PUNJABMAILUSA.COM

1984 ਸਿੱਖ ਕਤਲੇਆਮ: ਕੇਂਦਰ ਵੱਲੋਂ ਮੁੜ 28 ਹੋਰ ਕੇਸ ਖੋਲ੍ਹਣ ਦਾ ਫ਼ੈਸਲਾ

1984 ਸਿੱਖ ਕਤਲੇਆਮ: ਕੇਂਦਰ ਵੱਲੋਂ ਮੁੜ 28 ਹੋਰ ਕੇਸ ਖੋਲ੍ਹਣ ਦਾ ਫ਼ੈਸਲਾ

1984 ਸਿੱਖ ਕਤਲੇਆਮ: ਕੇਂਦਰ ਵੱਲੋਂ ਮੁੜ 28 ਹੋਰ ਕੇਸ ਖੋਲ੍ਹਣ ਦਾ ਫ਼ੈਸਲਾ
August 29
21:10 2016

SIKH-RIOT
ਨਵੀਂ ਦਿੱਲੀ, 29 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ 28 ਹੋਰ ਕੇਸਾਂ ਨੂੰ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਕੇਸਾਂ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਕੀਤੀ ਜਾਏਗੀ। ਇਨ੍ਹਾਂ ਕੇਸਾਂ ਨੂੰ ਜਾਂ ਤਾਂ ਬੰਦ ਕਰ ਦਿੱਤਾ ਗਿਆ ਸੀ ਜਾਂ ਸਬੂਤਾਂ ਦੀ ਘਾਟ ਕਾਰਨ ਇਹ ਅੱਗੇ ਨਹੀਂ ਵੱਧ ਸਕੇ ਸਨ। ਸਰਕਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਦਿੱਲੀ ’ਚ ਦਰਜ ਸਿੱਖ ਕਤਲੇਆਮ ਦੇ ਕੇਸਾਂ ਦੀ ਮੁੜ ਤੋਂ ਜਾਂਚ ਦੌਰਾਨ 28 ਹੋਰ ਕੇਸਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਨੂੰ ਖੋਲ੍ਹਿਆ ਜਾਣਾ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਹੁਣ ਕੁਲ ਮਿਲਾ ਕੇ 77 ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਕੀਤੀ ਜਾਏਗੀ। ਦਿੱਲੀ ’ਚ ਸਿੱਖ ਕਤਲੇਆਮ ਦੇ ਦਰਜ 650 ਕੇਸਾਂ ’ਚੋਂ ਐਸਆਈਟੀ ਨੇ 29 ਜੁਲਾਈ ਨੂੰ 49 ਕੇਸ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਸੀ। 1984 ਦੇ ਕਤਲੇਆਮ ਦੌਰਾਨ 3325 ਸਿੱਖ ਕੋਹ ਕੋਹ ਕੇ ਮਾਰੇ ਗਏ ਸਨ ਜਿਨ੍ਹਾਂ ’ਚੋਂ ਰਾਜਧਾਨੀ ਦਿੱਲੀ ’ਚ ਇਕੱਲੇ 2733 ਸਿੱਖਾਂ ਦਾ ਕਤਲ ਕੀਤਾ ਗਿਆ ਸੀ। ਦਿੱਲੀ ਪੁਲੀਸ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ 241 ਕੇਸਾਂ ਨੂੰ ਬੰਦ ਕਰ ਦਿੱਤਾ ਸੀ। ਜਸਟਿਸ ਨਾਨਾਵਤੀ ਕਮਿਸ਼ਨ ਨੇ ਚਾਰ ਕੇਸਾਂ ਨੂੰ ਖੋਲ੍ਹਣ ਦੀ ਸਿਫ਼ਾਰਸ਼ ਕੀਤੀ ਸੀ ਪਰ ਭਾਜਪਾ ਸਾਰੇ ਕੇਸਾਂ ਦੀ ਮੁੜ ਤੋਂ ਜਾਂਚ ਕਰਾਉਣਾ ਚਾਹੁੰਦੀ ਸੀ। ਸੀਬੀਆਈ ਨੇ ਚਾਰ ਕੇਸਾਂ ਦੀ ਜਾਂਚ ਕੀਤੀ ਸੀ ਜਿਨ੍ਹਾਂ ’ਚੋਂ ਦੋ ’ਚ ਜਾਂਚ ਏਜੰਸੀ ਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ ਅਤੇ ਇਕ ਕੇਸ ’ਚ ਸਾਬਕਾ ਵਿਧਾਇਕ ਸਮੇਤ ਪੰਜ ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਸੀ। ਗ੍ਰਹਿ ਮੰਤਰਾਲੇ ਵੱਲੋਂ ਨਿਯੁਕਤ ਜਸਟਿਸ (ਰਿਟਾਇਰਡ) ਜੀ ਪੀ ਮਾਥੁਰ ਕਮੇਟੀ ਨੇ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਸਿਫ਼ਾਰਸ਼ ਕੀਤੀ ਸੀ ਜੋ 12 ਫਰਵਰੀ 2015 ਨੂੰ ਬਣਾਈ ਗਈ। ਤਿੰਨ ਮੈਂਬਰੀ ਜਾਂਚ ਟੀਮ ’ਚ ਇੰਸਪੈਕਟਰ ਜਨਰਲ ਰੈਂਕ ਦੇ ਦੋ ਆਈਪੀਐਸ ਅਧਿਕਾਰੀ ਅਤੇ ਇਕ ਜੁਡੀਸ਼ਲ ਅਧਿਕਾਰੀ ਸ਼ਾਮਲ ਹਨ। 10 ਦਸੰਬਰ 2014 ਨੂੰ ਨਰਿੰਦਰ ਮੋਦੀ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਹਰੇਕ ਵਿਅਕਤੀ ਦੇ ਨਜ਼ਦੀਕੀਆਂ ਨੂੰ ਪੰਜ-ਪੰਜ ਲੱਖ ਰੁਪਏ ਦਾ ਵਾਧੂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article