PUNJABMAILUSA.COM

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

 Breaking News

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ
November 09
17:27 2018

ਵਾਸ਼ਿੰਗਟਨ, 9 ਨਵੰਬਰ (ਪੰਜਾਬ ਮੇਲ)-ਪਿਛਲੇ ਕੁਝ ਸਾਲਾਂ ਤੋਂ ਇਕ ਵਾਰ ਫਿਰ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਇਸ ਸਬੰਧੀ ਅੰਕੜੇ ਜਾਰੀ ਕੀਤੇ ਗਏ ਹਨ। ਅੰਕੜਿਆਂ ਮੁਤਾਬਕ ਅਮਰੀਕਾ ਵਿਚ ਬੀਤੇ ਸਾਲਾਂ ਦੇ ਮੁਕਾਬਲੇ ਸਾਲ 2017 ਵਿਚ ਭਾਰਤੀ ਯਾਤਰੀਆਂ ਦੀ ਗਿਣਤੀ 6 ਫੀਸਦੀ ਵਧੀ ਹੈ। ਦੋ ਮਹੀਨੇ ਪਹਿਲਾਂ ਅਮਰੀਕੀ ਵਣਜ ਵਿਭਾਗ ਦੇ ਕੌਮੀ ਯਾਤਰਾ ਅਤੇ ਵਣਜ ਦਫਦਰ (ਐੱਨ.ਟੀ.ਟੀ.ਓ.) ਨੇ ”ਮੂਲ ਦੇਸ਼ਾਂ ਵੱਲੋਂ ਅਮਰੀਕਾ ਲਈ ਕੌਮਾਂਤਰੀ ਯਾਤਰੀਆਂ ਦੀ ਭਵਿੱਖਬਾਣੀ” ਜਾਰੀ ਕੀਤੀ ਸੀ। ਜਿਸ ਵਿਚ ਦਿਖਾਇਆ ਗਿਆ ਸੀ ਕਿ ਸਾਲ 2017 ਵਿਚ 11.14 ਲੱਖ ਭਾਰਤੀ ਅਮਰੀਕਾ ਵਿਚ ਆਏ ਜੋ ਕਿ ਬੀਤੇ ਸਾਲਾਂ 2008 ਤੋਂ ਲੈ ਕੇ 2009 ਦੇ ਬਾਅਦ ਪਹਿਲੀ ਵਾਰ 5 ਫੀਸਦੀ ਘੱਟ ਸੀ। ਪਹਿਲਾਂ ਇਹ ਗਿਣਤੀ 11.72 ਲੱਖ ਸੀ।
ਭਾਵੇਂਕਿ ਹੁਣ ਐੱਨ.ਟੀ.ਟੀ.ਓ. ਨੇ ਅਸਲ ਅਤੇ ਸੰਸ਼ੋਧਿਤ ਅੰਕੜੇ ਜਾਰੀ ਕੀਤੇ ਹਨ ਜੋ ਕਿ ਦਰਸਾਉਂਦੇ ਹਨ ਕਿ 2017 ਵਿਚ 13.54 ਲੱਖ ਭਾਰਤੀ ਅਮਰੀਕਾ ਆਏ ਸਨ। ਇਹ ਗਿਣਤੀ ਬੀਤੇ ਸਾਲ ਦੇ 12.8 ਲੱਖ ਤੋਂ 6 ਫੀਸਦੀ ਵੱਧ ਹੈ। ਇਸ ਸਾਲ ਵੀ ਗਿਣਤੀ ਵਿਚ ਵਾਧਾ ਜਾਰੀ ਹੈ। ਐੱਨ.ਟੀ.ਟੀ.ਓ. ਦੇ ਅੰਕੜਿਆਂ ਮੁਤਾਬਕ ਜਨਵਰੀ-ਅਪ੍ਰੈਲ, 2018 ਤੋਂ 4.08 ਲੱਖ ਭਾਰਤੀ ਸੈਲਾਨੀਆਂ ਨੇ ਅਮਰੀਕਾ ਦੀ ਯਾਤਰਾ ਕੀਤੀ ਹੈ। ਇਹ ਗਿਣਤੀ ਬੀਤੇ ਸਾਲ ਦੀ ਤੁਲਨਾ ਵਿਚ 10.8 ਫੀਸਦੀ ਜ਼ਿਆਦਾ ਹੈ। ਟਰੈਵਲ ਪੋਰਟਲ ਯਾਤਰਾ ਦੇ ਸੀ.ਈ.ਓ. ਸ਼ਰਤ ਢੱਲ ਨੇ ਕਿਹਾ, ”ਬੀਤੇ ਕੁਲ ਸਾਲਾਂ ਤੋਂ ਭਾਰਤੀਆਂ ਨੇ ਵਿਸ਼ੇਸ਼ ਰੂਪ ਵਿਚ ਯੂਰਪ ਅਤੇ ਅਮਰੀਕਾ ਦੀ ਯਾਤਰਾ ਕੀਤੀ ਹੈ। ਸਾਲ 2016 ਦੇ ਮੁਕਾਬਲੇ 2017 ਵਿਚ ਭਾਰਤੀ ਸੈਲਾਨੀਆਂ ਦੀ ਗਿਣਤੀ 6 ਫੀਸਦੀ ਵਧੀ ਹੈ। ਅਜਿਹਾ ਹੋਣ ਦੇ ਪਿੱਛੇ ਭਾਰਤ ਤੋਂ ਅਮਰੀਕਾ ਦੀਆਂ ਸਿੱਧੀਆਂ ਉਡਾਣਾਂ ਹੋ ਸਕਦੀਆਂ ਹਨ।”
ਉਂਝ ਵੀ ਅਮਰੀਕਾ ਦੂਜੇ ਦੇਸ਼ਾਂ ਦੇ ਮੁਕਾਬਲੇ ਲੰਬੇ ਸਮੇਂ ਦੀ ਮਿਆਦ ਵਾਲਾ ਵੀਜ਼ਾ ਜਾਰੀ ਕਰਦਾ ਹੈ। ਅਮਰੀਕਾ ਜ਼ਿਆਦਾਤਰ ਸੈਲਾਨੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜਾ ਜਾਰੀ ਕਰਦਾ ਹੈ। ਐੱਨ.ਟੀ.ਟੀ.ਓ. ਦੇ ਅੰਕੜਿਆਂ ਮੁਤਾਬਕ ਨਾਗਰਿਕਤਾ ਦੇ ਆਧਾਰ ‘ਤੇ ਭਾਰਤੀਆਂ ਦੀ ਗਿਣਤੀ ਸਾਲ 2017 ਵਿਚ 10ਵੇਂ ਸਥਾਨ ‘ਤੇ ਪਹੁੰਚ ਗਈ ਹੈ। ਇਸ ਗਿਣਤੀ ਨੇ ਆਸਟ੍ਰੇਲੀਆ ਜਿਹੇ ਦੇਸ਼ ਨੂੰ ਵਿਸਥਾਪਿਤ ਕਰ ਦਿੱਤਾ ਹੈ। ਅਮਰੀਕਾ ਨਾਲ ਜ਼ਮੀਨ ਸਾਂਝੀ ਕਰਨ ਵਾਲੇ ਕੈਨੇਡਾ ਅਤੇ ਮੈਕਸੀਕੋ ਉਸ ਲਈ ਦੋ ਵੱਡੇ ਬਾਜ਼ਾਰ ਦੇ ਤੌਰ ‘ਤੇ ਹਨ। ਵਿਦੇਸ਼ੀ ਬਾਜ਼ਾਰਾਂ ਦੀ ਅਗਵਾਈ ਇੰਗਲੈਂਡ, ਜਾਪਾਨ ਅਤੇ ਚੀਨ ਵੱਲੋਂ ਕੀਤੀ ਜਾਂਦੀ ਹੈ। ਐੱਨ.ਟੀ. ਟੀ.ਓ. ਦੇ ਅੰਕੜੇ ਦਰਸਾਉਂਦੇ ਹਨ ਕਿ 2017 ਵਿਚ ਅਮਰੀਕਾ ਨੂੰ ਗਲੋਬਲ ਟੂਰਿਜ਼ਮ ਦੇ ਰੂਪ ਵਿਚ 251.4 ਬਿਲੀਅਨ ਡਾਲਰ ਦੀ ਰਾਸ਼ੀ ਮਿਲੀ। ਇਸ ਵਿਚ ਭਾਰਤੀਆਂ ਦਾ ਯੋਗਦਾਨ 14.7 ਬਿਲੀਅਨ ਡਾਲਰ ਸੀ ਜਦਕਿ ਚੀਨੀ ਸੈਲਾਨੀਆਂ ਦਾ ਯੋਗਦਾਨ ਸਭ ਤੋਂ ਜ਼ਿਆਦਾ 35.3 ਬਿਲੀਅਨ ਡਾਲਰ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article