PUNJABMAILUSA.COM

1984 ਸਿੱਖ ਕਤਲੇਆਮ : ਅਮਰੀਕਾ ਰਹਿੰਦੇ ਦੋ ਸਿੱਖ ਭਾਰਤ ਆ ਕੇ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਲਈ ਤਿਆਰ

1984 ਸਿੱਖ ਕਤਲੇਆਮ : ਅਮਰੀਕਾ ਰਹਿੰਦੇ ਦੋ ਸਿੱਖ ਭਾਰਤ ਆ ਕੇ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਲਈ ਤਿਆਰ

1984 ਸਿੱਖ ਕਤਲੇਆਮ : ਅਮਰੀਕਾ ਰਹਿੰਦੇ ਦੋ ਸਿੱਖ ਭਾਰਤ ਆ ਕੇ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਲਈ ਤਿਆਰ
December 15
21:32 2017

ਨਵੀਂ ਦਿੱਲੀ, 15 ਦਸੰਬਰ (ਪੰਜਾਬ ਮੇਲ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਦਾਅਵਾ ਕੀਤਾ ਕਿ ਅਮਰੀਕਾ ਰਹਿੰਦੇ ਦੋ ਸਿੱਖ ਜਸਬੀਰ ਸਿੰਘ ਤੇ ਰੇਸ਼ਮ ਸਿੰਘ, ਨਵੰਬਰ 1984 ਸਿੱਖ ਕਤਲੇਆਮ ਕੇਸਾਂ ’ਚ ਨਾਮਜ਼ਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀ ਦੇਣਾ ਚਾਹੁੰਦੇ ਹਨ। ਉਨ੍ਹਾਂ ਇਸ ਸਬੰਧੀ ਹਲਫ਼ੀਆ ਬਿਆਨ ਵੀ ਦਾਇਰ ਕੀਤਾ ਹੈ। ਫੈਡਰੇਸ਼ਨ ਮੁਖੀ ਨੇ ਸੀਬੀਆਈ ਤੇ ਵਿਸ਼ੇਸ਼ ਜਾਂਚ ਟੀਮ ਨੂੰ ਦੋਵਾਂ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਥੇ ਕਾਂਸਟੀਚਿਊਸ਼ਨ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੀਰਮੁਹੰਮਦ ਨੇ ਕਿਹਾ ਕਿ ਰੇਸ਼ਮ ਸਿੰਘ ਨਾਂ ਦਾ ਵਿਅਕਤੀ ਟਾਈਟਲਰ ਖ਼ਿਲਾਫ਼ ਧਾਰਾ 164 ਤਹਿਤ ਗਵਾਹੀ ਦੇਣ ਲਈ ਤਿਆਰ ਹੈ। ਰੇਸ਼ਮ ਸਿੰਘ ਰੋਡੇ (ਜ਼ਿਲ੍ਹਾ ਮੋਗਾ) ਪਿੰਡ ਦਾ ਮੂਲ ਵਾਸੀ ਹੈ ਤੇ ਅੱਜਕੱਲ੍ਹ ਅਮਰੀਕਾ ਰਹਿੰਦਾ ਹੈ। ਇਸੇ ਤਰ੍ਹਾਂ ਜਾਨ ਦਾ ਖ਼ੌਫ਼ ਹੋਣ ਦੇ ਬਾਵਜੂਦ ਕੈਲੇਫੋਰਨੀਆ ਰਹਿੰਦਾ ਜਸਵੀਰ ਸਿੰਘ ਭਾਰਤ ਆ ਕੇ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਲਈ ਤਿਆਰ ਹੈ। ਰੇਸ਼ਮ ਸਿੰਘ ਨੇ 1 ਨਵੰਬਰ, 1984 ਨੂੰ ਗੁਰਦੁਆਰਾ ਪੁਲ ਬੰਗਸ਼ ਵਿਖੇ ਟਾਈਟਲਰ ਨੂੰ ਭੜਕੀ ਭੀੜ ਦੀ ਅਗਵਾਈ ਕਰਦੇ ਅਤੇ ‘ਖ਼ੂਨ ਦਾ ਬਦਲਾ ਖ਼ੂਨ’ ਦੇ ਨਾਅਰੇ ਲਾਉਂਦਿਆਂ ਦੇਖਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਾਢੇ ਤਿੰਨ ਸਾਲ ਬੀਤਣ ਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਗਠਿਤ ਸਿੱਟ ਤੇ ਸੀਬੀਆਈ ਨੇ ਗਵਾਹਾਂ ਤੱਕ ਪਹੁੰਚ ਨਹੀਂ ਕੀਤੀ। ਉਨ੍ਹਾਂ ਕਾਂਗਰਸ ਨਵਨਿਯੁਕਤ ਪ੍ਰਧਾਨ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਕਿ ਜਗਦੀਸ਼ ਟਾਈਟਲਰ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਾਹ ਦਿਖਾਇਆ ਜਾਵੇ। ਇਸ ਮੌਕੇ 1984 ਸਿੱਖ ਕਤਲੇਆਮ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਬਾਬੂ ਸਿੰਘ ਦੁਖੀਆ, ਜਸਵੀਰ ਸਿੰਘ ਦੇ ਪਿਤਾ ਸੱਤੂ ਸਿੰਘ ਤੇ ਮਾਤਾ ਇੰਦਰ ਕੌਰ, ਸ਼ਹੀਦ ਕੇਹਰ ਸਿੰਘ ਦੇ ਪੁੱਤਰ ਰਜਿੰਦਰ ਸਿੰਘ, ਭਗਤ ਸਿੰਘ, ਨਰਿੰਦਰ ਸਿੰਘ ਤੇ ਅਮਨਦੀਪ ਕੌਰ ਮਜੀਠਾ ਹਾਜ਼ਰ ਸਨ।
ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀਆਂ ਅੱਜ ਤੋਂ
ਸੀਨੀਅਰ ਵਕੀਲ ਤੇ ‘ਆਪ’ ਵਿਧਾਇਕ ਐਚ.ਐਸ. ਫੂਲਕਾ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 2004 ਵਿੱਚ ਪਾਏ ਮਾਣਹਾਨੀ ਕੇਸ ਦੀਆਂ ਗਵਾਹੀਆਂ 16 ਦਸੰਬਰ ਤੋਂ ਸ਼ੁਰੂ ਹੋਣਗੀਆਂ। ਸ੍ਰੀ ਫ਼ੂਲਕਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਦਾਇਰ ਕਰਵਾਏ ਗਏ ਮਾਣਹਾਨੀ ਕੇਸ ਵਿੱਚ ਗਵਾਹੀਆਂ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਹੋਣਗੀਆਂ। ਯਾਦ ਰਹੇ ਕਿ ਇੱਕ ਨਿੱਜੀ ਟੀਵੀ ਚੈਨਲ ’ਤੇ ਚਰਚਾ ਦੌਰਾਨ ਟਾਈਟਲਰ ਨੇ ਸ੍ਰੀ ਫੂਲਕਾ ਨੂੰ ਕਥਿਤ ਧਮਕੀ ਦਿੱਤੀ ਸੀ। ਲੁਧਿਆਣਾ ਵਿੱਚ ਕੇਸ ਦਰਜ ਹੋਣ ਮਗਰੋਂ ਟਾਈਟਲਰ ਸੁਪਰੀਮ ਕੋਰਟ ਤੋਂ ਇਹ ਕੇਸ ਦਿੱਲੀ ਤਬਦੀਲ ਕਰਵਾਉਣ ਵਿੱਚ ਸਫ਼ਲ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article