PUNJABMAILUSA.COM

2014 ਲੋਕ ਸਭਾ ਚੋਣਾਂ ‘ਚ ਈ.ਵੀ.ਐੱਮ. ਨੂੰ ਕੀਤਾ ਗਿਆ ਸੀ ਹੈਕ!

2014 ਲੋਕ ਸਭਾ ਚੋਣਾਂ ‘ਚ ਈ.ਵੀ.ਐੱਮ. ਨੂੰ ਕੀਤਾ ਗਿਆ ਸੀ ਹੈਕ!

2014 ਲੋਕ ਸਭਾ ਚੋਣਾਂ ‘ਚ ਈ.ਵੀ.ਐੱਮ. ਨੂੰ ਕੀਤਾ ਗਿਆ ਸੀ ਹੈਕ!
January 23
09:18 2019

-ਭਾਰਤੀ ਸਾਈਬਰ ਮਾਹਿਰ ਨੇ ਕੀਤਾ ਚੋਣਾਂ ‘ਚ ਧਾਂਦਲੀ ਦਾ ਦਾਅਵਾ
ਲੰਡਨ, (ਪੰਜਾਬ ਮੇਲ)-ਅਮਰੀਕਾ ‘ਚ ਰਾਜਨੀਤਿਕ ਸ਼ਰਨ ਦੀ ਮੰਗ ਕਰ ਰਹੇ ਇਕ ਭਾਰਤੀ ਸਾਈਬਰ ਮਾਹਿਰ ਨੇ ਦਾਅਵਾ ਕੀਤਾ ਹੈ ਕਿ 2014 ਦੀਆਂ ਆਮ ਚੋਣਾਂ ‘ਚ ਬਿਜਲਈ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਨੂੰ ਹੈਕ ਕਰਕੇ ਧਾਂਦਲੀ ਕੀਤੀ ਗਈ ਸੀ। ‘ਸਕਾਈਪ’ ਰਾਹੀਂ ਲੰਡਨ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਕਤ ਵਿਅਕਤੀ, ਜਿਸ ਦੀ ਪਹਿਚਾਣ ਸਈਦ ਸੂਜਾ ਵਜੋਂ ਹੋਈ ਹੈ, ਨੇ ਦੱਸਿਆ ਕਿ 2014 ‘ਚ ਉਸ ਦੀ ਟੀਮ ਦੇ ਕੁਝ ਮੈਂਬਰਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਉਸ ਨੇ ਭਾਰਤ ਛੱਡ ਦਿੱਤਾ ਸੀ। ਉਸ ਨੇ ਦਾਅਵਾ ਕੀਤਾ ਕਿ ਰਿਲਾਇੰਸ ਜੀਓ ਨੇ ਭਾਜਪਾ ਦੀ ਮਦਦ ਕਰਦਿਆਂ ਈ.ਵੀ.ਐੱਮ. ਹੈਕ ਕਰਨ ਲਈ ਸਿਗਨਲਾਂ ਦੀ ਫਰੀਕਿਊਏਂਸੀ ਨੂੰ ਘਟਾ ਦਿੱਤਾ ਸੀ। ਸੂਜਾ ਨੇ ਕਿਹਾ ਕਿ ਭਾਜਪਾ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ‘ਚ ਵੀ ਚੋਣਾਂ ਜਿੱਤ ਗਈ ਹੁੰਦੀ, ਜੇਕਰ ਉਸ ਦੀ ਟੀਮ ਨੇ ਇਨ੍ਹਾਂ ਰਾਜਾਂ ‘ਚ ਈ.ਵੀ.ਐੱਮ. ਨੂੰ ਹੈਕ ਕਰਨ ਲਈ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਨਾ ਰੋਕਿਆ ਹੁੰਦਾ। ਉਸ ਨੇ ਦਾਅਵਾ ਕੀਤਾ ਕਿ ਉਹ ਤੇ ਉਸ ਦੀ ਟੀਮ ਇਲੈਕਟ੍ਰੋਨਿਕਸ ਕਾਰਪੋਰੇਸ਼ਨ ਆਫ ਇੰਡੀਆ ਲਿਮ. (ਈ.ਸੀ.ਆਈ.ਐੱਲ.) ਦਾ ਹਿੱਸਾ ਰਹਿ ਚੁੱਕੇ ਹਨ, ਜਿਸ ਨੇ ਈ.ਵੀ.ਐੱਮ. ਨੂੰ ਤਿਆਰ ਕੀਤਾ ਸੀ। ਉਹ ਇਥੇ ਇੰਡੀਅਨ ਜਰਨਲਿਸਟਸ ਐਸੋਸੀਏਸ਼ਨ (ਯੂਰੋਪ) ਵਲੋਂ ਬੁਲਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਹਾਲਾਂਕਿ ਉਹ ਸਕਾਈਪ ਰਾਹੀਂ ਸਕਰੀਨ ‘ਤੇ ਵਿਖਾਈ ਤਾਂ ਦੇ ਰਿਹਾ ਸੀ, ਪਰ ਉਸ ਦਾ ਮੂੰਹ ਨਕਾਬ ਨਾਲ ਢਕਿਆ ਹੋਇਆ ਸੀ। ਪ੍ਰੈੱਸ ਕਾਨਫਰੰਸ ‘ਚ ਕਾਂਗਰਸੀ ਆਗੂ ਕਪਿਲ ਸਿਬਲ ਵੀ ਮੌਜੂਦ ਸੀ। ਲੰਡਨ ਵਿਖੇ ਸਮਾਗਮ ਦੌਰਾਨ ਬੋਲਦਿਆਂ ਸੂਜਾ ਨੇ ਦਾਅਵਾ ਕੀਤਾ ਕਿ ਉਹ 2009-2104 ਤੱਕ ਈ.ਸੀ.ਆਈ.ਐੱਲ. ‘ਚ ਕੰਮ ਕਰ ਚੁੱਕਾ ਹੈ। ਉਸ ਨੇ ਦਾਅਵਾ ਕੀਤਾ ਕਿ 2014 ਦੀਆਂ ਚੋਣਾਂ ‘ਚ ਵਰਤੀਆਂ ਗਈਆਂ ਈ.ਵੀ.ਐੱਮ. ਮਸ਼ੀਨਾਂ ਉਹ (ਸੂਜਾ) ਤੇ ਉਸ ਦੀ ਟੀਮ ਨੇ ਤਿਆਰ ਕੀਤੀਆਂ ਸਨ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਈ.ਸੀ.ਆਈ.ਐੱਲ. ਨੇ ਉਸ ਨੂੰ ਤੇ ਟੀਮ ਨੂੰ ਇਹ ਹਦਾਇਤ ਕੀਤੀ ਸੀ ਕਿ ਉਹ ਇਹ ਲੱਭਣ ਕਿ ਈ.ਵੀ.ਐੱਮ. ਨੂੰ ਕਿਵੇਂ ਹੈਕ ਕੀਤਾ ਜਾ ਸਕਦਾ ਹੈ। ਸੂਜਾ ਨੇ ਦਾਅਵਾ ਕੀਤਾ ਕਿ 2014 ਦੀਆਂ ਲੋਕ ਸਭਾ ਚੋਣਾਂ ‘ਚ ਧਾਂਦਲੀ ਹੋਈ ਸੀ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਤੇ ਦਿੱਲੀ ਦੇ ਨਤੀਜਿਆਂ ‘ਚ ਵੀ ਇਨ੍ਹਾਂ ਚੋਣਾਂ ਦੌਰਾਨ ਧਾਂਦਲੀ ਹੋਈ ਸੀ। ਇਸੇ ਦੌਰਾਨ ਚੋਣ ਕਮਿਸ਼ਨ ਨੇ ਹੈਕਿੰਗ ਦੇ ਦਾਅਵਿਆਂ ਦਾ ਖੰਡਨ ਕਰਦਿਆਂ ਈ.ਵੀ.ਐੱਮ. ਨਾਲ ਕਿਸੇ ਵੀ ਤਰ੍ਹਾਂ ਦੀ ਛੇੜ-ਛਾੜ ਤੋਂ ਇਨਕਾਰ ਕੀਤਾ ਹੈ।
‘ਗੋਪੀਨਾਥ ਮੁੰਡੇ ਦੀ ਕਰਵਾਈ ਸੀ ਹੱਤਿਆ’
ਸਾਈਬਰ ਮਾਹਿਰ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਨੇਤਾ ਤੇ ਕੇਂਦਰੀ ਮੰਤਰੀ ਗੋਪੀਨਾਥ ਮੁੰਡੇ ਦੀ ਇਸ ਕਰਕੇ ਹੱਤਿਆ ਕਰ ਦਿੱਤੀ ਗਈ, ਕਿਉਂਕਿ ਉਸ ਨੂੰ 2014 ਦੀਆਂ ਆਮ ਚੋਣਾਂ ‘ਚ ਈ.ਵੀ.ਐੱਮ. ਹੈਕਿੰਗ ਦੀ ਜਾਣਕਾਰੀ ਸੀ। ਭਾਜਪਾ ਵਲੋਂ 2014 ਦੀਆਂ ਚੋਣਾਂ ਜਿੱਤਣ ਦੇ ਕੁਝ ਹਫ਼ਤਿਆਂ ਬਾਅਦ ਹੀ ਗੋਪੀਨਾਥ ਮੁੰਡੇ ਦੀ ਇਕ ਕਾਰ ਹਾਦਸੇ ‘ਚ ਮੌਤ ਹੋ ਗਈ ਸੀ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਮੁੰਡੇ ਦੀ ਮੌਤ ਦੀ ਜਾਂਚ ਕਰਨ ਵਾਲੇ ਐੱਨ.ਆਈ.ਏ. ਅਧਿਕਾਰੀ ਤੰਜ਼ੀਲ ਅਹਿਮਦ ਗੋਪੀਨਾਥ ਮੁੰਡੇ ਦੀ ਹੱਤਿਆ ਸਬੰਧੀ ਇਕ ਐੱਫ.ਆਈ.ਆਰ. ਦਰਜ ਕਰਨ ਜਾ ਰਹੇ ਸਨ, ਪਰ ਉਨ੍ਹਾਂ ਦੀ ਵੀ ਹੱਤਿਆ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article