PUNJABMAILUSA.COM

1984 ਸਿੱਖ ਕਤਲੇਆਮ : ਪੀੜਤਾਂ ਵੱਲੋਂ ਕਾਂਗਰਸ ਦਫ਼ਤਰ ਅੱਗੇ ਮੁਜ਼ਾਹਰਾ

1984 ਸਿੱਖ ਕਤਲੇਆਮ : ਪੀੜਤਾਂ ਵੱਲੋਂ ਕਾਂਗਰਸ ਦਫ਼ਤਰ ਅੱਗੇ ਮੁਜ਼ਾਹਰਾ

1984 ਸਿੱਖ ਕਤਲੇਆਮ : ਪੀੜਤਾਂ ਵੱਲੋਂ ਕਾਂਗਰਸ ਦਫ਼ਤਰ ਅੱਗੇ ਮੁਜ਼ਾਹਰਾ
February 09
21:38 2018

ਨਵੀਂ ਦਿੱਲੀ, 9 ਫਰਵਰੀ (ਪੰਜਾਬ ਮੇਲ)- ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਦੀ ਅਗਲੀ ਪੀੜ੍ਹੀ ਵੱਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੀ ਦਾਸਤਾਨ ਸੁਣਾਉਣ ਲਈ ਉਨ੍ਹਾਂ ਦੇ ਮੁੱਖ ਦਫ਼ਤਰ ਨੇੜੇ ਪ੍ਰਦਰਸ਼ਨ ਕੀਤਾ ਗਿਆ ਤੇ ਰਾਹੁਲ ਤੋਂ ਕਈ ਤਿੱਖੇ ਸਵਾਲ ਕੀਤੇ ਗਏ।ਕਤਲੇਆਮ ਪੀੜਤਾਂ ਨੇ 2 ਬੱਚੇ ਬੈਰੀਕੇਡਾਂ ਉਪਰ ਬਿਠਾ ਦਿੱਤੇ। ਕਈਆਂ ਨੇ ਪ੍ਰਦਰਸ਼ਨ ਦੌਰਾਨ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ‘ਤੇ ਰਾਹੁਲ ਤੇ ਸੋਨੀਆ ਗਾਂਧੀ ਤੋਂ ਸਵਾਲ ਪੁੱਛੇ ਗਏ ਸਨ ਕਿ ਉਹ ਟਾਈਟਲਰ ਨੂੰ ਕਿਉਂ ਬਚਾ ਰਹੇ ਹਨ ਤੇ ਉਸ ਨੂੰ ਪਾਰਟੀ ਵਿੱਚੋਂ ਅੱਜੇ ਤਕ ਕਿਉਂ ਨਹੀਂ ਕੱਢਿਆ ਗਿਆ?
ਤਖ਼ਤੀਆਂ ’ਤੇ ‘ਸਾਡੀ ਦਾਦੀ 84 ਕਤਲੇਆਮ ਦੀ ਦਾਸਤਾਂ ਸੁਣਾਉਂਦੇ ਹੋਏ ਰੋ ਉੱਠਦੀ ਹੈ, ਰਾਹੁਲ ਅੰਕਲ ਸਾਡੀ ਦਾਸਤਾਂ ਸੁਣੋਗੇ? ਰਾਹੁਲ ਅੰਕਲ, ਆਪ ਸਾਡੇ ਦਾਦਾ ਦੀ ਮੌਤ ਦਾ ਇਨਸਾਫ਼ ਕਿਉਂ ਨਹੀਂ ਲੈਣ ਦਿੰਦੇ, ਇਨਸਾਫ਼ ਮੰਗਦਾ ਸਬੂਤ, ਇਹ ਸੱਚ ਤਾਂ ਖ਼ੁਦ ਸਾਹਮਣੇ ਆ ਗਿਆ ’ ਲਿਖਿਆ ਹੋਇਆ ਸੀ। ਨਵੀਂ ਪੀੜ੍ਹੀ ਵੱਲੋਂ ਸੋਨੀਆ ਤੇ ਰਾਹੁਲ ਗਾਂਧੀ ਨੂੰ ਤਖ਼ਤੀ ਦਿਖਾ ਕੇ ਪੁੱਛਿਆ ਗਿਆ ਕਿ ਉਨ੍ਹਾਂ ਦਾ ਜ਼ਮੀਰ ਕਦ ਜਾਗੇਗਾ, ਜਦੋਂ ਕਿ ਸੀਡੀ ਬਣਾਉਣ ਵਾਲੇ ਦਾ ਜਾਗ ਗਿਆ ਹੈ। ਦੰਗਾ ਪੀੜਤਾਂ ਦੇ ਆਗੂ ਆਤਮਾ ਸਿੰਘ ਲੁਬਾਣਾ ਤੇ ਹੋਰਨਾਂ ਨੇ ਕਿਹਾ ਕਿ ਹੁਣ ਤਾਂ ਟਾਈਟਲਰ ਨੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਲੋਂ ਕਤਲੇਆਮ ਸਮੇਂ ਦਿੱਲੀ ਦੇ ਇਲਾਕਿਆਂ ਦਾ ਦੌਰਾ ਕਰਨ ਦਾ ਇੰਕਸਾਫ਼ ਕਰ ਕੇ ਮਰਹੂਮ ਰਾਜੀਵ ਗਾਂਧੀ ਵੱਲ ਉਂਗਲ ਉਠਾਈ ਹੈ, ਫਿਰ ਵੀ ਜਗਦੀਸ਼ ਪਾਰਟੀ ਵਿੱਚ ਹੀ ਹੈ। ਉਨ੍ਹਾਂ ਟਾਈਟਲਰ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਬੀਬੀਆਂ ਤੇ ਦਿੱਲੀ ਪੁਲੀਸ ਦਰਮਿਆਨ ਧੱਕਾ-ਮੁੱਕੀ ਵੀ ਹੋਈ। ਦਿੱਲੀ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਪਰਮਜੀਤ ਸਿੰਘ ਰਾਣਾ, ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ ਤੇ ਹੋਰ ਆਗੂ ਵੀ ਪ੍ਰਦਰਸ਼ਨ ਵੇਲੇ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article