PUNJABMAILUSA.COM

2 ਨੌਜਵਾਨ 1 ਕਿਲੋ ਹੈਰੋਇਨ ਸਣੇ ਗ੍ਰਿਫਤਾਰ

2 ਨੌਜਵਾਨ 1 ਕਿਲੋ ਹੈਰੋਇਨ ਸਣੇ ਗ੍ਰਿਫਤਾਰ

2 ਨੌਜਵਾਨ 1 ਕਿਲੋ ਹੈਰੋਇਨ ਸਣੇ ਗ੍ਰਿਫਤਾਰ
February 15
06:00 2018

ਲੁਧਿਆਣਾ, 15 ਫਰਵਰੀ (ਪੰਜਾਬ ਮੇਲ) – ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਲੁਧਿਆਣਾ ਰੇਂਜ ਦੀ ਪੁਲਸ ਪਾਰਟੀ ਨੇ ਬੀਤੀ ਰਾਤ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਰਜਾਪੁਰ ਵਿਚ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਨੌਜਵਾਨਾਂ ਨੂੰ 1 ਕਿਲੋ (5 ਕਰੋੜ ਦੀ) ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਟੀ. ਐੱਫ. ਦੀ ਪੁਲਸ ਪਾਰਟੀ ਚੈਕਿੰਗ ਦੇ ਸਬੰਧ ਵਿਚ ਨੂਰਪੁਰ ਬੇਟ ਤੋਂ ਰਜਾਪੁਰ ਵੱਲ ਜਾ ਰਹੀ ਸੀ ਕਿ ਰਸਤੇ ‘ਚ ਸਤਲੁਜ ਬੰਨ੍ਹ ਕੋਲ ਸਾਹਮਣਿਓਂ ਇਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਜਿਸ ‘ਤੇ 2 ਨੌਜਵਾਨ ਬੈਠੇ ਹੋਏ ਸਨ।
ਜਦੋਂ ਉਨ੍ਹਾਂ ਨੌਜਵਾਨਾਂ ਨੇ ਪੁਲਸ ਟੀਮ ਨੂੰ ਦੇਖਿਆ ਤਾਂ ਇਕਦਮ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਦਾ ਯਤਨ ਕੀਤਾ ਪਰ ਬਾਰਿਸ਼ ਕਾਰਨ ਹੋਈ ਤਿਲਕਣ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਉੱਥੇ ਹੀ ਸਲਿੱਪ ਹੋ ਗਿਆ ਅਤੇ ਦੋਨੋਂ ਮੋਟਰਸਾਈਕਲ ਨੂੰ ਛੱਡ ਕੇ ਭੱਜਣ ਲੱਗੇ ਪਰ ਐੱਸ. ਟੀ. ਐੱਫ. ਦੀ ਮੁਸਤੈਦੀ ਕਾਰਨ ਦੋਵਾਂ ਨੌਜਵਾਨਾਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਜਦੋਂ ਪੁਲਸ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਸੋਨੂ ਦੀ ਜੈਕਟ ਦੀ ਜੇਬ ਵਿਚੋਂ 600 ਗ੍ਰਾਮ ਅਤੇ ਉਸ ਦੇ ਭਰਾ ਮਲਕੀਤ ਸਿੰਘ ਪੁੱਤਰ ਬੀਰ ਸਿੰਘ ਵਾਸੀ ਰਜਾਪੁਰ ਦੀ ਪੈਂਟ ਦੀ ਜੇਬ ਵਿਚੋਂ 400 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਥਾਣਾ ਲਾਡੋਵਾਲ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਉਹ ਇਸ ਹੈਰੋਇਨ ਨੂੰ ਘਰੋਂ ਕਿਸੇ ਹੋਰ ਸੁਰੱਖਿਅਤ ਜਗ੍ਹਾ ‘ਤੇ ਲੁਕੋਣ ਜਾ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ