PUNJABMAILUSA.COM

2 ਰਾਜ ਸਭਾ ਸੀਟਾਂ ਲਈ ਪੰਜਾਬ ਦੀਆਂ ਚੋਣਾਂ 11 ਜੂਨ ਨੂੰ

2 ਰਾਜ ਸਭਾ ਸੀਟਾਂ ਲਈ ਪੰਜਾਬ ਦੀਆਂ ਚੋਣਾਂ 11 ਜੂਨ ਨੂੰ

2 ਰਾਜ ਸਭਾ ਸੀਟਾਂ ਲਈ ਪੰਜਾਬ ਦੀਆਂ ਚੋਣਾਂ 11 ਜੂਨ ਨੂੰ
May 23
21:32 2016

rajya sabha
ਚੰਡੀਗੜ, 23 ਮਈ (ਪੰਜਾਬ ਮੇਲ)-ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੇ ਦੋ ਮੈਂਬਰਾਂ ਸ੍ਰੀਮਤੀ ਅੰਬਿਕਾ ਸੋਨੀ ਅਤੇ ਸ੍ਰੀ ਬਲਵਿੰਦਰ ਸਿੰਘ ਦੇ ਅਹੁਦੇ ਦੀ ਮਿਆਦ ਖਤਮ ਹੋਣ ਦੇ ਮੱਦੇਨਜ਼ਰ ਪੰਜਾਬ ਵਿੱਚ ਜੁਲਾਈ, 2016 ‘ਚ ਖਾਲੀ ਹੋਣ ਵਾਲੀਆਂ ਸੀਟਾਂ ਲਈ ਚੋਣ ਹਿੱਤ ਸਮਾਂ ਸਾਰਨੀ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਬੁਲਾਰੇ ਅਨੁਸਾਰ ਇਨ੍ਹਾਂ ਸੀਟਾਂ ਲਈ ਚੋਣਾਂ ਐਲਾਨੀ ਗਈ ਸਮਾਂ ਸਾਰਨੀ ਅਨੁਸਾਰ ਹੋਣਗੀਆਂ ਅਤੇ ਨਾਮਜਦਗੀਆਂ 24 ਮਈ, 2016 ਨੂੰ ਜਾਰੀ ਕੀਤੀਆਂ ਜਾਣਗੀਆਂ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 30 ਮਈ, 2016 ਹੋਵੇਗੀ ਅਤੇ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2016 ਨੂੰ ਕੀਤੀ ਜਾਵੇਗੀ। ਨਾਮਜ਼ਦਗੀਆਂ 3 ਜੂਨ, 2016 ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ, ਜੇਕਰ ਜਰੂਰਤ ਪਈ ਤਾਂ 11 ਜੂਨ, 2016 ਨੂੰ ਹੋਵੇਗੀ। ਵੋਟਾਂ ਪਾਉਣ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗਾ। ਇਹ ਚੋਣ 13 ਜੂਨ, 2016 ਤੋਂ ਪਹਿਲਾਂ ਮੁਕੰਮਲ ਕਰਵਾ ਲਈ ਜਾਵੇਗੀ। ਬੁਲਾਰੇ ਨੇ ਅਗਾਂਹ ਦੱਸਿਆ ਕਿ ਨਾਮਜ਼ਦਗੀਆਂ ਫਾਰਮ-2ਸੀ ਵਿੱਚ ਭਾਰ ਕੇ ਸਕੱਤਰ ਪੰਜਾਬ ਵਿਧਾਨ ਸਭਾ, ਚੰਡੀਗੜ ਕੋਲ ਦਾਖਲ ਕੀਤੀਆਂ ਜਾਣਗੀਆਂ ਜੋ ਕਿ ਰਾਜ ਸਭਾ ਚੋਣ ਲਈ ਰਿਟਰਨਿੰਗ ਅਧਿਕਾਰੀ ਹੋਣਗੇ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਕਿਸੇ ਵੀ ਦਿਨ, ਸਿਵਾਏ ਛੁੱਟੀ ਵਾਲੇ ਦਿਨ ਤੋਂ, ਮਿਤੀ 24 ਮਈ, 2016 ਤੋਂ ਲੈ ਕੇ 31 ਮਈ, 2016 ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਖਾਲੀ ਫਾਰਮਾਂ ਵਿੱਚ ਭਰੀਆਂ ਜਾਣ ਜੋ ਕਿ ਸਕੱਤਰ ਪੰਜਾਬ ਵਿਧਾਨ ਸਭਾ ਕੋਲ ਉਪਲੱਬਧ ਹੋਣਗੇ। ਟਾਈਪ ਕੀਤੀਆਂ ਨਾਮਜ਼ਦਗੀਆਂ ਵੀ ਮਨਜ਼ੂਰ ਹੋਣਗੀਆਂ ਬਸ਼ਰਤੇ ਕਿ ਇਹ ਨਿਰਧਾਰਿਤ ਫਾਰਮੈਟ ਵਿੱਚ ਹੋਣ।
ਰਾਜ ਸਭਾ ਦਾ ਮੈਂਬਰ ਬਣਨ ਲਈ ਉਮੀਦਵਾਰ ਦਾ ਭਾਰਤ ਦੇ ਕਿਸੇ ਵੀ ਸੰਸਦੀ ਹਲਕੇ ਵਿੱਚ ਬਤੌਰ ਚੋਣਕਾਰ ਰਜਿਸਟਰਡ ਹੋਣਾ ਜ਼ਰੂਰੀ ਹੈ। ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਇਸ ਗੱਲ ਦੀ ਤਸੱਲੀ ਕਰਵਾਉਣ ਲਈ ਉਮੀਦਵਾਰਾਂ ਨੂੰ ਚਲੰਤ ਚੋਣ ਸੂਚੀ ਵਿੱਚ ਦਰਜ ਸਬੰਧਤ ਇੰਦਰਾਜ ਦੀ ਤਸਦੀਕਸ਼ੁਦਾ ਕਾਪੀ ਵੀ ਪੇਸ਼ ਕਰਨੀ ਪਵੇਗੀ। ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਧਿਕਾਰੀ ਜਾਂ ਭਾਰਤੀ ਚੋਣ ਕਮਿਸ਼ਨ ਦੁਆਰਾ ਨਾਮਜ਼ਦ ਕਿਸੇ ਵੀ ਵਿਅਕਤੀ ਦੇ ਸਾਹਮਣੇ ਸਹੁੰ ਚੁੱਕਣੀ ਪਵੇਗੀ। ਉਮੀਦਵਾਰ ਦੁਆਰਾ ਇਹ ਸਹੁੰ ਉਸਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਚੁੱਕੀ ਜਾਵੇਗੀ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 28 ਮਈ, 2016 ਨੂੰ ਸ਼ਨੀਵਾਰ ਹੋਣ ਕਾਰਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਗਿਣਿਆ ਜਾਵੇਗਾ, ਇਸ ਲਈ ਨਾਮਜ਼ਦਗੀ ਕਾਗਜ ਇਸ ਦਿਨ ਰਿਟਰਨਿੰਗ ਅਧਿਕਾਰੀ ਨੂੰ ਜਮ੍ਹਾਂ ਕਰਵਾਏ ਜਾ ਸਕਦੇ ਹਨ। ਪਰ, 29 ਮਈ, 2016 ਨੂੰ ਐਤਵਾਰ ਹੋਣ ਕਾਰਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ, ਇਸ ਲਈ ਉਸ ਦਿਨ ਨਾਮਜ਼ਦਗੀ ਕਾਗਜ ਰਿਟਰਨਿੰਗ ਅਧਿਕਾਰੀ ਕੋਲ ਦਾਖਲ ਨਹੀਂ ਕੀਤੇ ਜਾ ਸਕਦੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article