PUNJABMAILUSA.COM

2017 ਤੱਕ 14 ਲੱਖ ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਜਾਰੀ ਕੀਤੇ ਜਾਣਗੇ ਡਰਾਈਵਿੰਗ ਲਾਇਸੰਸ

2017 ਤੱਕ 14 ਲੱਖ ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਜਾਰੀ ਕੀਤੇ ਜਾਣਗੇ ਡਰਾਈਵਿੰਗ ਲਾਇਸੰਸ

2017 ਤੱਕ 14 ਲੱਖ ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਜਾਰੀ ਕੀਤੇ ਜਾਣਗੇ ਡਰਾਈਵਿੰਗ ਲਾਇਸੰਸ
February 10
10:20 2016

35
ਕੈਲੀਫੋਰਨੀਆ, 10 ਫਰਵਰੀ (ਪੰਜਾਬ ਮੇਲ)- ਸਾਲ 2015 ਵਿਚ ਕੈਲੀਫੋਰਨੀਆ ਸੂਬੇ ਵਿਚ ਰਹਿੰਦੇ 605,000 ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਡਰਾਈਵਿੰਗ ਲਾਇਸੰਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨਿਯਮ ਇਸ ਸਾਲ ਦੇ ਸ਼ੁਰੂ ਤੋਂ ਲਾਗੂ ਹੋ ਚੁੱਕੇ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਕੈਲੀਫੋਰਨੀਆ ਮੋਟਰ ਵਹੀਕਲ ਵਿਭਾਗ (ਡੀ.ਐੱਮ.ਵੀ.) ਨੇ ਆਸ ਪ੍ਰਗਟ ਕੀਤੀ ਹੈ ਕਿ ਇਸ ਕਾਨੂੰਨ ਤਹਿਤ ਸਾਲ 2017 ਦੇ ਅੰਤ ਤੱਕ ਕਰੀਬ 14 ਲੱਖ ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਡਰਾਈਵਿੰਗ ਲਾਇਸੰਸ ਜਾਰੀ ਕਰਨ ਦੀ ਯੋਜਨਾ ਹੈ। ਇੱਥੇ ਵਰਣਨਯੋਗ ਹੈ ਕਿ ਡੈਮੋਕਰੇਟ ਗਵਰਨਰ ਜੇਰੀ ਬਰਾਊਨ ਨੇ 2013 ‘ਚ ਕੈਲੀਫੋਰਨੀਆ ਵਿਚ 25 ਲੱਖ ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਕਾਨੂੰਨੀ ਦਸਤਾਵੇਜ਼ ਦੇਣ ਲਈ ਸਮਝੌਤੇ ਉੱਤੇ ਹਸਤਾਖਰ ਕੀਤੇ ਸਨ। ਇਨ੍ਹਾਂ ਇਮੀਗਰੇਂਟਾਂ ਵਿਚ ਜ਼ਿਆਦਾਤਰ ਲਤੀਨੀ ਅਮਰੀਕਾ ਨਾਲ ਸਬੰਧ ਰੱਖਦੇ ਹਨ। ਸੂਤਰਾਂ ਨੇ ਦੱਸਿਆ ਕਿ ਕੈਲੀਫੋਰਨੀਆ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਪ੍ਰੋਗਰਾਮ, ਜਿਸ ਤਹਿਤ ਲਾਇਸੰਸ ਧਾਰਕਾਂ ਨੂੰ ਫੈਡਰਲ ਸਹੂਲਤਾਂ ਨਹੀਂ ਮਿਲਦੀਆਂ ਹਨ, ਨਾਲ ਸੂਬੇ ਵਿਚ ਆਵਾਜਾਈ ਸੁਰੱਖਿਆ ਨੂੰ ਵਧੇਰੇ ਮਜ਼ਬੂਤ ਬਣਾਇਆ ਜਾ ਸਕੇਗਾ। ਸੂਤਰਾਂ ਨੇ ਇਹ ਵੀ ਦੱਸਿਆ ਕਿ ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਲਾਇਸੰਸ ਦੇਣ ਦਾ ਇਹ ਮਤਲਬ ਨਹੀਂ ਹੈ ਕਿ ਉਨ੍ਹਾਂ ਨੂੰ ਅਮਰੀਕਾ ਵਿਚ ਪੱਕੀ ਰਿਹਾਇਸ਼ ਦਾ ਦਰਜਾ ਹਾਸਿਲ ਹੋ ਗਿਆ ਹੈ ਜਾਂ ਫਿਰ ਉਹ ਅਮਰੀਕੀ ਪਾਸਪੋਰਟ ਅਤੇ ਕੰਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕੇਵਲ ਇਸ ਲਈ ਬਣਾਇਆ ਗਿਆ ਹੈ ਕਿ ਕੈਲੀਫੋਰਨੀਆ ਵਿਚ ਰਹਿੰਦੇ ਗੈਰ-ਕਾਨੂੰਨੀ ਇਮੀਗਰੇਂਟ ਕਾਨੂੰਨ ਵਾਹਨ ਚਲਾ ਸਕਦੇ ਹਨ। ਉਨ੍ਹਾਂ ਵਿਚ ਕਿਸੇ ਵੀ ਤਰ੍ਹਾਂ ਦੇ ਜੁਰਮਾਨੇ ਜਾਂ ਫਿਰ ਵਾਹਨ ਜ਼ਬਤ ਹੋਣ ਦਾ ਕੋਈ ਖੌਫ ਨਹੀਂ ਹੋਵੇਗਾ ਅਤੇ ਇਸ ਨਾਲ ਸੂਬੇ ਦੀਆਂ ਸੜਕਾਂ ਵਧੇਰੇ ਸੁਰੱਖਿਅਤ ਹੋਣਗੀਆਂ। ਡੀ.ਐੱਮ.ਵੀ. ਦੇ ਬੁਲਾਰੇ ਅਰਟੇਮਿਓ ਅਰਮੇਂਟਾ ਨੇ ਦੱਸਿਆ ਕਿ ਜੇਕਰ ਤੁਸੀਂ ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਇਕਜੁੱਟ ਕਰਨ ਦੀ ਨੀਤੀ ਨੂੰ ਪ੍ਰਵਾਨਗੀ ਦੇ ਸਕਦੇ ਹੋ, ਤਾਂ ਮੇਰੇ ਖਿਆਲ ਨਾਲ ਇਹ ਕੈਲੀਫੋਰਨੀਆ ਵਰਗੇ ਵੱਡੇ ਸੂਬੇ ਦੇ ਲੋਕਾਂ ਦੀ ਵੱਡੀ ਜਿੱਤ ਹੈ। ਅਮਰੀਕਾ ਦੇ 50 ਸੂਬਿਆਂ ‘ਚੋਂ ਕਰੀਬ 12 ਸੂਬਿਆਂ ਨੇ ਗੈਰ-ਕਾਨੂੰਨੀ ਇਮੀਗਰੇਂਟਾਂ ਨੂੰ ਡਰਾਈਵਿੰਗ ਲਾਇਸੰਸ ਜਾਰੀ ਕਰਨ ਦਾ ਕਾਨੂੰਨ ਬਣਾਇਆ ਹੋਇਆ ਹੈ। ਇਨ੍ਹਾਂ ਵਿਚ ਦੇਸ਼ ਦੀ ਰਾਜਧਾਨੀ ਵਾਸ਼ਿੰਗਟਨ ਵੀ ਸ਼ਾਮਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article