PUNJABMAILUSA.COM

ਅਮਰੀਕਾ 2 ਅਪ੍ਰੈਲ ਤੋਂ ਸਵੀਕਾਰ ਕਰੇਗਾ ਐੱਚ-1ਬੀ ਵੀਜ਼ਾ ਦੀ ਅਰਜ਼ੀ

 Breaking News

ਅਮਰੀਕਾ 2 ਅਪ੍ਰੈਲ ਤੋਂ ਸਵੀਕਾਰ ਕਰੇਗਾ ਐੱਚ-1ਬੀ ਵੀਜ਼ਾ ਦੀ ਅਰਜ਼ੀ

ਅਮਰੀਕਾ 2 ਅਪ੍ਰੈਲ ਤੋਂ ਸਵੀਕਾਰ ਕਰੇਗਾ ਐੱਚ-1ਬੀ ਵੀਜ਼ਾ ਦੀ ਅਰਜ਼ੀ
March 21
17:52 2018

ਵਾਸ਼ਿੰਗਟਨ, 21 ਮਾਰਚ (ਪੰਜਾਬ ਮੇਲ)- ਅਮਰੀਕਾ 2 ਅਪ੍ਰੈਲ ਤੋਂ ਐੱਚ-1ਬੀ ਵੀਜ਼ਾ ਦੀ ਅਰਜ਼ੀ ਨੂੰ ਸਵੀਕਾਰ ਕਰਨਾ ਸ਼ੁਰੂ ਕਰੇਗਾ। ਉਸ ਨੇ ਸਲਾਨਾ ਤੈਅ ਸੀਮਾ ਵਾਲੇ ਇਸ ਤਰ੍ਹਾਂ ਦੇ ਵਰਕ ਵੀਜ਼ਾ ਲਈ ਪ੍ਰੀਮਿਅਮ ਪ੍ਰੋਸੈਸਿੰਗ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਦਾ ਐਲਾਨ ਕੀਤਾ। ਭਾਰਤੀ ਆਈ.ਟੀ. ਪੇਸ਼ੇਵਰਾਂ ‘ਚ ਅਜਿਹੇ ਵੀਜ਼ਾ ਦੀ ਭਾਰੀ ਮੰਗ ਹੈ। ਐੱਚ-1ਬੀ ਵੀਜ਼ਾ ਅਮਰੀਕੀ ਕੰਪਨੀਆਂ ਨੂੰ ਮਾਹਿਰ ਵਿਦੇਸ਼ੀ ਕਾਮਿਆਂ ਨੂੰ ਅਮਰੀਕਾ ‘ਚ ਨਿਯੁਕਤ ਕਰਨ ਦੀ ਮਨਜ਼ੂਰੀ ਦਿੰਦਾ ਹੈ।
ਇਸ ਵੀਜ਼ਾ ਦੇ ਜ਼ਰੀਏ ਤਕਨੀਕੀ ਕੰਪਨੀਆਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਤੋਂ ਹਰੇਕ ਸਾਲ ਲੱਖਾਂ ਕਰਮਚਾਰੀਆਂ ਦੀ ਭਰਤੀ ਕਰਦੀ ਹੈ। ਅਮਰੀਕਾ ਦੇ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਸ ਵਿਭਾਗ ਨੇ ਕਿਹਾ ਕਿ ਵਿੱਤ ਸਾਲ 2019 ਲਈ ਐੱਚ-1ਬੀ ਵੀਜ਼ਾ ਅਰਜ਼ੀ ਦਾਖਲ ਕਰਨਾ 1 ਅਕਤੂਬਰ 2018 ਤੋਂ ਸ਼ੁਰੂ ਹੋਵੇਗਾ। ਸਾਰੇ ਐੱਚ-1ਬੀ ਵੀਜ਼ਾ ਦਾ ਪ੍ਰੀਮਿਅਰ ਪ੍ਰੋਸੈਸਿੰਗ 10 ਸਤੰਬਰ 2018 ਤਕ ਮੁਅੱਤਲ ਰਹੇਗਾ, ਜਿਸ ਦੇ ਲਈ ਸਲਾਨਾ ਵਧ ਸੀਮਾ ਤੈਅ ਹੈ।
ਹਾਲਾਂਕਿ ਇਸ ਦੌਰਾਨ ਇਸ ਵੀਜ਼ਾ ਲਈ ਪ੍ਰੀਮਿਅਮ ਪ੍ਰੋਸੈਸਿੰਗ ਦੀ ਅਪੀਲ ਸਵੀਕਾਰ ਕੀਤੀ ਜਾਵੇਗੀ ਜੋ ਵਿੱਤ ਸਾਲ 2019 ਦੀ ਤੈਅ ਸੀਮਾ ‘ਚ ਨਹੀਂ ਆਉਂਦੇ। ਪ੍ਰੀਮਿਅਮ ਪ੍ਰੋਸੈਸਿੰਗ ਮੁੜ ਸ਼ੁਰੂ ਕਰਨ ਤੋਂ ਪਹਿਲਾਂ ਲੋਕਾਂ ਨੂੰ ਸੂਚਨਾ ਦਿੱਤੀ ਜਾਵੇਗੀ। ਵਿਭਾਗ ਨੇ ਕਿਹਾ ਕਿ ਮੁਅੱਤਲੀ ਦੀ ਮਿਆਦ ਦੌਰਾਨ ਬਿਨੈਕਾਰ ਜੇਕਰ ਯੋਗਤਾ ਰੱਖਦਾ ਹੈ ਤਾਂ ਉਹ ਵਿੱਤ ਸਾਲ 2019 ਦੀ ਤੈਅ ਸੀਮਾ ਵਾਲੇ ਐੱਚ-1ਬੀ ਵੀਜ਼ਾ ਜਲਦ ਦੇਣ ਦੀ ਮੰਗ ਕਰ ਸਕਦਾ ਹੈ। ਵਿਭਾਗ ਨੇ ਕਿਹਾ ਕਿ ਪ੍ਰੀਮਿਅਮ ਪ੍ਰੋਸੈਸਿੰਗ ਦਾ ਅਸਥਾਈ ਮੁਅੱਤਲ ਐੱਚ-1ਬੀ ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰਨ ਦੇ ਸਮੇਂ ‘ਚ ਕਮੀ ਲਿਆਉਣ ਲਈ ਕੀਤਾ ਗਿਆ ਹੈ, ਤਾਂ ਜੋ ਬਾਕੀ ਅਰਜ਼ੀਆਂ ਦੀ ਨਿਪਟਾਰਾ ਕੀਤਾ ਜਾ ਸਕੇ।
ਪ੍ਰੀਮਿਅਮ ਪ੍ਰੋਸੈਸਿੰਗ ਅਮਰੀਕੀ ਰੁਜ਼ਗਾਰਦਾਤਾਵਾਂ ਨੂੰ ਐੱਚ-1ਬੀ ਵੀਜ਼ਾ ਅਰਜ਼ੀ ਨੂੰ ਜਲਦ ਨਿਪਟਾਉਣ ਦੀ ਸੁਵਿਧਾ ਦਿੰਦਾ ਹੈ। ਇਸ ਦੇ ਲਈ ਵਾਧੂ ਫੀਸ ਦੇਣੀ ਹੁੰਦੀ ਹੈ। ਅਮਰੀਕੀ ਸੰਸਦ ਨੇ ਹਰ ਵਿੱਤ ਸਾਲ ‘ਚ ਵਧ ਤੋਂ ਵਧ 65,000 ਐੱਚ-1ਬੀ ਵੀਜ਼ਾ ਦੇਣ ਦੀ ਸੀਮਾ ਤੈਅ ਕੀਤੀ ਹੈ। ਹਾਲਾਂਕਿ ਕੁਝ ਮਾਮਲਿਆਂ ‘ਚ ਇਸ ‘ਚ ਛੋਟ ਮਿਲਦੀ ਹੈ। ਯੂ.ਐੱਸ.ਸੀ.ਆਈ.ਐੱਸ. ਮੁਤਾਬਕ 2007 ਤੋਂ 2017 ਵਿਚਾਲੇ ਉਸ ਨੂੰ ਐੱਚ-1ਬੀ ਵੀਜ਼ਾ ਲਈ ਜ਼ਿਆਦਾ ਹੁਨਰ ਵਾਲੇ 22 ਲੱਖ ਭਾਰਤੀਆਂ ਦੀਆਂ ਅਰਜ਼ੀਆਂ ਮਿਲੀਆਂ। ਜਦਕਿ ਕਰੀਬ 3 ਲੱਖ ਅਰਜ਼ੀਆਂ ਨਾਲ ਚੀਨ ਦੂਜੇ ਸਥਾਨ ‘ਤੇ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article