰਮਿਟ ਨਵਿਆਉਣ ਲਈ ਆਈਆਂ ਅਰਜ਼ੀਆਂ ਰੱਦ

 Breaking News
  • ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦਾ ਦਬਦਬਾ ਹੁਣ ਵੀ ਕਾਇਮ ਹੈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਹੁਣ ਨਵੇਂ ਇੰਜੀਨੀਅਰਾਂ ਦਾ ਆਉਣਾ ਘੱਟ...
  • ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ * ਸਪੇਸਐਕਸ ਰਾਕੇਟ ‘ਚ ਜਾਣ ਦੀ ਹੈ ਯੋਜਨਾ * ਚੰਨ ‘ਤੇ ਜਾਣ ਵਾਲੇ ਹੋਣਗੇ ਪਹਿਲੇ ਵਿਅਕਤੀ ਲਾਸ ਏਂਜਲਸ, 20 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਅਰਬਪਤੀ ਯੁਸਾਕੂ ਮੇਇਜਾਵਾ ਸਪੇਸਐਕਸ ਦੇ ਬਿੱਗ ਫਾਲਕਨ...
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...

1900 ਪ੍ਰਵਾਸੀਆਂ ਦੀਆਂ ਵਰਕ ਪਰਮਿਟ ਨਵਿਆਉਣ ਲਈ ਆਈਆਂ ਅਰਜ਼ੀਆਂ ਰੱਦ

1900 ਪ੍ਰਵਾਸੀਆਂ ਦੀਆਂ ਵਰਕ ਪਰਮਿਟ ਨਵਿਆਉਣ ਲਈ ਆਈਆਂ ਅਰਜ਼ੀਆਂ ਰੱਦ
January 10
10:14 2018

ਵਾਸ਼ਿੰਗਟਨ, 10 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਸਿਟੀਜਨਸ਼ਿਪ ਅਤੇ ਇੰਮੀਗ੍ਰੇਸ਼ਨ ਵਿਭਾਗ ਨੇ ਕਬੂਲ ਕੀਤਾ ਹੈ ਕਿ 1900 ਪ੍ਰਵਾਸੀਆਂ ਦੇ ਆਰਜ਼ੀ ਵਰਕ ਪਰਮਿਟ ਨਵਿਆਉਣ ਲਈ ਆਈਆਂ ਅਰਜ਼ੀਆਂ ਦੇਰ ਨਾਲ ਪਹੁੰਚਣ ਕਾਰਨ ਰੱਦ ਕਰ ਦਿੱਤੀਆਂ ਗਈਆਂ। ਡੈਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਜ਼ ਪ੍ਰੋਗਰਾਮ (ਡਾਕਾ) ਜੋ ਮਾਰਚ ‘ਚ ਖਤਮ ਹੋ ਰਿਹਾ ਹੈ, ਦੇ ਭਵਿੱਖ ਬਾਰੇ ਅਮਰੀਕੀ ਕਾਂਗਰਸ ਵੱਲੋਂ ਵਿਚਾਰ-ਵਟਾਂਦਰਾ ਕੀਤੇ ਜਾਣ ਦਰਮਿਆਨ ਇਹ ਕਾਰਵਾਈ ਸਾਹਮਣੇ ਆਈ ਹੈ।
‘ਨਿਊਯਾਰਕ ਟਾਈਮਜ਼’ ਦੀ ਰਿਪੋਰਟ ਮੁਤਾਬਕ ਵੱਡੀ ਗਿਣਤੀ ‘ਚ ਪ੍ਰਵਾਸੀ ਪਹਿਲਾਂ ਹੀ ਆਪਣੇ ਵਰਕ ਪਰਮਿਟ ਗੁਆ ਚੁੱਕੇ ਹਨ ਅਤੇ ਅਮਰੀਕਾ ‘ਚ ਭਵਿੱਖ ਬੇਹੱਦ ਧੁੰਦਲਾ ਨਜ਼ਰ ਆਉਣ ਲੱਗਾ ਹੈ। ਮੈਨਹਟਨ ਦੇ ਇੰਮੀਗੈਂਟ ਕਮਿਊਨਿਟੀ ਲਾਅ ਸੈਂਟਰ ਦੇ ਵਕੀਲ ਮੌਰੀਸੀਓ ਨਾਰੌਨਾ ਨੇ ਕਿਹਾ ਕਿ 1900 ਦਾ ਅੰਕੜਾ ਬਹੁਤ ਵੱਡਾ ਹੈ, ਜਿਸ ਨਾਲ ਪ੍ਰਵਾਸੀਆਂ ‘ਤੇ ਮਾਰੂ ਅਸਰ ਪੈਣਾ ਲਾਜ਼ਮੀ ਹੈ। ਉਨ੍ਹਾਂ ਨੇ ਸਵਾਲੀਆਂ ਲਹਿਜ਼ੇ ‘ਚ ਕਿਹਾ ਕਿ ਡਾਕ ‘ਚ ਦੇਰੀ ਦਾ ਖਮਿਆਜ਼ਾ ਪ੍ਰਵਾਸੀ ਕਿਉ ਭੁਗਤਨ? ਇਸ ‘ਚ ਪ੍ਰਵਾਸੀਆਂ ਦਾ ਕੋਈ ਕਸੂਰ ਨਹੀਂ। ਆਪਣੀ ਇਕ ਮੁਵੱਕਲ ਦਾ ਜ਼ਿਕਰ ਕਰਦਿਆਂ ਨਾਰੌਨਾ ਨੇ ਕਿਹਾ ਕਿ ਉਸ ਦੀ ਨੌਕਰੀ ਚਲੀ ਗਈ, ਅਪਾਰਟਮੈਂਟ ਛੱਡਣਾ ਪੈ ਗਿਆ ਅਤੇ ਹੁਣ ਆਰਜ਼ੀ ਆਪਣੇ ਪਰਿਵਾਰ ਨਾਲ ਰਹਿਣ ਲਈ ਮਜ਼ਬੂਰ ਹੈ। ਸਭ ਤੋਂ ਚਿੰਤਾ ਵਾਲੀ ਗੱਲ ਮੇਰੀ ਮੁਵੱਕਲ ਦੇ ਸਿਰ ‘ਤੇ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕਣ ਲੱਗੀ ਹੈ। ਨਾਰੌਨਾ ਨੇ ਆਪਣੇ ਮੁਵੱਕਲ ਦੀ ਪਛਾਣ ਜ਼ਾਹਰ ਕਰਨ ਤੋਂ ਇਨਕਾਰ ਕਰ ਦਿੱਤਾ। ਦੇਰ ਨਾਲ ਪੁੱਜੀਆਂ ਅਰਜ਼ੀਆਂ ਦਾ ਮਾਮਲਾ ਸਭ ਤੋਂ ਪਹਿਲਾਂ ਨਵੰਬਰ 2017 ‘ਚ ਸਾਹਮਣੇ ਆਇਆ ਸੀ ਅਤੇ ਅਧਿਕਾਰੀਆਂ ਨੇ ਸ਼ੁਰੂਆਤ ‘ਚ ਕਿਹਾ ਸੀ ਕਿ ਰੱਦ ਬਿਨੈਕਾਰਾਂ ਲਈ ਕੁਝ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਰੱਦ ਅਰਜ਼ੀਆਂ ਦੀ ਗਿਣਤੀ ਬਹੁਤ ਘੱਟ ਦੱਸੀ ਗਈ ਸੀ ਪਰ ਜਦੋਂ ਚੁਣੇ ਹੋਏ ਨੁਮਾਇੰਦਿਆਂ ਨੇ ਸ਼ਿਕਾਇਤ ਕੀਤੀ ਤਾਂ ਸਮੱਸਿਆ ਦੀ ਗੰਭੀਰਤਾ ਬਾਰੇ ਪਤਾ ਲੱਗਿਆ। ਇਹ ਵੀ ਸਾਹਮਣੇ ਆਇਆ ਹੈ ਕਿ ਵਰਕ ਪਰਮਿਟ ਨਵਿਆਉਣ ਲਈ ਆਈਆਂ ਕੁਝ ਅਰਜ਼ੀਆਂ ਡਾਕ ਸੇਵਾ ਵਿਭਾਗ ਕੋਲ ਲੰਮਾ ਪਿਆ ਸਮਾਂ ਪਿਆ ਰਿਹਾ, ਜਦਕਿ ਬਾਕੀ ਸ਼ਿਕਾਗੋ, ਡਲਾਸ, ਟੈਕਸਾਸ, ਫੀਨਿਕਸ ਦੇ ਸੈਂਟਰਾਂ ‘ਚ ਸਮੇਂ ‘ਤੇ ਪੁੱਜ ਗਈਆਂ। ਪਿਛਲੇ ਹਫਤੇ ਅਮਰੀਕਾ ਦੇ ਸਿਟੀਜ਼ਨਸ਼ਿਪ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਵਿਭਾਗ ਨੇ ਕਿਹਾ ਸੀ ਕਿ 1700 ਤੋਂ ਵੱਧ ਬਿਨੈਕਾਰਾਂ ਨੂੰ ਪੱਤਰ ਭੇਜੇ ਗਏ ਅਤੇ 200 ਤੋਂ ਵੱਧ ਬਿਨੈਕਾਰਾਂ ਨੇ ਆਪਣੀਆਂ ਅਰਜ਼ੀਆਂ ਮੁੜ ਦਾਖਲ ਕਰ ਦਿੱਤੀਆਂ। ਸਿਟੀਜ਼ਨਸ਼ਿਪ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਵਿਭਾਗ ਮੁਤਾਬਕ 1.54 ਲੱਖ ਪ੍ਰਵਾਸੀ ਆਪਣੇ ਵਰਕ ਪਰਮਿਟ ਨਵਿਆਉਣ ਦੇ ਯੋਗ ਸਨ ਅਤੇ ਹੁਣ ਤਕ 1.32 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਥੇ ਦੱਸਣਾ ਬਣਦਾ ਹੈ ਕਿ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਦਾਖਲ ਹੋਏ ਬੱਚਿਆਂ ਨੂੰ ਪੱਕਾ ਕਰਨ ਲਈ ਸੱਤਾਧਾਰੀ ਰਿਪਬਲਿਕਨ ਪਾਰਟੀ ਦੇ ਸੈਨੇਟ ਮੈਂਬਰਾਂ ਟੌਮ ਟਿਲਿਸ, ਜੇਮਸ਼ ਲੈਂਕਫੋਰਡ ਅਤੇ ਓਰਿਨ ਹੈਚ ਨੇ ਹੰਭਲਾ ਮਾਰਦਿਆਂ ਬਰਾਕ ਓਬਾਮਾ ਦੇ ਕਾਰਜਕਾਲ ਦੌਰਾਨ ਲਿਆਂਦੇ ਗਏ ਡੈਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਜ਼ (ਡਾਕਾ) ਦੀ ਤਰਜ਼ ‘ਤੇ ਪਿਛਲੇ ਸਾਲ ‘ਸਕਸੀਡ ਐਕਟ’ ਪੇਸ਼ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article