PUNJABMAILUSA.COM

1984 ਸਿੱਖ ਕਤਲੇਆਮ : ਦੋਸ਼ੀ ਸੱਜਣ ਕੁਮਾਰ ਨੇ ਕੀਤਾ ਆਤਮ ਸਮਰਪਣ

1984 ਸਿੱਖ ਕਤਲੇਆਮ : ਦੋਸ਼ੀ ਸੱਜਣ ਕੁਮਾਰ ਨੇ ਕੀਤਾ ਆਤਮ ਸਮਰਪਣ

1984 ਸਿੱਖ ਕਤਲੇਆਮ : ਦੋਸ਼ੀ ਸੱਜਣ ਕੁਮਾਰ ਨੇ ਕੀਤਾ ਆਤਮ ਸਮਰਪਣ
December 31
10:01 2018

ਨਵੀਂ ਦਿੱਲੀ, 31 ਦਸੰਬਰ (ਪੰਜਾਬ ਮੇਲ)- 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਆਖ਼ਰ ਆਤਮ ਸਮਰਪਣ ਕਰ ਹੀ ਦਿੱਤਾ ਹੈ। ਸੱਜਣ ਕੁਮਾਰ ਨੇ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਰੰਡਰ ਕੀਤਾ ਹੈ। ਇਸ ਤੋਂ ਪਹਿਲਾਂ ਉਸ ਦੇ ਸਾਥੀ ਮੁਜਰਮ ਮਹੇਂਦਰ ਯਾਦਵ ਤੇ ਕ੍ਰਿਸ਼ਨ ਖੋਖਰ ਵੀ ਦਿੱਲੀ ਦੀ ਕੜਕੜਡੂਮਾ ਕੋਰਟ ਵਿੱਚ ਸਮਰਪਣ ਕਰ ਚੁੱਕੇ ਹਨ। 1984 ਸਿੱਖ ਕਤਲੇਆਮ ਦੌਰਾਨ ਪੰਜ ਸਿੱਖਾਂ ਦੇ ਕਤਲ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਹੋਈ ਹੈ। ਸੱਜਣ ਕੁਮਾਰ ਨੂੰ ਹੁਣ ਤਿਹਾੜ ਜੇਲ੍ਹ ਭੇਜਿਆ ਜਾ ਸਕਦਾ ਹੈ।
ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਹੈ। ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿੱਤਾ ਗਿਆ ਸੀ। ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਗਈ ਹੈ।
ਹਾਲਾਂਕਿ, ਸੱਜਣ ਕੁਮਾਰ ਨੇ ਅਦਾਲਤ ਦੇ ਫੈਸਲੇ ਨੂੰ ਕਈ ਥਾਵਾਂ ‘ਤੇ ਚੁਣੌਤੀ ਤੇ ਸਮਰਪਣ ਕਰਨ ਲਈ ਵੱਧ ਸਮਾਂ ਦੇਣ ਦੀ ਅਪੀਲ ਵੀ ਕੀਤੀ ਪਰ ਹਾਲੇ ਤਕ ਉਸ ਨੂੰ ਕੋਈ ਰਿਆਇਤ ਨਹੀਂ ਮਿਲੀ। ਸ਼ਰਮਾ ਨੇ ਦੱਸਿਆ ਸੀ ਕਿ ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ‘ਰਾਹਤ ਅਰਜ਼ੀ’ ‘ਤੇ ਲਾਏ ਇਤਰਾਜ਼ ਦੂਰ ਕਰ ਦਿੱਤੇ ਹਨ, ਪਰ ਪਹਿਲੀ ਜਨਵਰੀ ਤਕ ਸਰਦੀਆਂ ਦੀਆਂ ਛੁੱਟੀਆਂ ਹੋਣ ਕਾਰਨ 31 ਦਸੰਬਰ ਤਕ ਸੁਣਵਾਈ ਹੋਣ ਮੁਮਕਿਨ ਨਹੀਂ ਹੈ। ਦੇਸ਼ ਦੀ ਸਿਖਰਲੀ ਅਦਾਲਤ ਦੋ ਜਨਵਰੀ ਤੋਂ ਕੰਮਕਾਜ ਆਰੰਭ ਦੇਵੇਗੀ, ਜਿਸ ਤੋਂ ਬਾਅਦ ਹੀ ਸੱਜਣ ਕੁਮਾਰ ਦੀ ਅਰਜ਼ੀ ਵਿਚਾਰਨ ਬਾਰੇ ਫੈਸਲਾ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article