PUNJABMAILUSA.COM

2016 ‘ਚ ਅਮਰੀਕੀ ਪੁਲਿਸ ਨੇ ਨਿਊਯਾਰਕ ‘ਚ ਅੱਤਵਾਦੀ ਹਮਲਿਆਂ ਨੂੰ ਕੀਤਾ ਸੀ ਨਾਕਾਮ

 Breaking News

2016 ‘ਚ ਅਮਰੀਕੀ ਪੁਲਿਸ ਨੇ ਨਿਊਯਾਰਕ ‘ਚ ਅੱਤਵਾਦੀ ਹਮਲਿਆਂ ਨੂੰ ਕੀਤਾ ਸੀ ਨਾਕਾਮ

2016 ‘ਚ ਅਮਰੀਕੀ ਪੁਲਿਸ ਨੇ ਨਿਊਯਾਰਕ ‘ਚ ਅੱਤਵਾਦੀ ਹਮਲਿਆਂ ਨੂੰ ਕੀਤਾ ਸੀ ਨਾਕਾਮ
October 12
16:42 2017

ਕੈਨੇਡੀਅਨ ਸਮੇਤ 3 ‘ਤੇ ਲੱਗੇ ਦੋਸ਼
ਵਾਸ਼ਿੰਗਟਨ, 12 ਅਕਤੂਬਰ (ਪੰਜਾਬ ਮੇਲ)- ਸੰਘੀ ਜਾਂਚ ਬਿਊਰੋ ਅਤੇ ਨਿਊਯਾਰਕ ਪੁਲਿਸ ਨੇ ਅਮਰੀਕਾ ਦੇ ਸਭ ਤੋਂ ਵੱਡੇ ਸ਼ਹਿਰ ਨਿਊਯਾਰਕ ‘ਚ 2016 ‘ਚ ਕਈ ਅੱਤਵਾਦੀ ਹਮਲਿਆਂ ਨੂੰ ਰੋਕਿਆ ਸੀ। ਅਮਰੀਕਾ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਦੀ ਸਾਜ਼ਿਸ਼ 3 ਲੋਕਾਂ ਨੇ ਰਚੀ ਸੀ ਅਤੇ ਇਨ੍ਹਾਂ ‘ਚੋਂ ਇਕ ਵਿਅਕਤੀ ਪਾਕਿਸਤਾਨ ‘ਚ ਰਹਿ ਰਿਹਾ ਹੈ। ਤਿੰਨਾਂ ਨੂੰ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ ਪਰ ਨਿਊਯਾਰਕ ਵਿਚ ਇਕ ਸੰਘੀ ਅਦਾਲਤ ਨੇ ਹਾਲ ਹੀ ਵਿਚ ਉਨ੍ਹਾਂ ਵਿਰੁੱਧ ਲਾਏ ਗਏ ਦੋਸ਼ਾਂ ਨੂੰ ਜਨਤਕ ਕਰਨ ਦਾ ਹੁਕਮ ਦਿੱਤਾ ਸੀ। ਇਹ ਤਿੰਨਾਂ ਦੋਸ਼ੀਆਂ ਦੇ ਨਾਂ ਹਨ 19 ਸਾਲਾ ਤਲਹਾ ਹਾਰੂਨ ਜੋ ਕਿ ਪਾਕਿਸਤਾਨ ਵਿਚ ਵਸਿਆ ਅਮਰੀਕੀ ਨਾਗਰਿਕ ਹੈ। ਕੈਨੇਡਾ ਦਾ ਨਾਗਰਿਕ 19 ਸਾਲਾ ਅਬਦੁੱਲ ਰਹਿਮਾਨ ਅਲ ਬਹਨਾਸਾਵੀ ਅਤੇ ਇਕ 37 ਸਾਲਾ ਫਿਲਪੀਨਜ਼ ਨਾਗਰਿਕ ਰਸੇਲ ਮਲਿਕ ਹੈ।
ਨਿਆਂ ਵਿਭਾਗ ਮੁਤਾਬਕ ਅਲ ਬਹਨਾਸਾਵੀ ਨੇ ਹਮਲਿਆਂ ਵਿਚ ਇਸਤੇਮਾਲ ਕੀਤੇ ਜਾਣ ਲਈ ਬੰਬ ਬਣਾਉਣ ਦੀ ਸਮੱਗਰੀ ਖਰੀਦੀ ਸੀ। ਹਾਰੂਨ ਨੇ ਅਲ ਬਹਨਾਸਾਵੀ ਨਾਲ ਮਿਲ ਕੇ ਹਮਲਿਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਸੀ। ਸਾਲਿਕ ਨੇ ਹਮਲੇ ਦੀ ਯੋਜਨਾ ਲਈ ਆਰਥਿਕ ਮਦਦ ਕੀਤੀ ਸੀ। ਅਲ ਬਹਨਾਸਾਵੀ ਅਤੇ ਸਾਲਿਕ ਦੀ ਅਮਰੀਕੀ ਹਵਾਲਗੀ ਅਜੇ ਪੈਂਡਿੰਗ ਹੈ।
ਸੰਘੀ ਅਦਾਲਤ ਨੇ ਕਿਹਾ ਕਿ ਇਸ ਸਾਜ਼ਿਸ਼ ਵਿਚ ਟਾਈਮਜ਼ ਸਕੁਆਇਰ ਅਤੇ ਨਿਊਯਾਰਕ ਮੈਟਰੋ ਸਿਸਟਮ ‘ਚ ਬੰਬ ਧਮਾਕੇ ਅਤੇ ਕਨਸਰਟ ਵਾਲੀਆਂ ਥਾਵਾਂ ‘ਤੇ ਨਾਗਰਿਕਾਂ ‘ਤੇ ਗੋਲੀਬਾਰੀ ਕਰਨਾ ਸ਼ਾਮਲ ਸੀ। ਨਿਆਂ ਵਿਭਾਗ ਨੇ ਕਿਹਾ ਕਿ ਸੰਘੀ ਜਾਂਚ ਬਿਊਰੋ ਅਤੇ ਨਿਊਯਾਰਕ ਪੁਲਿਸ ਨੇ ਸਫਲਤਾਪੂਰਵਕ ਇਨ੍ਹਾਂ ਅੱਤਵਾਦੀ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ। ਸੰਘੀ ਜਾਂਚ ਬਿਊਰੋ ਦੇ ਇਕ ਅੰਡਰਕਵਰ ਏਜੰਟ ਨੇ ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਸਮਰਥਕ ਬਣ ਕੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਅਤੇ ਦੋਸ਼ੀਆਂ ਨੂੰ ਇਸ ਗੱਲ ਲਈ ਰਾਜ਼ੀ ਕਰ ਲਿਆ ਕਿ ਉਹ ਉਨ੍ਹਾਂ ਨਾਲ ਹਮਲਿਆਂ ਨੂੰ ਅੰਜਾਮ ਦੇਣ ਲਈ ਤਿਆਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article
    ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

Read Full Article
    ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ

ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ

Read Full Article